05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਬਿਜਲੀ ਕਾਮਿਆਂ ਵਲੋਂ ਰੋਸ ਮੁਜ਼ਾਹਰਾ <br/>

Ad Position 21
No active advertisement
ਅਜੀਤ ਡੈਸਕ 18-04-2026
ਲਾਲੜੂ, 17 ਅਪ੍ਰੈਲ (ਰਾਜਬੀਰ ਸਿੰਘ)-ਜੁਆਇੰਟ ਫੋਰਮ ਅਤੇ ਏਕਤਾ ਮੰਚ (ਪੰਜਾਬ) ਦੇ ਸੱਦੇ 'ਤੇ 16 ਅਪ੍ਰੈਲ ਦੀ ਬਿਜਲੀ ਮੰਤਰੀ ਸੰਜੀਵ ਅਰੋੜਾ ਨਾਲ ਹੋਈ ਮੀਟਿੰਗ 'ਚ ਮੰਤਰੀ ਦੇ ਅੜੀਅਲ ਰਵੱਈਏ ਦੇ ਵਿਰੁੱਧ ਮੰਡਲ ਦਫ਼ਤਰ ਲਾਲੜੂ ਵਿਖੇ ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ, ਟੀ. ਐਸ. ਯੂ. ਤੇ ਐਮ. ਐਸ. ਯੂ. ਨੇ ਮਿਲ ਕੇ ਸਾਂਝੀ ਰੋਸ ਰੈਲੀ ਕੀਤੀ ਤੇ ਸਰਕਾਰ ਖ਼ਿਲਾਫ਼ ਅਰਥੀ ਫੂਕ ਰੋਸ ਮੁਜ਼ਾਹਰਾ ਕੀਤਾ | ਰੈਲੀ ਨੂੰ ਇੰਪਲਾਈਜ਼ ਫੈਡਰੇਸ਼ਨ ਏਟਕ ਦੇ ਪ੍ਰਧਾਨ ਮੋਹਨ ਸਿੰਘ ਰਾਣਾ, ਟੀ. ਐਸ. ਯੂ. ਦੇ ਮੰਡਲ ਪ੍ਰਧਾਨ ਰਾਜੇਸ਼ ਰਾਣਾ ਤੇ ਪੈਨਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਚਰਨ ਸਿੰਘ ਬੱਲੋਪੁਰ ਆਦਿ ਵਲੋਂ ਸੰਬੋਧਨ ਕੀਤਾ | ਬੁਲਾਰਿਆਂ ਵਲੋਂ ਪੰਜਾਬ ਸਰਕਾਰ ਵਲੋਂ ਮੰਗਾਂ ਲਾਗੂ ਨਾ ਕਰਨ ਅਤੇ ਸਰਕਾਰ ਦੇ ਅੜੀਅਲ ਰਵੱਈਏ ਵਿਰੁੱਧ ਰੋਸ ਪ੍ਰਗਟ ਕੀਤਾ ਗਿਆ ਤੇ ਸਾਰੇ ਸਾਥੀਆਂ ਨੂੰ ਅਪੀਲ ਕੀਤੀ ਗਈ ਕਿ ਵਰਕ ਟੂ ਰੂਲ ਦਾ ਪ੍ਰੋਗਰਾਮ ਜ਼ੋਰਦਾਰ ਤਰੀਕੇ ਨਾਲ ਲਾਗੂ ਰੱਖਿਆ ਜਾਵੇ | ਉਨ੍ਹਾਂ ਦੱਸਿਆ ਕਿ ਅਗਲੇ ਸੰਘਰਸ਼ ਦੀ ਰੂਪ-ਰੇਖਾ ਉਲੀਕਣ ਲਈ 21 ਅਪ੍ਰੈਲ ਨੂੰ ਸਾਂਝੇ ਧੜੇ ਦੀ ਲੁਧਿਆਣਾ ਵਿਖੇ ਮੀਟਿੰਗ ਸੱਦੀ ਗਈ ਹੈ, ਜਿਸ ਤੋਂ ਬਾਅਦ ਅਗਲੇ ਐਕਸ਼ਨ ਕੀਤੇ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਸਬ-ਇੰਸਪੈਕਟਰ 'ਤੇ ਹਮਲਾ ਕਰਕੇ ਅਗਵਾ ਕਰਨ ਦੀ ਕੋਸ਼ਿਸ਼ ਦੇ ਮਾਮਲੇ 'ਚ ਮਾਰੂ ਹਥਿਆਰਾਂ ਸਮੇਤ 6 ਮੁਲਜ਼ਮ ਕਾਬੂ <br/> ਅਗਲੀ ਖ਼ਬਰ ਪਿੰਡ ਚਤਾਮਲੀ ਵਿਖੇ 4 ਮਈ ਤੋਂ ਸ਼ੁਰੂ ਹੋਵੇਗਾ 4 ਹਫ਼ਤਿਆਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ <br/>
Ad Position 24
No active advertisement