06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਖ਼ਾਲਸਾ ਏਡ ਵਲੋਂ ਵਿਸਾਖੀ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਖ਼ੂਨਦਾਨ ਤੇ ਜਾਗਰੂਕਤਾ ਕੈਂਪ <br/>

Ad Position 21
No active advertisement
ਅਜੀਤ ਡੈਸਕ 18-04-2026
ਸ੍ਰੀ ਅਨੰਦਪੁਰ ਸਾਹਿਬ, 17 ਅਪ੍ਰੈਲ (ਜੇ ਐਸ ਨਿੱਕੂਵਾਲ)-ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਖ਼ਾਲਸਾ ਏਡ ਵਲੋਂ ਰੋਟਰੀ ਕਲੱਬ ਰੂਪਨਗਰ ਕੇਂਦਰੀ, ਰੋਟਰੀ ਕਲੱਬ ਸ੍ਰੀ ਅਨੰਦਪੁਰ ਸਾਹਿਬ ਤੇ ਜ਼ਿਲ੍ਹਾ ਯੂਥ ਕਲੱਬ ਤਾਲਮੇਲ ਕਮੇਟੀ ਦੇ ਸਹਿਯੋਗ ਨਾਲ ਖ਼ਾਲਸੇ ਦੀ ਜਨਮ ਭੂਮੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਇੱਕ ਵਿਸ਼ਾਲ ਖ਼ੂਨਦਾਨ ਕੈਂਪ ਤੇ ਖ਼ਾਲਸਾ ਏਡ ਦੀਆਂ ਦੇਸ਼ ਵਿਦੇਸ਼ ਵਿਚ ਚੱਲ ਰਹੀਆਂ ਸੇਵਾਵਾਂ ਸਬੰਧੀ ਸੰਗਤਾਂ ਨੂੰ ਜਾਗਰੂਕ ਕਰਨ ਲਈ ਇੱਕ ਮਹੱਤਵਪੂਰਨ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਖ਼ਾਲਸਾ ਏਡ ਦੇ ਵਲੰਟੀਅਰਾਂ ਨੇ ਸੰਗਤਾਂ ਨੂੰ ਵਧ ਚੜ੍ਹ ਕੇ ਖ਼ੂਨਦਾਨ ਕਰਨ ਦੀ ਅਪੀਲ ਕੀਤੀ ਤੇ ਖ਼ਾਲਸਾ ਏਡ ਦੀਆਂ ਚੱਲ ਰਹੀਆਂ ਸੇਵਾਵਾਂ ਬਾਰੇ ਜਾਗਰੂਕ ਕੀਤਾ | ਇਸ ਮੌਕੇ 150 ਦੇ ਕਰੀਬ ਖ਼ੂਨਦਾਨੀਆਂ ਵਲੋਂ ਖ਼ੂਨਦਾਨ ਕੀਤਾ ਗਿਆ | ਇਸ ਮੌਕੇ ਖ਼ਾਲਸਾ ਏਡ ਵਲੋਂ ਲਖਬੀਰ ਸਿੰਘ ਰਿੰਪਾ ਵਲੋਂ ਸੰਗਤਾਂ ਨੂੰ ਖ਼ਾਲਸਾ ਏਡ ਦੀਆਂ ਸੇਵਾਵਾਂ ਸਬੰਧੀ ਜਾਣਕਾਰੀ ਦਿੱਤੀ ਗਈ | ਉਨ੍ਹਾਂ ਖ਼ਾਲਸਾ ਏਡ ਦਾ ਸਹਿਯੋਗ ਦੇਣ ਵਾਲੇ ਸਮੂਹ ਕਲੱਬਾਂ ਤੇ ਬਲੱਡ ਬੈਂਕ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ | ਇਸ ਮੌਕੇ ਪ੍ਰਧਾਨ ਰੁਮਿੰਦਰ ਸਿੰਘ ਰੋਟਰੀ ਕਲੱਬ ਕੇਂਦਰੀ ਰੂਪਨਗਰ, ਜਰਨਲ ਸਕੱਤਰ ਗੁਰਜਿੰਦਰ ਸਿੰਘ, ਮਨਜਿੰਦਰ ਸਿੰਘ ਮਨੀ ਲਾਡਲ ਪ੍ਰੋਜੈਕਟ ਕੋਆਰਡੀਨੇਟਰ ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ, ਰੋਟੇਰੀਅਨ ਅਜਮੇਰ ਸਿੰਘ, ਮਨਜੀਤ ਸਿੰਘ ਸੋਨਾ, ਮਨਪ੍ਰੀਤ ਸਿੰਘ, ਰਛਪਾਲ ਸਿੰਘ, ਕੁਲਵੰਤ ਕੌਰ, ਅਮਨਦੀਪ ਸਿੰਘ, ਦੀਦਾਰ ਸਿੰਘ, ਮਾਵੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲਾਂ ਦੇ 461 ਬੱਚਿਆਂ ਨੂੰ ਸਟੇਸ਼ਨਰੀ ਤੇ ਕਾਪੀਆਂ ਵੰਡੀਆਂ ਅਗਲੀ ਖ਼ਬਰ ਭਲਿਆਣ ਵਿਖੇ ਡਾ. ਭੀਮ ਰਾਓ ਅੰਬੇਡਕਰ ਜੈਅੰਤੀ ਮਨਾਈ <br/>
Ad Position 24
No active advertisement