ਢੇਰ, 14 ਅਪ੍ਰੈਲ (ਸ਼ਿਵ ਕੁਮਾਰ ਕਾਲੀਆ)-ਬਾਬਾ ਗੁਰਦਿੱਤਾ ਜੀ ਪਬਲਿਕ ਸਕੂਲ ਜ਼ਿਦਵੜੀ ਦਾ ਅੱਠਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ ਵਿਚ ਵਾਹਿਨੂਰ ਕੌਰ ਨੇ 92% ਅੰਕ ਪ੍ਰਾਪਤ ਕਰਕੇ ਪਹਿਲਾ, ਅਮਨਪ੍ਰੀਤ ਸਿੰਘ ਅਤੇ ਪਾਰੁਲ ਨੇ 90.7% ਅੰਕ ਪ੍ਰਾਪਤ ਕਰਕੇ ਦੂਜਾ ਅਤੇ ਪ੍ਰੀਆ ਨੇ 90% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਇਸ ਸ਼ਾਨਦਾਰ ਨਤੀਜੇ ਦੇ ਲਈ ਪਿ੍ੰਸੀਪਲ ਹਰਪ੍ਰੀਤ ਕੌਰ ਵਲੋਂ ਚੰਗੇ ਅੰਕਾਂ ਨਾਲ ਪਾਸ ਰਹੇ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ |