ਬੇਲਾ, 17 ਅਪ੍ਰੈਲ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਭਲਿਆਣ ਵਿਖੇ ਡਾ. ਭੀਮ ਰਾਓ ਅੰਬੇਡਕਰ ਜੀ ਦੀ ਜਯੰਤੀ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ | ਇਹ ਸਮਾਗਮ ਪਿੰਡ ਦੀ ਰਵਿਦਾਸ ਧਰਮਸ਼ਾਲਾ ਵਿਚ ਮਾਸਟਰ ਗੁਰਜੀਤ ਸਿੰਘ ਦੀ ਅਗਵਾਈ ਵਿਚ ਆਯੋਜਿਤ ਕੀਤਾ ਗਿਆ | ਇਸ ਮੌਕੇ 'ਤੇ ਪਿੰਡ ਵਾਸੀਆਂ, ਨੌਜਵਾਨਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਲਗਾਈ ਅਤੇ ਬਾਬਾ ਸਾਹਿਬ ਦੇ ਵਿਚਾਰਾਂ ਨੂੰ ਯਾਦ ਕੀਤਾ | ਸਮਾਗਮ ਦੌਰਾਨ ਕੇਕ ਕੱਟ ਕੇ ਖ਼ੁਸ਼ੀ ਸਾਂਝੀ ਕੀਤੀ ਗਈ ਅਤੇ ਸਭ ਨੇ ਇਕੱਠੇ ਹੋ ਕੇ ਸਮਾਨਤਾ ਅਤੇ ਸਿੱਖਿਆ ਦੇ ਸੰਦੇਸ਼ ਨੂੰ ਅੱਗੇ ਵਧਾਉਣ ਦਾ ਸੰਕਲਪ ਲਿਆ | ਸਰਪੰਚ ਸਤਵੀਰ ਸਿੰਘ ਸੱਤੀ ਨੇ ਕਿਹਾ ਕਿ ਡਾ. ਅੰਬੇਡਕਰ ਜੀ ਦੇ ਵਿਚਾਰ ਸਾਨੂੰ ਸਦਾ ਸਹੀ ਰਸਤਾ ਦਿਖਾਉਂਦੇ ਹਨ | ਉਨ੍ਹਾਂ ਨੇ ਨੌਜਵਾਨਾਂ ਨੂੰ ਸਿੱਖਿਆ ਪ੍ਰਾਪਤ ਕਰਨ ਅਤੇ ਸਮਾਜ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਸਰਪੰਚ ਸੱਤੀ ਵਲੋਂ ਸਭ ਨੂੰ ਅੰਬੇਡਕਰ ਜਯੰਤੀ ਦੀਆਂ ਵਧਾਈਆਂ ਦਿੱਤੀਆਂ ਗਈਆਂ ਅਤੇ ਇਸ ਤਰ੍ਹਾਂ ਦਾ ਸਮਾਜਿਕ ਏਕਤਾ ਦਾ ਸੰਦੇਸ਼ ਫੈਲਾਇਆ ਗਿਆ | ਇਸ ਮੌਕੇ ਪੰਚ ਸਤਨਾਮ ਸਿੰਘ, ਪੰਚ ਨਰਿੰਦਰ ਸਿੰਘ, ਧਰਮਿੰਦਰ ਸਿੰਘ, ਹਰਪਾਲ ਸਿੰਘ ਬਿੱਟੂ, ਨਿਰਮਲ ਸਿੰਘ ਫ਼ੌਜੀ, ਬਹਾਦਰ ਸਿੰਘ, ਇੰਦਰਜੀਤ ਸਿੰਘ, ਗੁਰਪ੍ਰੀਤ ਸਿੰਘ, ਰਮਨਾ, ਹਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਸਿਮਰਨਜੀਤ ਸਿੰਘ, ਅਮਰਜੀਤ ਸਿੰਘ ਮੰਗਾਂ, ਸਨੀ ਕੁਮਾਰ, ਮੋਹਨ ਸਿੰਘ, ਕਰਨਪ੍ਰੀਤ ਸਿੰਘ, ਤਰਨਪ੍ਰੀਤ ਸਿੰਘ, ਮਨਰੀਤ, ਕਵੀਸ਼, ਹਰਭਜਨ ਸਿੰਘ ਅਤੇ ਅਮਨਿੰਦਰ ਸਿੰਘ ਆਦਿ ਮੌਜੂਦ ਸਨ |