ਰੂਪਨਗਰ, 17 ਅਪ੍ਰੈਲ (ਸਤਨਾਮ ਸਿੰਘ ਸੱਤੀ)-ਬਿ੍ਟਿਸ਼ ਲੌਰੀਏਟ ਸਕੂਲ ਵਿਚ ਵਿਸਾਖੀ ਦਾ ਪਵਿੱਤਰ ਤਿਉਹਾਰ ਬੜੇ ਉਤਸ਼ਾਹ ਅਤੇ ਰਵਾਇਤੀ ਢੰਗ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਲਈ ਵੱਖ-ਵੱਖ ਸਭਿਆਚਾਰਕ ਅਤੇ ਰਚਨਾਤਮਕ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਬੱਚਿਆਂ ਨੇ ਬੜੇ ਚਾਵ ਨਾਲ ਭਾਗ ਲਿਆ | ਸਮਾਗਮ ਦੌਰਾਨ ਵਿਸਾਖੀ ਥੀਮ 'ਤੇ ਆਧਾਰਿਤ ਪੈਰਾਗ੍ਰਾਫ ਲਿਖਣ, ਪੋਸਟਰ ਮੇਕਿੰਗ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ | ਇਸ ਤੋਂ ਇਲਾਵਾ ਵਿਦਿਆਰਥੀਆਂ ਵਲੋਂ ਰੰਗਾਰੰਗ ਨਿ੍ਤ ਪ੍ਰਸਤੁਤੀਆਂ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਨੇ ਪੰਜਾਬ ਦੀ ਸਭਿਆਚਾਰਕ ਵਿਰਾਸਤ ਨੂੰ ਦਰਸਾਇਆ | ਪ੍ਰੋਗਰਾਮ ਦਾ ਖਾਸ ਆਕਰਸ਼ਣ ਨੰਨੇ ਮੁੰਨੇ ਵਿਦਿਆਰਥੀਆਂ ਵਲੋਂ ਰਵਾਇਤੀ ਪਹਿਰਾਵਿਆਂ ਵਿਚ ਕੀਤਾ ਗਿਆ ਰੈਂਪ ਵਾਕ ਰਿਹਾ, ਜਿਸ ਨੇ ਸਭ ਦਾ ਮਨ ਮੋਹ ਲਿਆ | ਇਸ ਮੌਕੇ ਡਾਇਰੈਕਟਰ ਪਿ੍ੰਸੀਪਲ ਡਾ. ਕਰਨਲ ਅਤੁਲ ਭੰਡਾਰੀ ਨੇ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਆਪਣੀ ਸਭਿਆਚਾਰ ਨਾਲ ਜੋੜਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿਚ ਸਹਾਇਕ ਹੁੰਦੇ ਹਨ |