06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਲੱਲੜੀ 'ਚ ਆਯੋਜਿਤ ਇਕ ਸਮਾਗਮ 'ਚ ਡਾ.ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ <br/>

Ad Position 21
No active advertisement
ਅਜੀਤ ਡੈਸਕ 18-04-2026
ਸੰਤੋਖਗੜ•, 17 ਅਪ੍ਰੈਲ (ਧਰਮ ਪਾਲ)-ਡਾ. ਭੀਮ ਰਾਓ ਅੰਬੇਡਕਰ ਦੀ ਜਯੰਤੀ ਦੇ ਮੌਕੇ 'ਤੇ ਅੱਜ ਹਿਮਾਚਲ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਹਰੋਲੀ ਵਿਧਾਨ ਸਭਾ ਹਲਕੇ ਦੇ ਪਿੰਡ ਲੱਲੜੀ ਵਿਚ ਉਨ੍ਹਾਂ ਦੇ ਬੁੱਤ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦਾ ਪ੍ਰੇਰਨਾਦਾਇਕ ਜੀਵਨ ਸੰਘਰਸ਼, ਸਮਾਨਤਾ, ਸਿੱਖਿਆ ਅਤੇ ਸਮਾਜਿਕ ਨਿਆਂ ਦੇ ਪ੍ਰਤੀਕ ਵਜੋਂ ਖੜ੍ਹਾ ਹੈ | ਭਾਰਤੀ ਸੰਵਿਧਾਨ ਰਾਹੀਂ ਉਨ੍ਹਾਂ ਨੇ ਦੇਸ਼ ਨੂੰ ਇੱਕ ਮਜ਼ਬੂਤ ਲੋਕਤੰਤਰੀ ਨੀਂਹ ਪ੍ਰਦਾਨ ਕੀਤੀ, ਜਿਸ ਨੇ ਸਮਾਜ ਦੇ ਹਰ ਵਰਗ ਨੂੰ ਬਰਾਬਰ ਅਧਿਕਾਰ, ਮਾਣ ਅਤੇ ਤਰੱਕੀ ਦੇ ਮੌਕੇ ਪ੍ਰਦਾਨ ਕੀਤੇ | ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ ਆਦਰਸ਼ ਦੇਸ਼ ਦੇ ਨਾਗਰਿਕਾਂ ਨੂੰ ਏਕਤਾ, ਸਦਭਾਵਨਾ ਅਤੇ ਤਰੱਕੀ ਦੇ ਰਾਹ 'ਤੇ ਚੱਲਣ ਲਈ ਪ੍ਰੇਰਿਤ ਕਰਦੇ ਰਹਿੰਦੇ ਹਨ | ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੁਆਰਾ ਅਪਣਾਏ ਗਏ ਸਿਧਾਂਤਾਂ ਨੂੰ ਅਪਣਾ ਕੇ ਸਾਨੂੰ ਸਮਾਜ ਦੇ ਅੰਦਰ ਭਾਈਚਾਰਕ ਸਾਂਝ ਬਰਾਬਰ ਮੌਕੇ ਅਤੇ ਨਿਆਂ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ | ਇਸ ਤੋਂ ਬਾਅਦ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਸਮਾਜ ਭਲਾਈ ਪਹਿਲਕਦਮੀਆਂ 'ਤੇ ਕੇਂਦਿ੍ਤ ਵੱਖ-ਵੱਖ ਪ੍ਰੋਗਰਾਮਾਂ ਵਿਚ ਹਿੱਸਾ ਲਿਆ ਅਤੇ ਲੋੜਵੰਦਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਵੰਡੇ | ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਰਾਜ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋੜਵੰਦਾਂ ਨੂੰ ਰਾਹਤ ਅਤੇ ਸਹਾਇਤਾ ਪ੍ਰਦਾਨ ਕਰਨਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ | ਇਸ ਮੌਕੇ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਜੋਸ਼ੀ, ਗੁਰੂ ਰਵਿਦਾਸ ਕਮੇਟੀ ਦੇ ਪ੍ਰਧਾਨ ਗੁਰਦਿਆਲ ਬੱਗਾ, ਕਮੇਟੀ ਸਕੱਤਰ ਪ੍ਰੇਮ ਸਰੋਆ, ਧਰਮਪਾਲ, ਕਮੇਟੀ ਮੈਂਬਰ ਸ਼ੰਭੂਨਾਥ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਚੇਅਰਪਰਸਨ ਪਰਵੀਨ ਸਹੋਤਾ, ਸਾਬਕਾ ਪ੍ਰਧਾਨ ਸੁਖਵਿੰਦਰ ਕੌਰ, ਮਹੇਸ਼ ਭਾਰਦਵਾਜ, ਰਾਕੇਸ਼ ਜੋਸ਼ੀ ਆਦਿ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਲਿਆਣ ਵਿਖੇ ਡਾ. ਭੀਮ ਰਾਓ ਅੰਬੇਡਕਰ ਜੈਅੰਤੀ ਮਨਾਈ <br/> ਅਗਲੀ ਖ਼ਬਰ ਬਿ੍ਟਿਸ਼ ਲੌਰੀਏਟ ਸਕੂਲ ਵਿਚ ਵਿਸਾਖੀ ਦਾ ਤਿਉਹਾਰ ਮਨਾਇਆ <br/>
Ad Position 24
No active advertisement