29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

12ਵੀਂ ਰਾਜ ਪੱਧਰੀ ਗਤਕਾ ਚੈਂਪੀਅਨਸ਼ਿਪ ਭਲਕੇ ਤੋਂ ਸ਼ੁਰੂ

Ad Position 21
No active advertisement
ਅਜੀਤ ਡੈਸਕ 17-04-2026
ਰੂਪਨਗਰ, 16 ਅਪ੍ਰੈਲ (ਸਤਨਾਮ ਸਿੰਘ ਸੱਤੀ)-ਗਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਵਲੋਂ ਗਤਕਾ ਐਸੋਸੀਏਸ਼ਨ ਆਫ਼ ਪੰਜਾਬ ਦੀ ਯੋਗ ਅਗਵਾਈ ਹੇਠ 12ਵੀਂ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਲੜਕੇ ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ, ਲੋਦੀ ਮਾਜਰਾ ਦੇ ਖੇਡ ਗਰਾਉਂਡ ਵਿਖੇ 18 ਅਤੇ 19 ਅਪ੍ਰੈਲ ਨੂੰ ਕਰਵਾਈ ਜਾ ਰਹੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਬੀਬੀ ਮਨਜੀਤ ਕੌਰ ਨੇ ਦੱਸਿਆ ਕਿ ਗਤਕਾ ਮੁਕਾਬਲਿਆਂ ਵਿਚ ਭਾਗ ਲੈਣ ਲਈ ਪੰਜਾਬ ਦੇ 15 ਜ਼ਿਲਿ੍ਹਆਂ ਦੇ ਖਿਡਾਰੀ 17 ਅਪ੍ਰੈਲ ਨੂੰ ਪਹੁੰਚ ਰਹੇ ਹਨ | ਜਸਪ੍ਰੀਤ ਸਿੰਘ ਲੋਦੀ ਮਾਜਰਾ ਨੇ ਦੱਸਿਆ ਕਿ ਟੂਰਨਾਮੈਂਟ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ 18 ਅਪ੍ਰੈਲ ਨੂੰ ਸਵੇਰੇ 9 ਵਜੇ ਟੂਰਨਾਮੈਂਟ ਦੀ ਆਰੰਭਤਾ ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ ਵਾਲਿਆਂ ਵਲੋਂ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ 19 ਅਪ੍ਰੈਲ ਨੂੰ ਦੁਪਹਿਰ 1 ਵਜੇ ਸਮਾਪਤੀ ਸਮਾਰੋਹ ਕੀਤਾ ਜਾਵੇਗਾ | ਇਸ ਟੂਰਨਾਮੈਂਟ ਵਿਚ ਜੇਤੂ ਰਹਿਣ ਵਾਲੇ ਖਿਡਾਰੀ ਹੈਦਰਾਬਾਦ ਵਿਖੇ ਹੋਣ ਵਾਲੀਆਂ ਨੈਸ਼ਨਲ ਖੇਡਾਂ ਵਿਚ ਭਾਗ ਲੈਣਗੇ | ਇਸ ਸਬੰਧੀ ਹੋਈ ਮੀਟਿੰਗ ਵਿਚ ਗੁਰਪ੍ਰੀਤ ਸਿੰਘ ਭਾਉਵਾਲ, ਗੁਰਵਿੰਦਰ ਸਿੰਘ ਘਨੌਲੀ, ਗੁਰਵਿੰਦਰ ਸਿੰਘ ਰੂਪਨਗਰ, ਸ਼ੈਰੀ ਸਿੰਘ ਭਾਂਬਰੀ, ਜਸਵੀਰ ਸਿੰਘ, ਮਾਸਟਰ ਗੁਰਬਚਨ ਸਿੰਘ ਅਤੇ ਰਜਿੰਦਰ ਸਿੰਘ ਰਾਜੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੀ.ਬੀ.ਐਮ.ਬੀ. ਬੋਰਡ ਸੰਬੰਧੀ ਕੇਂਦਰ ਸਰਕਾਰ ਦਾ ਫ਼ੈਸਲਾ ਪੰਜਾਬ ਵਿਰੋਧੀ- ਕਿਸਾਨ ਆਗੂ <br/> ਅਗਲੀ ਖ਼ਬਰ ਲੋਕ ਸਭਾ ਮੈਂਬਰ ਕੰਗ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
Ad Position 24