ਵੱਖ-ਵੱਖ ਸਕੂਲਾਂ ਦਾ ਸੀ.ਬੀ.ਐਸ.ਈ. 10ਵੀਂ ਦਾ ਨਤੀਜਾ ਰਿਹਾ ਸ਼ਾਨਦਾਰ
ਅਜੀਤ ਡੈਸਕ
16-04-2026
ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ-
ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ, ਰੂਪਨਗਰ ਦੇ ਵਿਦਿਆਰਥੀਆਂ ਨੇ ਵੀ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਅਕੈਡਮੀ ਦਾ ਨਤੀਜਾ 100 ਫੀਸਦੀ ਰਿਹਾ | ਨਤੀਜਿਆਂ ਅਨੁਸਾਰ ਅਰਸ਼ਵੀਰ ਸਿੰਘ ਨੇ 97.4 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਵਾਣੀ ਸ਼ਰਮਾ ਨੇ 96.4 ਫੀਸਦੀ ਅੰਕਾਂ ਨਾਲ ਦੂਜਾ ਅਤੇ ਜਤਿਨ ਕੁਮਾਰ ਨੇ 96 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਅਕੈਡਮੀ ਦੇ ਡਾਇਰੈਕਟਰ ਸੁਖਜਿੰਦਰ ਸਿੰਘ ਨੇ ਵਿਦਿਆਰਥੀਆਂ, ਮਾਪਿਆਂ ਅਤੇ ਸਟਾਫ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਦੀ ਸਾਂਝੀ ਮਿਹਨਤ ਅਤੇ ਸਹਿਯੋਗ ਨੂੰ ਜਾਂਦਾ ਹੈ | ਅਕੈਡਮੀ ਦੇ ਪਿ੍ੰਸੀਪਲ ਰਾਜਨ ਚੋਪੜਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਿਹਨਤ ਅਤੇ ਟੀਚੇ ਪ੍ਰਤੀ ਸਮਰਪਣ ਹੀ ਸਫਲਤਾ ਦੀ ਕੁੰਜੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਜੀਵਨ ਵਿਚ ਹਰ ਖੇਤਰ ਵਿਚ ਅੱਗੇ ਵੱਧਣ ਲਈ ਆਪਣੀ ਸ਼ਖਸੀਅਤ ਦਾ ਸਰਵਪੱਖੀ ਵਿਕਾਸ ਕਰਨ ਦੀ ਸਲਾਹ ਦਿੱਤੀ | ਇਸ ਮੌਕੇ ਅਕੈਡਮੀ ਦੇ ਮੈਨੇਜਮੈਂਟ ਮੈਂਬਰ ਅਤੇ ਅਧਿਆਪਕ ਵੀ ਹਾਜ਼ਰ ਸਨ |
ਸੇਂਟ ਕਾਰਮਲ ਸਕੂਲ ਰੂਪਨਗਰ--
ਸੀ.ਬੀ.ਐਸ.ਈ. ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਸੇਂਟ ਕਾਰਮਲ ਸਕੂਲ, ਰੂਪਨਗਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਸਮੂਹ ਸਟਾਫ਼ ਦੀ ਅਣਥੱਕ ਮਿਹਨਤ ਰੰਗ ਲਿਆਈ, ਜਿਸ ਦੇ ਸਦਕੇ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ | ਦਸਵੀਂ ਜਮਾਤ ਦੀ ਵਿਦਿਆਰਥਣ ਮਿਸ ਜਸਪ੍ਰੀਤ ਕੌਰ ਨੇ 95.6 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਮਾਸਟਰ ਸੁਬੇਗ ਸਿੰਘ ਨੇ 94.8 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ, ਮਿਸ ਦੇਵਾਂਸ਼ੀ ਜੈਨ ਨੇ 94 ਫੀਸਦੀ ਨਾਲ ਤੀਜਾ ਸਥਾਨ ਅਤੇ ਮਿਸ ਗਰਿਮਾ ਸਿੰਘ ਤੇ ਮਿਸ ਕਿ੍ਤਿਕਾ ਅਰੋੜਾ ਨੇ 92.8 ਫੀਸਦੀ ਅੰਕ ਹਾਸਲ ਕਰਕੇ ਚੌਥਾ ਸਥਾਨ ਪ੍ਰਾਪਤ ਕੀਤਾ | ਹੋਰ ਵਿਦਿਆਰਥੀਆਂ ਵਿਚ ਮਿਸ ਨਵਿਆ ਸ਼ਰਮਾ ਨੇ 91.6 ਫੀਸਦੀ, ਮਾਸਟਰ ਸਮਰਪ੍ਰੀਤ ਸਿੰਘ ਨੇ 91.4 ਫੀਸਦੀ, ਮਾਸਟਰ ਹਰਸ਼ ਦੇਵਗੁਣ ਨੇ 91.2 ਫੀਸਦੀ, ਮਿਸ ਜੈਸਮੀਨ ਕੌਰ ਨੇ 90.8 ਫੀਸਦੀ ਅਤੇ ਮਾਸਟਰ ਸਰਗੁਣ ਸਦਾਨਾ ਨੇ 89.6 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਇਸ ਮੌਕੇ ਸਕੂਲ ਦੇ ਮਾਣਯੋਗ ਪੈਟਰਨ ਅਮਰਜੀਤ ਸਿੰਘ ਸੈਣੀ ਅਤੇ ਸ੍ਰੀਮਤੀ ਜਯਾ ਸੈਣੀ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੇ ਮਿਹਨਤ ਨਾਲ ਸਕੂਲ ਦਾ ਨਾਮ ਉੱਚਾ ਕੀਤਾ ਹੈ | ਸਕੂਲ ਦੇ ਡਾਇਰੈਕਟਰ, ਪਿ੍ੰਸੀਪਲ ਅਤੇ ਕਾਰਜਕਾਰੀ ਪਿ੍ੰਸੀਪਲ ਨੇ ਵੀ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ |
ਜੇ. ਐਨ. ਵੀ. ਸੰਧੂਆਂ ਦਾ ਦਸਵੀ ਜਮਾਤ ਦਾ ਨਤੀਜਾ 100 ਫ਼ੀਸਦੀ
ਸ੍ਰੀ ਚਮਕੌਰ ਸਾਹਿਬ ਤੋਂ ਜਗਮੋਹਣ ਸਿੰਘ ਨਾਰੰਗ ਅਨੁਸਾਰ-ਸੀ. ਬੀ. ਐਸ. ਈ. ਨਵੀਂ ਦਿੱਲੀ ਵਲੋਂ ਐਲਾਨੇ ਦਸਵੀ ਜਮਾਤ ਦੇ ਨਤੀਜੇ ਵਿਚ ਨਜਦੀਕੀ ਪਿੰਡ ਸੰਧੂਆਂ ਦੇ ਜਵਾਹਰ ਨਵੋਦਿਆ ਵਿਦਿਆਲਿਆ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਪਿ੍ੰੰਸੀਪਲ ਸ੍ਰੀ ਰਤਨਪਾਲ ਗੁਪਤਾ ਨੇ ਦੱਸਿਆ ਕਿ ਸੰਸਥਾਂ ਦੀ ਵਿਦਿਆਰਥਣ ਸਹਿਜਪ੍ਰੀਤ ਕੌਰ ਨੇ 96.88 ਫੀਸਦੀ,ਯਸਿਕਾ ਅਤੇ ਬਿਪਨਜੋਤ ਕੌਰ ਨੇ 94.7 ਫੀਸਦੀ ਅਤੇ ਮਹਿਕਪ੍ਰੀਤ ਕੌਰ ਤੇ ਹਰਦੀਪ ਚੌਧਰੀ ਨੇ 92.28 ਫੀਸਦੀ ਅੰਕ ਹਾਸਲ ਕਰਕੇ ਕ੍ਰਮਵਾਰ ਪਹਿਲਾ,ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਹੈ | ਉਨਾਂ ਦੱਸਿਆ ਕਿ ਸੰਸਥਾਂ ਦੇ ਕੁੱਲ 75 ਵਿਦਿਆਰਥੀਆਂ ਨੇ ਦੱਸਵੀ ਜਮਾਤ ਦੀ ਪ੍ਰੀਖਿਆ ਦਿੱਤੀ ਸੀ,ਜੋ ਸਾਰੇ ਚੰਗੇ ਅੰਕਾਂ ਨਾਲ ਪਾਸ ਹੋਏ ਹਨ |ਉਨ ਾਂ ਇਹ ਵੀ ਦੱਸਿਆ ਕਿ ਇਨ ਾਂ ਵਿਚੋਂ 11 ਵਿਦਿਆਰਥੀ ਅਜਿਹੇ ਹਨ,ਜਿਨ ਾਂ ਕੁੱਝ ਵਿਸ਼ਿਆਂ ਵਿਚ 100 ਫੀਸਦੀ ਅੰਕ ਵੀ ਹਾਸਲ ਕੀਤੇ | ਉਨ ਾਂ ਇਸ ਮਾਣਮੱਤੇ ਨਤੀਜੇ ਲਈ ਸਮੁੱਚੇ ਸਟਾਫ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਵੀ ਦਿੱਤੀ |
ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ
ਨੰਗਲ ਤੋਂ ਗੁਰਪ੍ਰੀਤ ਸਿੰਘ ਗਰੇਵਾਲ ਅਨੁਸਾਰ-ਸੈਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਨੰਗਲ ਦੇ ਸੀ.ਬੀ.ਐਸ.ਈ. ਬੋਰਡ ਵਲੋਂ ਐਲਾਨਿਆ 10ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ | ਪਿ੍ੰਸੀਪਲ ਨਿਰਮਲ ਬਾਸੂ ਦੇਵਾਂ ਨੇ ਦੱਸਿਆ ਕਿ ਸਕੂਲ ਦੀ ਕੁਮਾਰੀ ਖ਼ੁਸ਼ੀ ਨੇ 98.4 ਅੰਕ ਹਾਸਲ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ | 97.8 ਫੀਸਦੀ ਅੰਕ ਹਾਸਲ ਕਰਕੇ ਅਰਮਾਨ ਸੈਣੀ ਅਤੇ ਦੀਸ਼ਾਂਤ ਰਾਣਾ ਨੇ ਦੂਜਾ ਸਥਾਨ ਹਾਸਲ ਕੀਤਾ | ਇਸੇ ਤਰ ਾਂ ਗੁਰਪ੍ਰੀਤ ਸਿੰਘ ਸੁਨਿਧੀ ਨੇ 96.2 ਫੀਸਦੀ ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ | ਪਿ੍ੰਸੀਪਲ ਬਾਸੂ ਦੇਵਾਂ ਨੇ ਕਿਹਾ ਕਿ ਇਹ ਨਤੀਜੇ ਅਧਿਆਪਕਾਂ ਦੀ ਸਖ਼ਤ ਮਿਹਨਤ, ਮਾਪਿਆਂ ਤੇ ਵਿਦਿਆਰਥੀਆਂ ਵਲੋਂ ਕੀਤੀ ਲਗਨ ਨਾਲ ਪੜ ਾਈ ਨਾਲ ਹੀ ਸੰਭਵ ਹੋ ਸਕਿਆ ਹੈ |