10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਪੰਜਾਬ ਸਰਕਾਰ 16% ਡੀ.ਏ. ਜਾਰੀ ਕਰਕੇ ਹਾਈ ਕੋਰਟ ਦੇ ਫ਼ੈਸਲੇ ਨੂੰ ਤੁਰੰਤ ਕਰੇ ਲਾਗੂ: ਪੈਨਸ਼ਨਰ ਆਗੂ

Ad Position 21
No active advertisement
ਅਜੀਤ ਡੈਸਕ 15-04-2026
ਨੂਰਪੁਰ ਬੇਦੀ, 14 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਨੂਰਪੁਰ ਬੇਦੀ ਦੀ ਅਹਿਮ ਮੀਟਿੰਗ ਜਥੇਬੰਦੀ ਦੇ ਪ੍ਰਧਾਨ ਮਾਸਟਰ ਅਮਰੀਕ ਸਿੰਘ ਸਮੀਰੋਵਾਲ ਦੀ ਪ੍ਰਧਾਨਗੀ ਹੇਠ ਨੂਰਪੁਰ ਬੇਦੀ ਸਥਿਤ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਹੋਈ | ਸਭ ਤੋਂ ਪਹਿਲਾਂ ਮਾਸਟਰ ਗੁਰਨਾਇਬ ਸਿੰਘ ਜੇਤੇਵਾਲ ਦੀ ਧਰਮ ਪਤਨੀ ਭਜਨ ਕੌਰ ਦੀ ਬੇਵਕਤੀ ਹੋਈ ਮੌਤ 'ਤੇ ਦੁੱਖ ਦਾ ਇਜ਼ਹਾਰ ਕਰਦਿਆਂ ਪੰਜ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ | ਮੀਟਿੰਗ ਵਿਚ ਐਸੋਸੀਏਸ਼ਨ ਦੇ ਅਹੁਦੇਦਾਰ ਤੇ ਮੈਂਬਰਾਂ ਨੇ ਭਾਗ ਲਿਆ | ਆਗੂਆਂ ਵੱਲੋਂ ਵੱਖ-ਵੱਖ ਮਸਲਿਆਂ ਤੇ ਵਿਚਾਰ ਚਰਚਾ ਕੀਤੀ ਗਈ | ਉਨਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਕੋਰਟ ਵਲੋਂ ਦਿੱਤੇ ਗਏ 16% ਡੀਏ ਤੁਰੰਤ ਜਾਰੀ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵਧੀ ਹੋਈ ਮਹਿੰਗਾਈ ਤੋਂ ਰਾਹਤ ਦੇਵੇ ਪੰਜਾਬ ਸਰਕਾਰ | ਆਗੂਆਂ ਨੇ ਇਹ ਵੀ ਮੰਗ ਕੀਤੀ ਹੈ ਕਿ 75 ਸਾਲਾ ਤੋਂ ਹੇਠਲੇ ਪੈਨਸ਼ਨਰਾਂ ਨੂੰ ਅਪ੍ਰੈਲ 2026 ਤੋਂ ਮਿਲਣ ਵਾਲੇ ਛੇਵੇਂ ਪੇ ਕਮਿਸ਼ਨ ਦਾ ਬਕਾਇਆ 36 ਕਿਸ਼ਤਾਂ ਵਿਚ ਦੇਣ ਦੀ ਬਜਾਏ ਸਿਰਫ਼ ਦੋ ਕਿਸ਼ਤਾਂ ਵਿਚ ਦਿੱਤਾ ਜਾਵੇ, ਪੈਨਸ਼ਨਾਂ ਨੂੰ 2.59ਫੈਕਟ ਦਿੱਤਾ ਜਾਵੇ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਮੈਡੀਕਲ ਭੱਤਾ 2000 ਅਤੇ ਕੈਸ਼ਲੈੱਸ ਹੈਲਥ ਸਕੀਮ ਲਾਗੂ ਕੀਤੀ ਜਾਵੇ | ਇਸ ਮੌਕੇ ਸਤਪਾਲ ਸਸਕੌਰ, ਬਲਵੀਰ ਸਿੰਘ ਧਾਂਦਲੀ , ਬਲਵੀਰ ਚੰਦ ਝਿੰਜੜੀ, ਬਾਬੂ ਹੁਸਨ ਲਾਲ, ਬਾਬੂ ਭਜਨ ਸਿੰਘ, ਬਾਬੂ ਕਰਮ ਚੰਦ, ਮਾਸਟਰ ਹਰਦੇਵ ਸਿੰਘ, ਮਾਸਟਰ ਹਰਬੰਸ ਸਿੰਘ, ਬਾਬੂ ਪ੍ਰੇਮ ਚੰਦ, ਮਾਸਟਰ ਸਗਲੀ ਰਾਮ, ਰਾਮ ਸਰੂਪ ਟੱਪਰੀਆਂ, ਮਾਸਟਰ ਨੰਦ ਸਿੰਘ, ਮਾਸਟਰ ਸੁਰਿੰਦਰ ਸਿੰਘ, ਰਾਮ ਕਿ੍ਸ਼ਨ ਖੇੜੀ, ਮਾਸਟਰ ਦਲਜੀਤ ਸਿੰਘ, ਦਰਸ਼ਨ ਸਿੰਘ ਮਵਾ, ਮਾਸਟਰ ਭੁਪਿੰਦਰ ਸਿੰਘ, ਮਾਸਟਰ ਗੁਨਾਮ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਦੋਆ ਵਲੋਂ ਪ੍ਰਾਪਰਟੀ ਡੀਲਰ 'ਤੇ ਪਹਾੜ ਢਾਹੁਣ, ਦਰੱਖ਼ਤ ਉਜਾੜਨ ਤੇ ਚੋਰੀ ਕਰਨ ਦੇ ਦੋਸ਼ ਅਗਲੀ ਖ਼ਬਰ ਅੱਠਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ <br/>
Ad Position 24