29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਲੋਕ ਸਭਾ ਮੈਂਬਰ ਕੰਗ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

Ad Position 21
No active advertisement
ਅਜੀਤ ਡੈਸਕ 17-04-2026
ਸ੍ਰੀ ਅਨੰਦਪੁਰ ਸਾਹਿਬ, 16 ਅਪ੍ਰੈਲ (ਜੇ ਐਸ ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ | ਉਨ੍ਹਾਂ ਕਿਹਾ ਕਿ ਉਹ ਬਹੁਤ ਹੀ ਭਾਗਾਂ ਵਾਲੇ ਹਨ ਕਿ ਉਨ੍ਹਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ | ਉਨ੍ਹਾਂ ਕਿਹਾ ਕਿ ਉਹ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀ ਨੁਹਾਰ ਬਦਲਣ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ | ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਇੱਕ ਅਜਿਹਾ ਪਵਿੱਤਰ ਅਸਥਾਨ ਹੈ, ਜਿੱਥੇ ਨਤਮਸਤਕ ਹੋਕੇ ਉਨ੍ਹਾਂ ਨੂੰ ਲੋਕ ਸੇਵਾ ਕਰਨ ਦਾ ਬਲ ਮਿਲਦਾ ਹੈ | ਇਸ ਮੌਕੇ ਉਨ੍ਹਾਂ ਨਾਲ ਪਾਰਟੀ ਵਰਕਰ ਅਤੇ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 12ਵੀਂ ਰਾਜ ਪੱਧਰੀ ਗਤਕਾ ਚੈਂਪੀਅਨਸ਼ਿਪ ਭਲਕੇ ਤੋਂ ਸ਼ੁਰੂ ਅਗਲੀ ਖ਼ਬਰ ਵੱਖ-ਵੱਖ ਸਕੂਲਾਂ ਦਾ ਸੀ.ਬੀ.ਐਸ.ਈ. ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24