ਕੈਬਨਿਟ ਮੰਤਰੀ ਨੇ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ਮੌਕੇ ਭੱਲੜੀ ਵਿਖੇ ਕਰਵਾਏ ਸਮਾਗਮ 'ਚ ਕੀਤੀ ਸ਼ਿਰਕਤ <br/>
ਅਜੀਤ ਡੈਸਕ
18-04-2026
ਸੁਖਸਾਲ, 17 ਅਪ੍ਰੈਲ (ਧਰਮ ਪਾਲ)-ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਡਾ. ਭੀਮ ਰਾਓ ਅੰਬੇਡਕਰ ਜੀ ਦੇ 136ਵੇਂ ਜਨਮ ਦਿਵਸ ਮੌਕੇ ਪਿੰਡ ਭੱਲੜੀ ਵਿਖੇ ਕਰਵਾਏ ਗਏ ਸਮਾਗਮ ਵਿਚ ਸ਼ਿਰਕਤ ਕਰਦਿਆਂ ਡਾ. ਅੰਬੇਡਕਰ ਜੀ ਦੇ ਚਰਨਾਂ ਵਿਚ ਨਮਨ ਕੀਤਾ | ਇਸ ਮੌਕੇ ਉਨਾਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ 20ਵੀ ਸਦੀ ਦੇ ਮਹਾਨ ਨਾਇਕ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਜੀ ਦੀ ਦੂਰ ਅੰਦੇਸ਼ੀ ਸੋਚ ਨੇ ਭਾਰਤ ਵਿਚ ਸਮਾਨਤਾ ਕਾਇਮ ਕਰਕੇ ਹਰ ਵਰਗ ਦਾ ਵਿਕਾਸ ਕਰਵਾਇਆ | ਉਨਾਂ ਦੱਸਿਆ ਕਿ ਡਾ. ਬੀ.ਆਰ. ਅੰਬੇਡਕਰ ਜੀ ਨੇ ਭਾਰਤ ਨੂੰ ਇੱਕ ਮਜ਼ਬੂਤ ਸੰਵਿਧਾਨ ਦੇਣ ਦੇ ਨਾਲ-ਨਾਲ ਸਮਾਜ ਵਿਚ ਸਮਾਨਤਾ, ਨਿਆਂ ਅਤੇ ਭਾਈਚਾਰੇ ਦੀ ਸੋਚ ਨੂੰ ਮਜ਼ਬੂਤ ਕੀਤਾ | ਉਨਾਂ ਕਿਹਾ ਕਿ ਡਾ. ਅੰਬੇਡਕਰ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਾਡੇ ਲਈ ਮਾਰਗਦਰਸ਼ਕ ਹਨ ਅਤੇ ਨੌਜਵਾਨ ਪੀੜੀ ਨੂੰ ਉਨਾਂ ਦੇ ਵਿਚਾਰਾਂ ਨੂੰ ਅਪਣਾਉਂਦੇ ਹੋਏ ਅੱਗੇ ਵਧਣਾ ਚਾਹੀਦਾ ਹੈ | ਇਸ ਮੌਕੇ ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਮਾਜ ਵਿਚ ਬਰਾਬਰੀ ਅਤੇ ਸਾਂਝੀਵਾਲਤਾ ਨੂੰ ਵਧਾਉਣ ਲਈ ਇਕੱਠੇ ਹੋ ਕੇ ਕੰਮ ਕੀਤਾ ਜਾਵੇ | ਸਮਾਗਮ ਦੌਰਾਨ ਵੱਖ-ਵੱਖ ਬੁਲਾਰਿਆਂ ਵਲੋਂ ਵੀ ਡਾ.ਅੰਬੇਡਕਰ ਜੀ ਦੀ ਜ਼ਿੰਦਗੀ ਅਤੇ ਉਨਾਂ ਦੇ ਯੋਗਦਾਨ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ | ਇਸ ਮੌਕੇ ਸੱਭਿਆਚਾਰਕ ਪ੍ਰੋਗਰਾਮਾਂ ਰਾਹੀਂ ਵੀ ਉਨਾਂ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਇਆ ਗਿਆ | ਸਮਾਗਮ ਦੌਰਾਨ ਸਾਰੇ ਹਾਜ਼ਰ ਲੋਕਾਂ ਵਲੋਂ ਡਾ. ਅੰਬੇਡਕਰ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਦਾ ਸੰਕਲਪ ਵੀ ਲਿਆ ਗਿਆ | ਇਸ ਮੌਕੇ ਦਇਆ ਸਿੰਘ ਸਿੱਖਿਆ ਕੋਆਰਡੀਨੇਟਰ, ਰਾਕੇਸ਼ ਕੁਮਾਰ ਜਾਂਦਲਾ ਹਲਕਾ ਕੋਆਰਡੀਨੇਟਰ ਐਸ.ਸੀ ਵਿੰਗ, ਰਾਕੇਸ ਵਰਮਾ ਬਲਾਕ ਪ੍ਰਧਾਨ, ਬਲਵੰਤ ਕੌਰ, ਹੁਸ਼ਿਆਰ ਸਿੰਘ, ਬਲਾਕ ਪ੍ਰਧਾਨ ਨਿਤਿਨ ਪੁਰੀ, ਪਿੰਕੀ ਸ਼ਰਮਾ ਭਨਾਮ, ਬਾਵਾ, ਰਾਕੇਸ਼ ਚੋਧਰੀ, ਬੁੱਲਾ, ਗੁਰਬਖਸ਼ ਸਿੰਘ ਬਿੱਲਾ ਮਹਿਲਵਾਂ, ਸੁਖਵੰਤ ਸਿੰਘ, ਮਨਜੀਤ ਸਿੰਘ ਸੋਨੀ, ਹਰਜਾਪ ਸਿੰਘ, ਚਰਨਦਾਸ ਪੱਸੀਵਾਲ, ਦਲਜੀਤ ਸਿੰਘ ਕਾਕਾ, ਨਿਤਿਨ ਸ਼ਰਮਾ, ਸਰਪੰਚ ਰੋਕੀ ਚੋਧਰੀ, ਮੋਹਣ ਲਾਲ ਸੁਖਸਾਲ, ਤਰਵੇਸ਼ ਕਪਿਲ, ਸੁਰੇਸ਼ ਕੁਮਾਰ, ਸਰਪੰਚ ਪਹੂ ਲਾਲ, ਸਰਪੰਚ ਸੁਖਵਿੰਦਰ ਸਿੰਘ ਬਿੰਦੀ, ਮੱਖਣ ਸਿੰਘ ਗੋਹਲਣੀ, ਮੁਖਤਿਆਰ ਮੁਹੰਮਦ, ਹੈਪੀ ਭੰਗਲਾਂ, ਸ਼ਿਵ ਵਰਮਾ, ਦੀਪਕ ਪਲਾਸੀ, ਪਿੰਕੀ ਸ਼ਰਮਾ, ਬਾਮ ਦੇਵ, ਸੁਖਦੇਵ ਸਿੰਘ, ਨੰਬਰਦਾਰ ਹਰਜਿੰਦਰ ਸਿੰਘ ਰਣਜੀਤ ਸਿੰਘ, ਹਰਨੇਕ ਸਿੰਘ, ਰਾਹੁਲ, ਕਮਲ ਸਿੰਘ, ਜਸਵਿੰਦਰ ਕੌਰ ਆਦਿ ਹਾਜ਼ਰ ਸਨ |