05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਰੋਟਰੀ ਕਲੱਬ ਰੋਪੜ ਸੈਂਟਰਲ ਸਮੇਤ ਹੋਰ ਸੰਸਥਾਵਾਂ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ <br/>

Ad Position 21
No active advertisement
ਅਜੀਤ ਡੈਸਕ 18-04-2026
ਰੂਪਨਗਰ, 17 ਅਪ੍ਰੈਲ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਬਾਰ ਐਸੋਸੀਏਸ਼ਨ, ਰੂਪਨਗਰ ਵਲੋਂ ਰੋਟਰੀ ਕਲੱਬ ਰੋਪੜ ਸੈਂਟਰਲ, ਬਲੱਡ ਡੋਨਰ ਸੁਸਾਇਟੀ, ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ ਰੂਪਨਗਰ ਅਤੇ ਲਾਇਨਜ਼ ਕਲੱਬ ਦੇ ਸਹਿਯੋਗ ਨਾਲ ਥੈਲਾਸੀਮੀਆ ਪੀੜਤਾਂ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਸ੍ਰੀਮਤੀ ਮਨਜੋਤ ਕੌਰ, ਜ਼ਿਲ੍ਹਾ ਅਤੇ ਸੈਸ਼ਨ ਜੱਜ ਰੂਪਨਗਰ ਦੀ ਸਮੁੱਚੀ ਟੀਮ ਵਲੋਂ ਕੀਤਾ ਗਿਆ | ਕੈਂਪ ਵਿਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਹਰਪ੍ਰੀਤ ਸਿੰਘ ਕੰਗ, ਸਕੱਤਰ ਯਸ਼ਪਾਲ ਗੰਗੜ, ਵਾਈਸ ਪ੍ਰਧਾਨ ਸਚਿਨ ਭਨੋਟ, ਐਡਵੋਕੇਟ ਜੇ.ਪੀ. ਸਿੰਘ ਢੇਰ, ਤਾਰਾ ਸਿੰਘ ਚਾਹਲ, ਦਲਜੀਤ ਸਿੰਘ ਦਿਓਲ, ਧੀਰਜ ਕੌਸ਼ਲ, ਸੁਮਿਤ ਪਸਰੀਚਾ, ਗੁਰਪ੍ਰੀਤ ਸਿੰਘ ਸੈਣ, ਸ਼ਾਹੀਨ ਵਾਲੀਆ ਅਤੇ ਕਮਲਜੀਤ ਸਿੰਘ ਬਾਬਾ ਪ੍ਰਧਾਨ ਲਾਈਫ ਲਾਈਨ ਬਲੱਡ ਡੋਨਰ ਸੁਸਾਇਟੀ, ਰੋਮਿੰਦਰ ਸਿੰਘ ਪ੍ਰਧਾਨ ਰੋਟਰੀ ਕਲੱਬ ਰੋਪੜ ਸੈਂਟਰਲ, ਯਸਵੰਤ ਬੱਸੀ, ਐਡਵੋਕੇਟ ਕੁਲਤਾਰ ਸਿੰਘ ਸੈਣੀ, ਗੁਰਬਚਨ ਸਿੰਘ ਸੋਢੀ, ਬਲਵਿੰਦਰ ਸਿੰਘ ਸੋਹਲ, ਗੁਰਵਿੰਦਰ ਸਿੰਘ ਲਾਲੀ, ਸੁਰਜੀਤ ਸਿੰਘ, ਗੁਰਦੀਪ ਸਿੰਘ ਅਤੇ ਜੀਵਨ ਕੁਮਾਰ ਸਮੇਤ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ | ਬਲੱਡ ਬੈਂਕ ਸਿਵਲ ਹਸਪਤਾਲ ਰੂਪਨਗਰ ਦੀ ਟੀਮ ਵਲੋਂ ਕੈਂਪ ਦੌਰਾਨ 48 ਯੂਨਿਟ ਖ਼ੂਨ ਇਕੱਠਾ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਰੂਪਨਗਰ-ਜਲੰਧਰ ਮਾਰਗ 'ਤੇ ਸਟੀਲ ਬਿ੍ਜ ਦੂਜੀ ਵਾਰ ਚੋਰਾਂ ਦੇ ਨਿਸ਼ਾਨੇ 'ਤੇ, ਨੱਟ-ਬੋਲਟ ਖੁੱਲੇ੍ਹ ਮਿਲੇ <br/> ਅਗਲੀ ਖ਼ਬਰ ਵਿਸਾਖੀ ਦੇ ਸੰਬੰਧ 'ਚ ਧਾਰਮਿਕ ਸਮਾਗਮ ਕਰਵਾਇਆ <br/>
Ad Position 24
No active advertisement