ਨੂਰਪੁਰ ਬੇਦੀ, 16 ਅਪ੍ਰੈਲ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਾਂਗੜ ਵਿਖੇ ਵੋਕੇਸ਼ਨਲ ਸਿੱਖਿਆ ਹਾਸਲ ਕਰ ਰਹੇ ਪਲਸ ਟੂ ਜਮਾਤ ਦੇ ਵਿਦਿਆਰਥੀਆਂ ਨੂੰ ਆਈ.ਟੀ. ਵਿਸ਼ੇ ਨਾਲ ਸੰਬੰਧਤ ਕਿੱਟਾਂ ਵੰਡੀਆਂ ਗਈਆਂ | ਇਸ ਮੌਕੇ ਵਿਦਿਆਰਥੀਆਂ ਨੂੰ ਤਕਨੀਕੀ ਸਮਾਨ ਪ੍ਰਦਾਨ ਕੀਤਾ ਗਿਆ ਤਾਂ ਜੋ ਉਹ ਹੁਨਰ ਅਧਾਰਿਤ ਸਿੱਖਿਆ ਨਾਲ ਜੁੜ ਕੇ ਰੁਜ਼ਗਾਰ ਦੇ ਨਾਲ-ਨਾਲ ਸਵੈ-ਰੁਜ਼ਗਾਰ ਦੇ ਮੌਕੇ ਵੀ ਪ੍ਰਾਪਤ ਕਰ ਸਕਣ | ਕਿੱਟਾਂ ਵੰਡਣ ਦੌਰਾਨ ਸਕੂਲ ਦੇ ਪਿ੍ੰਸੀਪਲ ਪਾਖਰ ਸਿੰਘ ਨੇ ਦੱਸਿਆ ਕਿ ਐਨ.ਐਸ.ਕਿਊ.ਐਫ. ਵੋਕੇਸ਼ਨਲ ਸਿੱਖਿਆ ਪ੍ਰਣਾਲੀ ਨੇ ਕਿੱਤਾ-ਮੁਖੀ ਸਿੱਖਿਆ ਦੇ ਖੇਤਰ ਵਿਚ ਪੰਜਾਬ ਸਮੇਤ ਦੇਸ਼ ਭਰ ਵਿਚ ਆਪਣੀ ਮਜ਼ਬੂਤ ਪਛਾਣ ਬਣਾਈ ਹੈ | ਇਹ ਪ੍ਰਣਾਲੀ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਹੁਨਰਾਂ ਨਾਲ ਜੋੜ ਕੇ ਉਨ੍ਹਾਂ ਨੂੰ ਰੁਜ਼ਗਾਰ ਯੋਗ ਬਣਾਉਂਦੀ ਹੈ | ਉਨ੍ਹਾਂ ਕਿਹਾ ਕਿ ਨੌਵੀਂ ਤੋਂ ਪਲਸ ਟੂ ਤੱਕ ਚੱਲ ਰਹੇ ਇਨਾਂ ਕੋਰਸਾਂ ਵੱਲ ਵਿਦਿਆਰਥੀਆਂ ਦੀ ਰੂਚੀ ਲਗਾਤਾਰ ਵਧ ਰਹੀ ਹੈ ਤੇ ਸਕੂਲ ਵਿਚ ਐਨ.ਐਸ.ਕਿਊ.ਐਫ. ਵੋਕੇਸ਼ਨਲ ਲੈਬ ਵੀ ਸਥਾਪਿਤ ਕੀਤੀ ਗਈ ਹੈ | ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਸੀ |