06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸ਼ੂਗਰਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਵਲੋਂ ਸਹਿਕਾਰੀ ਖੰਡ ਮਿੱਲ ਮੋਰਿੰਡਾ ਦਾ ਜਾਇਜ਼ਾ <br/>

Ad Position 21
No active advertisement
ਅਜੀਤ ਡੈਸਕ 18-04-2026
ਮੋਰਿੰਡਾ, 17 ਅਪ੍ਰੈਲ (ਤਰਲੋਚਨ ਸਿੰਘ ਕੰਗ)-ਸ਼ੂਗਰਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਡਾ. ਸੇਨੂੰ ਦੁੱਗਲ ਆਈ.ਏ.ਐੱਸ. ਵਲੋਂ ਸਹਿਕਾਰੀ ਖੰਡ ਮਿੱਲ ਮੋਰਿੰਡਾ ਅਤੇ ਮਿੱਲ ਦੇ ਗੰਨੇ ਦੇ ਏਰੀਏ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਨੇ ਸਰਵੇਅਰਾਂ ਵਲੋਂ ਮਿੱਲ ਦੇ ਗੰਨਾ ਖੇਤਰਾਂ ਵਿਚ ਕੀਤੇ ਜਾ ਰਹੇ ਕੰਮਾਂ ਦੀ ਚੈਕਿੰਗ ਕੀਤੀ ਅਤੇ ਬਸੰਤ ਰੁੱਤ ਦੀ ਗੰਨਾ ਬਿਜਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਸ੍ਰੀ ਦੁੱਗਲ ਨੇ ਦੱਸਿਆ ਕਿ ਗੰਨਾ ਕਾਸ਼ਤਕਾਰਾਂ ਦੀ ਸਹੂਲਤ ਲਈ ਮਿੱਲ ਵਲੋਂ ਕੋਰਾਜਨ ਦਵਾਈ ਦੇ ਨਾਲ ਨਾਲ ਹੋਰ ਦਵਾਈਆਂ ਦੀ ਵੰਡ ਕੀਤੀ ਜਾ ਰਹੀ ਹੈ | ਪਿੜਾਈ ਸੀਜ਼ਨ 2026-27 ਲਈ ਗੰਨੇ ਦੀ ਹੋ ਰਹੀ ਬਿਜਾਈ ਅਤੇ ਗੰਨੇ ਦੀ ਫ਼ਸਲ ਸਬੰਧੀ ਜਾਇਜ਼ਾ ਲੈਣ ਉਪਰੰਤ ਗੰਨਾ ਵਿਭਾਗ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਤਾਂ ਜੋ ਮਿੱਲ ਵਿਚ ਆਉਣ ਵਾਲੇ ਪਿੜਾਈ ਸੀਜ਼ਨ 2026-27 ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਗੰਨੇ ਦੀ ਵੱਧ ਤੋਂ ਵੱਧ ਉਪਲਬਧਤਾ ਹੋ ਸਕੇ | ਉਨ੍ਹਾਂ ਮਿੱਲ ਦੇ ਤਕਨੀਕੀ ਅਮਲੇ ਨੂੰ ਵੀ ਇਹ ਹਦਾਇਤ ਕੀਤੀ ਗਈ, ਕਿ ਉਹ ਮਿੱਲ ਦੀ ਰਿਪੇਅਰ ਅਤੇ ਮੇਂਟੇਨੈਂਸ ਦੇ ਕੰਮ ਨੂੰ ਤਸੱਲੀਬਖ਼ਸ਼ ਕਰਨ ਤਾਂ ਜੋ ਪਿੜਾਈ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗੌਰਵ ਕੁਮਾਰ ਡਿਪਟੀ ਮੁੱਖ ਲੇਖਾ ਅਫ਼ਸਰ, ਕਿਰਨਦੀਪ ਕੌਰ ਜਨਰਲ ਮੈਨੇਜਰ ਬਟਾਲਾ ਸਹਿਕਾਰੀ ਖੰਡ ਮਿੱਲ, ਮੋਰਿੰਡਾ ਖੰਡ ਮਿੱਲ ਦੇ ਜਨਰਲ ਮੈਨੇਜਰ ਤਰਨਵੀਰ ਸਿੰਘ ਅਤੇ ਗੰਨਾ ਇੰਚਾਰਜ ਰਵਿੰਦਰ ਸਿੰਘ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਟਿੱਪਰ ਦਰੱਖ਼ਤ ਨਾਲ ਟਕਰਾਉਣ ਕਾਰਨ ਚਾਲਕ ਗੰਭੀਰ ਜ਼ਖ਼ਮੀ <br/> ਅਗਲੀ ਖ਼ਬਰ ਜੰਗਲਾਤ ਵਰਕਰਾਂ ਨੇ ਵਣ ਮੰਤਰੀ ਦੇ ਹਲਕੇ 'ਚ ਸੰਘਰਸ਼ ਵਿੱਢਣ ਦਾ ਬਿਗੁਲ ਵਜਾਇਆ <br/>
Ad Position 24
No active advertisement