29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਖ਼ਾਲਸਾ ਮਾਡਲ ਸਕੂਲ ਭੱਲੜੀ ਦਾ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਖ਼ਾਲਸਾ ਮਾਡਲ ਸਕੂਲ ਭੱਲੜੀ ਦੇ ਅੱਠਵੀਂ ਜਮਾਤ ਦੇ ਨਤੀਜੇ 'ਚ ਅੱਵਲ ਆਏ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਸਮੇਂ ਹਾਜ਼ਰ ਸਕੂਲ ਸਟਾਫ਼ | ਤਸਵੀਰ :ਚੌਧਰੀ ਧਰਮ ਪਾਲ <br/> 17-04-2026
ਸੁਖਸਾਲ, 16 ਅਪ੍ਰੈਲ (ਧਰਮ ਪਾਲ)- ਸੰਤ ਬਾਬਾ ਸੇਵਾ ਸਿੰਘ ਜੀ ਖ਼ਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਭੱਲੜੀ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿਚ ਪ੍ਰਭਜੋਤ ਕੌਰ ਪੁੱਤਰੀ ਧਲਵਿੰਦਰ ਸਿੰਘ ਭੱਲੜੀ ਨੇ 582/600 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਸਿਮਰਨਪ੍ਰੀਤ ਕੌਰ ਪੁੱਤਰੀ ਅਮਰੀਕ ਸਿੰਘ ਨੇ 577 /600 ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਪ੍ਰਾਪਤ ਕੀਤਾ ਅਤੇ ਗੁਰਕੀਰਤ ਸਿੰਘ ਪੁੱਤਰ ਬਖਸ਼ੀਸ਼ ਸਿੰਘ ਨੇ 572/600 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ 'ਤੇ ਸਕੂਲ ਦੇ ਡਾਇਰੈਕਟਰ ਸੁੱਚਾ ਸਿੰਘ ਅਤੇ ਪਿ੍ੰਸੀਪਲ ਮੈਡਮ ਸੰਗੀਤਾ ਸ਼ਰਮਾ ਵਲੋਂ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਸੁੱਚਾ ਸਿੰਘ ਵਲੋਂ ਵਿਦਿਆਰਥੀਆਂ ਦੇ ਨਾਲ ਵਿਚਾਰ ਸਾਂਝੇ ਕਰਦਿਆਂ ਹੋਇਆ ਕਿਹਾ ਗਿਆ ਸਕੂਲ 1997 ਤੋਂ ਇਲਾਕੇ ਵਿਚ ਪੜ੍ਹਾਈ ਦੇ ਨਾਲ ਨਾਲ ਹਰੇਕ ਪੱਖ ਤੋਂ ਸੇਵਾ ਕਰ ਰਿਹਾ ਹੈ, ਸਾਡੇ ਸਕੂਲ ਦੇ ਬੱਚੇ ਹਰ ਸਾਲ ਵਧੀਆ ਨੰਬਰਾਂ ਨਾਲ ਇਮਤਿਹਾਨਾਂ ਵਿਚ ਪੁਜ਼ੀਸ਼ਨਾਂ ਹਾਸਿਲ ਕਰਦੇ ਹਨ | ਉਨ੍ਹਾਂ ਦੱਸਿਆ ਕਿ ਇਸ ਨਤੀਜੇ ਵਿਚ ਸਾਡੇ ਸਕੂਲ ਦੇ 16 ਵਿਦਿਆਰਥੀਆਂ ਨੇ 90 ਫੀਸਦੀ ਤੋਂ ਉੱਪਰ, 22 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਨੰਬਰ ਅਤੇ ਬਾਕੀ 70 ਫੀਸਦੀ ਤੋਂ ਵੱਧ ਨੰਬਰ ਲੈ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਉਨਾਂ ਵਿਦਿਆਰਥੀਆਂ ਨੂੰ ਅੱਗੇ ਵਧਣ ਲਈ ਆਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸੰਗੀਤ ਸ਼ਰਮਾ ਨੇ ਵੀ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਇਸੇ ਤਰ੍ਹਾਂ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸ਼ਾਂਤ ਸ਼ਹਿਰ ਨੰਗਲ ਦੇ ਲੋਕਾਂ ਦਾ ਜਿਊਣਾ ਹੋਇਆ ਮੁਸ਼ਕਿਲ ਅਗਲੀ ਖ਼ਬਰ ਪਿ੍ੰਸੀਪਲ ਵਿਜੈ ਕੁਮਾਰ ਦਾ ਕੈਨੇਡਾ ਸਫ਼ਰਨਾਮਾ ਪ੍ਰਕਾਸ਼ਿਤ
Ad Position 24