05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਪਿੰਡ ਚਤਾਮਲੀ ਵਿਖੇ 4 ਮਈ ਤੋਂ ਸ਼ੁਰੂ ਹੋਵੇਗਾ 4 ਹਫ਼ਤਿਆਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ <br/>

Ad Position 21
No active advertisement
ਅਜੀਤ ਡੈਸਕ 18-04-2026
ਐੱਸ. ਏ. ਐੱਸ. ਨਗਰ, 17 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਪਸ਼ੂ ਪਾਲਣ, ਮੱਛੀ-ਪਾਲਣ ਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਵਰਿਆਮ ਸਿੰਘ ਦੀ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ/ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਡੇਅਰੀ ਫਾਰਮਰਾਂ ਨੂੰ ਹੁਨਰਮੰਦ ਡੇਅਰੀ ਮੈਨੇਜਰ ਬਣਾਉਣ ਲਈ 4 ਹਫ਼ਤਿਆਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ 4 ਮਈ ਤੋਂ ਡੇਅਰੀ ਟ੍ਰੇਨਿੰਗ ਸੈਂਟਰ ਪਿੰਡ ਚਤਾਮਲੀ ਜ਼ਿਲ੍ਹਾ ਰੂਪਨਗਰ ਵਿਖੇ ਚਲਾਇਆ ਜਾ ਰਿਹਾ ਹੈ, ਜਿਸ ਲਈ ਆਗਾਮੀ 27 ਅਪ੍ਰੈਲ ਨੂੰ ਕਾਊਾਸਿਲੰਗ ਹੋਣ ਜਾ ਰਹੀ ਹੈ | ਇਹ ਜਾਣਕਾਰੀ ਸਾਂਝੀ ਕਰਦਿਆਂ ਡੇਅਰੀ ਵਿਕਾਸ ਵਿਭਾਗ ਦੇ ਜ਼ਿਲ੍ਹਾ ਮੁਹਾਲੀ ਦੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਹਰਵੰਤ ਸਿੰਘ ਨੇ ਦੱਸਿਆ ਕਿ ਡੇਅਰੀ ਉੱਦਮ ਸਿਖਲਾਈ ਸਕੀਮ ਤਹਿਤ ਸਿਖਲਾਈ ਕੇਵਲ ਉਨ੍ਹਾਂ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ, ਜਿਨ੍ਹਾਂ ਦੀ ਉਮਰ 18 ਤੋਂ ਲੈ ਕੇ 55 ਸਾਲ ਦੇ ਦਰਮਿਆਨ ਹੋਵੇਗੀ ਅਤੇ ਉਹ ਘੱਟੋ ਘੱਟ ਮੈਟਿ੍ਕ ਪਾਸ ਹੋਣ ਦੇ ਨਾਲ ਹੀ ਪੇਂਡੂ ਖੇਤਰ ਨਾਲ ਸੰਬੰਧਿਤ ਹੋਣਗੇ | ਉਨ੍ਹਾਂ ਦੱਸਿਆ ਕਿ ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ ਦੁਧਾਰੂ ਪਸ਼ੂਆਂ ਦੀਆਂ ਨਸਲਾਂ, ਨਸਲ ਸੁਧਾਰ ਲਈ ਬਨਾਵਟੀ ਗਰਭਦਾਨ, ਸਾਰਾ ਸਾਲ ਹਰਾ ਚਾਰਾ ਪੈਦਾ ਕਰਨ ਦੀ ਵਿਉਂਤਬੰਦੀ, ਦੁਧਾਰੂ ਪਸ਼ੂਆਂ ਦੀਆਂ ਆਮ ਬਿਮਾਰੀਆਂ ਅਤੇ ਉਨ੍ਹਾਂ ਦੀ ਜਾਂਚ ਕਰਨ, ਦੁੱਧ ਤੋਂ ਉਤਪਾਦ ਤਿਆਰ ਕਰਨ, ਸਾਫ਼-ਸੁਥਰੇ ਦੁੱਧ ਦੀ ਪੈਦਾਵਾਰ ਕਰਨ ਅਤੇ ਖਾਦ ਖੁਰਾਕ ਬਾਰੇ ਜਾਣਕਾਰੀ ਦਿੱਤੀ ਜਾਵੇਗੀ | ਉਨ੍ਹਾਂ ਚਾਹਵਾਨ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਕੋਰਸ ਸੰਬੰਧੀ ਹੋਰ ਜਾਣਕਾਰੀ ਹਾਸਿਲ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਦੀ ਤੀਜੀ ਮੰਜ਼ਿਲ 'ਤੇ ਸਥਿਤ ਕਮਰਾ ਨੰ. 434 ਵਿਖੇ ਸੰਪਰਕ ਕਰ ਸਕਦੇ ਹਨ |

Ad Position 22
No active advertisement
ਪਿਛਲੀ ਖ਼ਬਰ ਬਿਜਲੀ ਕਾਮਿਆਂ ਵਲੋਂ ਰੋਸ ਮੁਜ਼ਾਹਰਾ <br/> ਅਗਲੀ ਖ਼ਬਰ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਭਾਜਪਾ ਨੂੰ ਵੱਡੀ ਮਜ਼ਬੂਤੀ <br/>
Ad Position 24
No active advertisement