ਨੂਰਪੁਰ ਬੇਦੀ, 17 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)-ਸੰਤ ਬਾਬਾ ਸੇਵਾ ਸਿੰਘ ਮੈਮੋਰੀਅਲ ਸਰਕਾਰੀ ਕਾਲਜ ਲੜਕੀਆਂ ਗੁਰੂ ਕਾ ਗੁਰੂ ਕਾ ਖੂਹ ਮੁੰਨੇ ਵਿਖੇ ਵਿਸ਼ਵ ਕਿਤਾਬ ਦਿਵਸ ਪਿ੍ੰਸੀਪਲ ਮੈਡਮ ਆਮੀ ਭੱਲਾ ਦੀ ਸਰਪ੍ਰਸਤੀ ਹੇਠ ਮਨਾਇਆ | ਇਹ ਸਮਾਗਮ ਵਿਦਿਆਰਥਣਾਂ ਵਿਚ ਵੱਧ ਤੋਂ ਵੱਧ ਪੁਸਤਕਾਂ ਪੜ੍ਹਨ ਦੀ ਰੁਚੀ ਪੈਦਾ ਕਰਨ ਦੇ ਮਕਸਦ ਨਾਲ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਵਿਚ ਬੁੱਕ ਰਿਵਿਊ ਮੁਕਾਬਲੇ ਕਰਵਾਏ ਗਏ | ਕਾਲਜ ਵਿਦਿਆਰਥਣਾਂ ਨੇ ਵੱਧ ਚੜ ਕੇ ਇਨ੍ਹਾਂ ਮੁਕਾਬਲਿਆਂ ਵਿਚ ਹਿੱਸਾ ਲਿਆ ਮੁਕਾਬਲਿਆਂ ਦੇ ਨਤੀਜਿਆਂ ਅਨੁਸਾਰ ਕੋਮਲ ਬੀ. ਸੀ. ਏ. ਭਾਗ ਦੂਜਾ ਨੇ ਪਹਿਲਾ ਸਥਾਨ ਮੋਨਿਕਾ ਬੀ.ਏ. ਭਾਗ ਤੀਜਾ ਨੇ ਦੂਜਾ ਤੇ ਤਾਨੀਆ ਬੀ ਕਾਮ ਭਾਗ ਦੂਜਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਆਮੀ ਭੱਲਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਵਿਦਿਆਰਥੀਆਂ ਦੇ ਜੀਵਨ ਵਿਚ ਪੁਸਤਕਾਂ ਦਾ ਅਹਿਮ ਸਥਾਨ ਹੈ ਇਹ ਸਾਡੇ ਜੀਵਨ ਨੂੰ ਚੰਗੀ ਸੇਧ ਪ੍ਰਦਾਨ ਕਰਦੀਆਂ ਹਨ | ਪੁਸਤਕਾਂ ਸਾਡੀ ਸਾਰੀ ਜਿੰਦਗੀ ਗਿਆਨ ਵਧਾਉਂਦੀਆਂ ਹਨ | ਇਸ ਮੌਕੇ ਜੱਜਾਂ ਦੀ ਭੂਮਿਕਾ ਡਾ. ਪੁਸ਼ਪਾ ਦੇਵੀ, ਮੈਡਮ ਅਮਨਦੀਪ ਕੌਰ ਤੇ ਮੈਡਮ ਹਰਪਾਲ ਕੌਰ ਨੇ ਨਿਭਾਈ | ਮੰਚ ਸੰਚਾਲਨ ਦੀ ਭੂਮਿਕਾ ਮੈਡਮ ਜਸਪ੍ਰੀਤ ਕੌਰ ਨੇ ਨਿਭਾਈ | ਇਸ ਪ੍ਰੋਗਰਾਮ ਨੂੰ ਨੇਪਰੇ ਚੜ੍ਹਾਉਣ ਲਈ ਮੈਡਮ ਗੁਰਜੀਤ ਕੌਰ ਦੀ ਅਹਿਮ ਭੂਮਿਕਾ ਰਹੀ | ਅੰਤ 'ਚ ਮੁਕਾਬਲੇ ਵਿਚ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਇਨਾਮ ਵੰਡੇ ਗਏ | ਇਸ ਮੌਕੇ ਡਾ. ਨਿਧੀ ਬਾਲਾ, ਡਾ. ਪਰਮਜੀਤ ਸਿੰਘ, ਮੈਡਮ ਹਰਵਿੰਦਰ ਕੌਰ, ਮੈਡਮ ਸਿਮਰਨਜੀਤ ਕੌਰ, ਮੈਡਮ ਗੁਰਪ੍ਰੀਤ ਕੌਰ, ਮੈਡਮ ਪਰਵਿੰਦਰ ਕੌਰ, ਮੈਡਮ ਨਰਿੰਦਰ ਕੌਰ, ਮੈਡਮ ਰੁਪਿੰਦਰ ਕੌਰ, ਮੈਡਮ ਰਮਨਦੀਪ ਕੌਰ, ਮੈਡਮ ਦੀਪਤੀ ਠਾਕੁਰ, ਪਰਮਜੀਤ ਸਿੰਘ, ਅਮਨਦੀਪ ਸਿੰਘ, ਅਨਿਲ ਕੁਮਾਰ ਆਦਿ ਸਟਾਫ਼ ਮੈਂਬਰ ਹਾਜ਼ਰ ਸਨ |