05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਵਿਸਾਖੀ ਦੇ ਸੰਬੰਧ 'ਚ ਧਾਰਮਿਕ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 18-04-2026
ਮੋਰਿੰਡਾ, 17 ਅਪ੍ਰੈਲ (ਪਿ੍ਤਪਾਲ ਸਿੰਘ)-ਸਥਾਨਕ ਸ਼ਹੀਦ ਭਗਤ ਸਿੰਘ ਨਗਰ ਵਿਖੇ ਗੁਰਦੁਆਰਾ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਵਿਸਾਖੀ ਦੇ ਸੰਬੰਧ 'ਚ ਧਾਰਮਿਕ ਸਮਾਗਮ ਕਰਵਾਇਆ | ਇਸ ਸੰਬੰਧੀ ਗੁਰਿੰਦਰ ਸਿੰਘ ਰੂਬੀ ਨੇ ਦੱਸਿਆ ਕਿ ਗੁਰਦੁਆਰਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਸਾਮ ਰਹਿਰਾਸ ਦੇ ਪਾਠ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ | ਇਸ ਮੌਕੇ ਬੀਬੀ ਜਸਵਿੰਦਰ ਕੌਰ ਮੋਰਿੰਡਾ ਵਾਲੇ ਤੇ ਭਾਈ ਕੁਲਦੀਪ ਸਿੰਘ ਠਾਠ ਮਜ਼ਾਰੀ ਵਾਲਿਆਂ ਦੇ ਜਥੇ ਵਲੋਂ ਸੰਗਤਾਂ ਨੂੰ ਰਾਤੀ 11 ਵਜੇ ਤੱਕ ਗੁਰਬਾਣੀ ਕਥਾ ਤੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਦਿਆਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਅੰਤ ਵਿਚ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਸਰਤੇਜਪਾਲ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ | ਇਸ ਮੌਕੇ ਥਾਣੇਦਾਰ ਰੇਸ਼ਮ ਸਿੰਘ, ਧਰਮ ਸਿੰਘ, ਮਨਦੀਪ ਸਿੰਘ (ਰੋਕੀ), ਨਸੀਬ ਸਿੰਘ, ਭੁਪਿੰਦਰ ਸਿੰਘ, ਡਾ: ਅਮਰਜੀਤ ਸਿੰਘ, ਰਸ਼ਦੀਪ ਸਿੰਘ, ਕਮਲਪ੍ਰੀਤ ਸਿੰਘ, ਜਪਜੀਪ੍ਰੀਤ ਸਿੰਘ, ਲਾਡੀ, ਸੁਖਦੇਵ ਸਿੰਘ, ਗੁਲਜਾਰ ਸਿੰਘ ਅਤੇ ਪਿ੍ੰਸਦੀਪ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਰੋਟਰੀ ਕਲੱਬ ਰੋਪੜ ਸੈਂਟਰਲ ਸਮੇਤ ਹੋਰ ਸੰਸਥਾਵਾਂ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ <b... ਅਗਲੀ ਖ਼ਬਰ ਐਨੀਮੈਟਿ੍ਕਸ 2026 ਵਿਚ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ <br/>
Ad Position 24
No active advertisement