06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਜੰਗਲਾਤ ਵਰਕਰਾਂ ਨੇ ਵਣ ਮੰਤਰੀ ਦੇ ਹਲਕੇ 'ਚ ਸੰਘਰਸ਼ ਵਿੱਢਣ ਦਾ ਬਿਗੁਲ ਵਜਾਇਆ <br/>

Ad Position 21
No active advertisement
ਅਜੀਤ ਡੈਸਕ 18-04-2026
ਨੂਰਪੁਰ ਬੇਦੀ, 17 ਅਪ੍ਰੈਲ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾਈ ਪ੍ਰਧਾਨ ਅਮਰੀਕ ਸਿੰਘ ਗੜ੍ਹਸ਼ੰਕਰ ਦੀ ਪ੍ਰਧਾਨਗੀ ਹੇਠ ਹੋਈ | ਜਿਸਦੀ ਕਾਰਵਾਈ ਸੂਬਾ ਸਕੱਤਰ ਜਸਵਿੰਦਰ ਸਿੰਘ ਸੌਜਾ ਨੇ ਚਲਾਈ | ਮੀਟਿੰਗ 'ਚ ਹਾਜ਼ਰ ਜਨਰਲ ਸਕੱਤਰ ਜਸਵੀਰ ਸੀਰਾ, ਵਿੱਤ ਸਕੱਤਰ ਅਮਨਦੀਪ ਛੱਤ, ਵਿਰਸਾ ਸਿੰਘ ਚਹਿਲ, ਰਣਜੀਤ ਗੁਰਦਾਸਪੁਰ ਅਤੇ ਸਤਨਾਮ ਸੰਗਤੀਵਾਲਾ ਨੇ ਕਿਹਾ ਕਿ ਵਣ ਅਤੇ ਜੰਗਲੀ ਜੀਵ ਵਿਭਾਗ 'ਚ 25 ਸਾਲਾਂ ਤੋਂ ਕੰਮ ਕਰਦੇ ਡੇਲੀਵੇਜ ਸੀਨੀਅਰ ਅਨਪੜ੍ਹ 519 ਕਾਮਿਆਂ ਨੂੰ ਪੰਜਾਬ ਸਰਕਾਰ ਨੇ ਪੱਕਾ ਤਾਂ ਕੀ ਕਰਨਾ ਸੀ, ਜਦਕਿ ਇਨ੍ਹਾਂ ਕਾਮਿਆਂ ਨੂੰ ਪਿਛਲੇ ਕਈ ਮਹੀਨਿਆਂ ਤੋਂ ਤਨਖਾਹ ਵੀ ਨਹੀਂ ਦਿੱਤੀ ਗਈ | ਇਸ ਤੋਂ ਇਲਾਵਾ ਫੀਲਡ ਕਾਮਿਆਂ ਦਾ ਮਾਨਯੋਗ ਹਾਈਕੋਰਟ ਦੇ 26.02.2024 ਦੇ ਫੈਸਲੇ ਅਨੁਸਾਰ ਜਿਨ੍ਹਾਂ ਸਾਥੀਆਂ ਦਾ ਏਰੀਅਰ ਬਕਾਇਆ ਬਣਾਇਆ ਗਿਆ ਹੈ, ਉਹ ਵੀ ਸਰਕਾਰ ਵੱਲੋਂ ਖਜ਼ਾਨੇ 'ਤੇ ਲਗਾਈ ਗਈ ਪਾਬੰਦੀ ਕਾਰਨ ਵਰਕਰਾਂ ਦੇ ਖਾਤਿਆਂ 'ਚ ਨਹੀਂ ਪਾਇਆ ਗਿਆ | ਯੂਨੀਅਨ ਆਗੂ ਬਲਵੀਰ ਤਰਨਤਾਰਨ, ਰਵੀ ਲੁਧਿਆਣਾ, ਬੱਬੂ ਮਾਨਸਾ, ਬਲਰਾਜ ਪਠਾਨਕੋਟ, ਰਵੀਕਾਂਤ ਰੋਪੜ ਅਤੇ ਸੁਖਦੇਵ ਜਲੰਧਰ ਨੇ ਦੱਸਿਆ ਕਿ ਸਾਲ 2006 ਤੱਕ 10 ਸਾਲ ਪੂਰੇ ਕਰਦੇ 14 ਵਰਕਰਾਂ ਨੂੰ ਵੀ ਸਰਕਾਰ ਨੇ ਹੁਣ ਤੱਕ ਪੱਕਾ ਨਹੀਂ ਕੀਤਾ ਅਤੇ 519 ਸੀਨੀਅਰ ਅਨਪੜ੍ਹ ਕਾਮੇ ਪੱਕੇ ਹੋਣ ਤੋਂ ਰਹਿ ਗਏ ਹਨ | ਉਨ੍ਹਾਂ ਮੰਗ ਕੀਤੀ ਕਿ ਉਕਤ ਸਾਰੇ ਕਾਮਿਆਂ ਨੂੰ ਬਿਨਾਂ ਸ਼ਰਤ ਪੱਕਾ ਕਰਵਾਉਣ ਸਹਿਤ ਮੰਗ ਪੱਤਰ 'ਚ ਦਰਜ ਹੋਰਨਾਂ ਮੰਗਾਂ ਦਾ ਹੱਲ ਨਾ ਹੋਣ 'ਤੇ 25 ਅਪ੍ਰੈਲ ਨੂੰ ਵਣ ਮੰਤਰੀ ਦੇ ਹਲਕਾ ਭੋਆ (ਪਠਾਨਕੋਟ) ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਮੀਟਿੰਗ 'ਚ ਸੁਲੱਖਣ ਮੋਹਾਲੀ, ਮਲਕੀਤ ਮੁਕਤਸਰ, ਪਵਨ ਹੁਸ਼ਿਆਰਪੁਰ, ਰਾਣਾ ਫਿਰੋਜ਼ਪੁਰ, ਭੁਪਿੰਦਰ ਦਸੂਹਾ ਅਤੇ ਕਰਮ ਸਿੰਘ ਹਰੀਕੇ ਪੱਤਣ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ੂਗਰਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਵਲੋਂ ਸਹਿਕਾਰੀ ਖੰਡ ਮਿੱਲ ਮੋਰਿੰਡਾ ਦਾ ਜਾਇਜ਼ਾ <br/> ਅਗਲੀ ਖ਼ਬਰ ਕੇਜਰੀਵਾਲ ਨੂੰ ਅਦਾਲਤੀ ਰਾਹਤ ਮਿਲਣ 'ਤੇ ਵਿਧਾਇਕ ਦਿਨੇਸ਼ ਚੱਢਾ ਨੇ ਪੇਸ਼ ਕੀਤੀ ਮੁਬਾਰਕਬਾਦ <br/>
Ad Position 24
No active advertisement