06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਦੂਨ ਸਭਾ ਤੇ ਜਨ ਅਧਿਕਾਰ ਕਲਿਆਣ ਸੰਮਤੀ ਦੀ ਮੀਟਿੰਗ ਅੱਜ

Ad Position 21
No active advertisement
ਅਜੀਤ ਡੈਸਕ 18-04-2026
ਨੂਰਪੁਰ ਬੇਦੀ, 17 ਅਪ੍ਰੈਲ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਮਾਜ ਸੇਵੀ ਸੰਸਥਾਵਾਂ ਜਨ ਅਧਿਕਾਰ ਕਲਿਆਣ ਸੰਮਤੀ ਅਤੇ ਦੂਨ ਵੈੱਲਫੇਅਰ ਸੋਸਾਇਟੀ ਨੂਰਪੁਰ ਬੇਦੀ ਵਲੋਂ ਆਗਾਮੀ ਦਿਨਾਂ 'ਚ ਕੀਤੇ ਜਾਣ ਵਾਲੇ ਸਮਾਜਿਕ ਕਾਰਜਾਂ ਤੇ ਹੋਰਨਾਂ ਮਸਲਿਆਂ 'ਤੇ ਚਰਚਾ ਕਰਨ ਸਬੰਧੀ ਇੱਕ ਅਹਿਮ ਮੀਟਿੰਗ 18 ਅਪ੍ਰੈਲ ਨੂੰ ਬੁਲਾਈ ਗਈ ਹੈ | ਇਹ ਮੀਟਿੰਗ ਪਿੰਡ ਜੇਤੇਵਾਲ (ਸਿੰਬਲ ਮਾਜਰਾ) ਸਥਿਤ ਸੰਸਥਾ ਦੇ ਦਫ਼ਤਰ ਵਿਖੇ ਸਵੇਰੇ 9:30 ਵਜੇ ਹੋਵੇਗੀ | ਜਾਣਕਾਰੀ ਦਿੰਦਿਆਂ ਦੂਨ ਵੈੱਲਫੇਅਰ ਸੋਸਾਇਟੀ ਦੇ ਪ੍ਰਧਾਨ ਮਾ. ਨਾਨਕ ਚੰਦ ਰਾਣਾ ਤੇ ਚੇਅਰਮੈਨ ਬਲਵੀਰ ਸਿੰਘ ਭੱਟੋਂ ਨੇ ਦੱਸਿਆ ਕਿ ਇਸ ਬੈਠਕ ਦਾ ਮੁੱਖ ਉਦੇਸ਼ ਸੰਸਥਾ ਵਲੋਂ ਆਗਾਮੀ ਦਿਨਾਂ 'ਚ ਕੀਤੇ ਜਾਣ ਵਾਲੇ ਸਮਾਜਿਕ ਅਤੇ ਭਲਾਈ ਕਾਰਜਾਂ ਦੀ ਯੋਜਨਾ ਤਿਆਰ ਕਰਨਾ ਹੈ | ਉਨ੍ਹਾਂ ਕਿਹਾ ਕਿ ਸਮਾਜ ਸੇਵਾ ਦੇ ਖੇਤਰ 'ਚ ਹੋਰ ਵਧੀਆ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨ ਲਈ ਮੈਂਬਰਾਂ ਦੀ ਸਲਾਹ ਅਤੇ ਸਹਿਯੋਗ ਬਹੁਤ ਜਰੂਰੀ ਹੈ | ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਪੈਨਸ਼ਨਰ ਐਸੋਸੀਏਸ਼ਨ ਵਲੋਂ ਲਗਾਏ ਜਾਣ ਵਾਲੇ ਅੱਖਾਂ ਦੇ ਮੁਫ਼ਤ ਆਪਰੇਸ਼ਨ ਕੈਂਪ ਸਬੰਧੀ ਵੀ ਚਰਚਾ ਕੀਤੀ ਜਾਵੇਗੀ, ਤਾਂ ਜੋ ਜ਼ਰੂਰਤਮੰਦ ਲੋਕਾਂ ਨੂੰ ਵਧ ਤੋਂ ਵਧ ਲਾਭ ਪਹੁੰਚਾਇਆ ਜਾ ਸਕੇ | ਉਨ੍ਹਾਂ ਦੋਵੇਂ ਸੰਸਥਾਵਾਂ ਦੇ ਸਮੂਹ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਅਹਿਮ ਬੈਠਕ 'ਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਦੇ ਵਾਰਡਾਂ ਦੇ ਰਾਖਵੇਂਕਰਨ ਦੀ ਸੂਚੀ ਜਾਰੀ, ਸਰਗਰਮੀਆਂ ਤੇਜ਼ <br/> ਅਗਲੀ ਖ਼ਬਰ ਟਿੱਪਰ ਦਰੱਖ਼ਤ ਨਾਲ ਟਕਰਾਉਣ ਕਾਰਨ ਚਾਲਕ ਗੰਭੀਰ ਜ਼ਖ਼ਮੀ <br/>
Ad Position 24
No active advertisement