29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਪ੍ਰੋ: ਪ੍ਰਭਜੋਤ ਸਿੰਘ ਦੇ ਅਕਾਲ ਚਲਾਣੇ 'ਤੇ ਵੱਖ ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਇਜ਼ਹਾਰ

Ad Position 21
No active advertisement
ਅਜੀਤ ਡੈਸਕ 17-04-2026
ਸ੍ਰੀ ਅਨੰਦਪੁਰ ਸਾਹਿਬ, 16 ਅਪ੍ਰੈਲ (ਜੇ ਐਸ ਨਿੱਕੂਵਾਲ)-ਇੱਥੋਂ ਦੇ ਮੁਹੱਲਾ ਸੀਸਗੰਜ ਸਾਹਿਬ ਦੇ ਵਸਨੀਕ ਅਤੇ ਸਰਕਾਰੀ ਕਾਲਜ ਊਨਾ ਤੋਂ ਅੰਗਰੇਜ਼ੀ ਵਿਭਾਗ ਦੇ ਮੁਖੀ ਵਜੋਂ ਸੇਵਾ ਮੁਕਤ ਹੋਏ ਪ੍ਰੋ: ਪ੍ਰਭਜੋਤ ਸਿੰਘ (76) ਵਾਸੀ ਮੁਹੱਲਾ ਸੀਸਗੰਜ ਸਾਹਿਬ ਦੇ ਅਕਾਲ ਚਲਾਣੇ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ | ਦੱਸਣਯੋਗ ਹੈ ਕਿ ਉਹ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਤੋਂ ਸੇਵਾ ਮੁਕਤ ਡਿਪਟੀ ਡਾਇਰੈਕਟਰ ਡਾ. ਹਰਦੀਪ ਕੌਰ ਦੇ ਪਤੀ ਅਤੇ ਅੰਤਰਰਾਸ਼ਟਰੀ ਮਹਿਲਾ ਵਿਕਾਸ ਸੰਸਥਾ ਦੀ ਪ੍ਰਧਾਨ ਬੀਬੀ ਦਵਿੰਦਰ ਕੌਰ ਦਬੂੜ ਅਤੇ ਪੰਜਾਬ ਮੰਡੀ ਬੋਰਡ ਤੋਂ ਸੇਵਾ ਮੁਕਤ ਸੁਪਰਡੈਂਟ ਸਤਿੰਦਰ ਕੌਰ ਦੇ ਨਣਦੋਈ ਅਤੇ ਕਰਨਲ ਅਵਤਾਰ ਸਿੰਘ ਦਬੂੜ ਤੇ ਸੇਵਾ ਮੁਕਤ ਡੀ.ਐਸ.ਪੀ. ਦਵਿੰਦਰ ਸਿੰਘ ਰਾਣਾ ਦੇ ਜੀਜਾ ਸਨ | ਪ੍ਰੋ: ਪ੍ਰਭਜੋਤ ਸਿੰਘ ਨਮਿਤ ਭੋਗ ਅਤੇ ਅੰਤਿਮ ਅਰਦਾਸ 19 ਅਪ੍ਰੈਲ ਨੂੰ ਗੁਰਦੁਆਰਾ ਸੀਸਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਾਅਦ ਦੁਪਹਿਰ 1 ਵਜੇ ਹੋਵੇਗੀ | ਉਨ੍ਹਾਂ ਦੇ ਅਕਾਲ ਚਲਾਣੇ 'ਤੇ ਸ੍ਰੀ ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ ਦੇ ਚੇਅਰਮੈਨ ਡਾ. ਸੰਜੀਵ ਗੌਤਮ, ਬਾਬਾ ਜਰਨੈਲ ਸਿੰਘ ਕਾਰਸੇਵਾ ਵਾਲੇ, ਸਾਬਕਾ ਜ਼ਿਲ੍ਹਾ ਪ੍ਰਧਾਨ ਜਥੇਦਾਰ ਮੋਹਨ ਸਿੰਘ ਢਾਹੇ, ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤਿ੍ੰਗ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ, ਸਾਬਕਾ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ, ਭਾਜਪਾ ਆਗੂ ਐਂਡ. ਅਰਵਿੰਦ ਮਿੱਤਲ, ਸਾਬਕਾ ਪ੍ਰਧਾਨ ਹਰਦਿਆਲ ਸਿੰਘ ਬੈਂਸ, ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਗੁਰਿੰਦਰ ਸਿੰਘ ਗੋਗੀ, ਹਕੀਮ ਹਰਮਿੰਦਰਪਾਲ ਸਿੰਘ ਮਿਨਹਾਸ, ਮਾਰਕੀਟ ਕਮੇਟੀ ਦੇ ਚੇਅਰਮੈਨ ਕਮਿੱਕਰ ਸਿੰਘ ਡਾਢੀ, ਸਾਬਕਾ ਕਾਰਜਕਾਰੀ ਪ੍ਰਧਾਨ ਕੁਲਵੰਤ ਸਿੰਘ ਬਾਠ, ਸਾਬਕਾ ਚੇਅਰਮੈਨ ਮੋਹਨ ਸਿੰਘ ਡੂਮੇਵਾਲ, ਚੌਧਰੀ ਪਹੂ ਲਾਲ ਲਖੇੜ, ਮੰਡਲ ਪ੍ਰਧਾਨ ਚੌਧਰੀ ਰਤਨ ਕੁਮਾਰ ਧਨੇੜਾ, ਭਾਜਪਾ ਆਗੂ ਬਲਰਾਮ ਪਰਾਸ਼ਰ, ਭਾਗ ਸਿੰਘ ਭੈਣੀ, ਇੰਦਰਜੀਤ ਕੌਸ਼ਲ, ਡਾ. ਆਤਮਾ ਸਿੰਘ ਰਾਣਾ, ਆਤਮਾ ਸਿੰਘ ਘੱਟੀਵਾਲ, ਵਿਜੇ ਗਰਚਾ, ਨਗਰ ਕੌਸ਼ਲ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਵਾਲੀਆ, ਸਾਬਕਾ ਕੌਂਸਲਰ ਨਰਿੰਦਰ ਸੈਣੀ, ਮਹਿਲਾ ਕਾਂਗਰਸੀ ਆਗੂ ਕਮਲਦੀਪ ਕੌਰ ਸੈਣੀ, ਬੀਬੀ ਕੁਲਵਿੰਦਰ ਕੌਰ ਵਿਰਕ, ਸਾਬਕਾ ਸਰਪੰਚ ਮਨਜੀਤ ਸਿੰਘ ਬਾਸੋਵਾਲ, ਪੁਪਿੰਦਰਪਾਲ ਸ਼ਾਹ, ਐਂਡ. ਜਸਵਿੰਦਰ ਸਿੰਘ ਢਿੱਲੋਂ, ਨੌਜੁਆਨ ਕਾਂਗਰਸੀ ਆਗੂ ਡਾ. ਅੱਛਰ ਸ਼ਰਮਾ, ਸਰਕਲ ਪ੍ਰਧਾਨ ਸੁਰਿੰਦਰ ਸਿੰਘ ਮਟੌਰ, ਸਤਿਗੁਰ ਓਟ ਆਸਰਾ ਟਰੱਸਟ ਦੇ ਚੇਅਰਮੈਨ ਤਰਲੋਚਨ ਸਿੰਘ ਚੱਠਾ, ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ ਅਤੇ ਪਿ੍ਤਪਾਲ ਸਿੰਘ ਗੰਡਾ, ਆਪ ਆਗੂ ਜਸਵੀਰ ਸਿੰਘ ਅਰੋੜਾ, ਕੌਂਸਲਰ ਗੁਰਿੰਦਰ ਸਿੰਘ ਵਾਲੀਆ, ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਬਲਵੀਰ ਸਿੰਘ ਭੀਰੀ, ਰਘਵੀਰ ਸਿੰਘ ਘਨਾਰੂ, ਕੇਸਰ ਸਿੰਘ ਮੂਸਾਪੁਰ, ਕਿਸਾਨ ਆਗੂ ਜੈਮਲ ਸਿੰਘ ਭੜੀ, ਮੁਨੀਸ਼ ਕੇਅਰ ਪਾਲ, ਸਾਬਕਾ ਕੌਂਸਲਰ ਇੰਦਰਜੀਤ ਸਿੰਘ ਬੇਦੀ, ਨੰਬਰਦਾਰ ਸੰਦੀਪ ਸਿੰਘ ਕਲੋਤਾ, ਸਰਪੰਚ ਅਵਤਾਰ ਸਿੰਘ ਫਲੀ, ਸੋਹਣ ਸਿੰਘ ਨਿੱਕੂਵਾਲ, ਸੁਰਜੀਤ ਸਿੰਘ ਮਹਿਰੋਲੀ, ਜ਼ਸਵੀਰ ਸਿੰਘ ਸਸਕੌਰ, ਡਾ. ਰਾਮ ਆਸਰਾ ਸਿੰਘ, ਕਿਰਪਾਲ ਸਿੰਘ ਭੱਟੋਂ, ਗੁਰਜਤਿੰਦਰਪਾਲ ਸਿੰਘ ਗਨੂਰਾ, ਰਣਜੀਤ ਕਾਲਾ ਆਦਿ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਨਿਊ ਜੀ. ਐੱਮ. ਟੀ. ਪਬਲਿਕ ਸਕੂਲ ਭੱਠਾਧੂਹਾ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨ ਜ਼ਿਲ੍ਹਾ ਰੂਪਨਗਰ ਦਾ ਹੋਇਆ ਚੋਣ ਇਜਲਾਸ
Ad Position 24