07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਗੁਰਦੁਆਰਾ ਸਿੰਘ ਸਭਾ ਮੇਨ ਮਾਰਕੀਟ ਵਿਖੇ ਲਗਾਇਆ ਗਿਆ ਮੁਫ਼ਤ ਐਕਿਊ ਪ੍ਰੈਸ਼ਰ ਸੇਵਾ ਕੈਂਪ <br/>

Ad Position 21
repet_subhas-goyals [Copy P29]
ਗੁਰਦੁਆਰਾ ਸਿੰਘ ਸਭਾ ਮੇਨ ਮਾਰਕੀਟ ਨੰਗਲ ਦੇ ਕਮੇਟੀ ਮੈਂਬਰਾਂ ਵਲੋਂ ਮਾਹਲ ਵੈੱਲਫੇਅਰ ਸੋਸਾਇਟੀ ਦੇ ਅਹੁਦੇਦਾਰਾਂ ਨੂੰ ਸਨਮਾਨਿਤ ਕੀਤੇ ਜਾਣ ਦੀ ਤਸਵੀਰ | <br/> 19-04-2026
ਨੰਗਲ, 18 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਗੁਰਦੁਆਰਾ ਸਿੰਘ ਸਭਾ ਮੇਨ ਮਾਰਕੀਟ ਨੰਗਲ ਦੇ ਸਹਿਯੋਗ ਨਾਲ ਮਾਹਲ ਵੈੱਲਫੇਅਰ ਸੋਸਾਇਟੀ ਵਲੋਂ ਸ. ਜਸਵਿੰਦਰ ਸਿੰਘ ਕੈਨੇਡਾ ਅਤੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਰੁਪਿੰਦਰ ਕੌਰ ਵਲੋਂ ਮੁਫ਼ਤ ਐਕਿਊ ਪ੍ਰੈਸ਼ਰ ਸੇਵਾ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਵੱਡੀ ਗਿਣਤੀ 'ਚ ਆਮ ਜਨਤਾ ਨੇ ਪਹੁੰਚ ਕੇ ਲਾਭ ਪ੍ਰਾਪਤ ਕੀਤਾ | ਉਕਤ ਸੁਸਾਇਟੀ ਦੇ ਪ੍ਰਬੰਧਕਾਂ ਨੇ ਕਿਹਾ ਕਿ ਭਵਿੱਖ ਵਿਚ ਵੀ ਅਜਿਹੇ ਮਾਨਵਤਾ ਦੀ ਭਲਾਈ ਲਈ ਮੁਫ਼ਤ ਸੇਵਾ ਕੈਂਪ ਲਗਾਏ ਜਾਣਗੇ | ਇਸ ਮੌਕੇ ਗੁਰਦੁਆਰਾ ਕਮੇਟੀ ਵਲੋਂ ਮਾਹਲ ਵੈੱਲਫੇਅਰ ਸੋਸਾਇਟੀ ਦੇ ਪ੍ਰਬੰਧਕਾਂ ਨੂੰ ਸਿਰਪਾਓ ਪਾ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਇੰਦਰਪਾਲ ਸਿੰਘ ਮਦਾਨ, ਸਾਬਕਾ ਕੌਂਸਲਰ ਹਰਪਾਲ ਸਿੰਘ ਭਸੀਨ, ਵਿਨੋਦ ਕੁਮਾਰ, ਹਰਪ੍ਰੀਤ ਕੌਰ, ਬਲਵਿੰਦਰ ਕੌਰ, ਰੀਤੂ, ਊਸ਼ਾ ਰਾਣੀ, ਤਲਵਿੰਦਰ ਕੌਰ, ਗੁਰਜੀਤ ਕੌਰ ਭਸੀਨ, ਹਰਵਿੰਦਰ ਸਿੰਘ, ਸਤਨਾਮ ਸਿੰਘ, ਹਰਚਰਨ ਸਿੰਘ ਗੁੱਡੂ, ਸੁਖਵਿੰਦਰ ਸਿੰਘ, ਓਕਾਰ ਸਿੰਘ ਭੱਟੀ, ਅਸ਼ਵਨੀ ਕੁਮਾਰ, ਰੂਬੀ ਸ਼ਰਮਾ, ਸੁਨੀਤਾ, ਨੀਲਮ ਵਰਮਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਫੇਅਰਵੈੱਲ ਪਾਰਟੀ <br/> ਅਗਲੀ ਖ਼ਬਰ ਘਾੜ ਇਲਾਕੇ ਅੰਦਰ ਛਾਇਆ ਬਿਜਲੀ ਦਾ ਸੰਕਟ
Ad Position 24