07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਹੀਦ ਭਗਤ ਸਿੰਘ ਨਗਰ ਰੂਪਨਗਰ ਤੋਂ ਦਰਬਾਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ <br/>

Ad Position 21
repet_subhas-goyals [Copy P29]
ਸ਼ਹੀਦ ਭਗਤ ਸਿੰਘ ਚੌਂਕ ਵਿਖੇ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ ਐਮ.ਸੀ. ਰਾਜੂ ਸਤਿਆਲ, ਚੇਅਰਮੈਨ ਭਾਗ ਸਿੰਘ ਮਦਾਨ ਅਤੇ ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ | <br/> 19-04-2026
ਰੂਪਨਗਰ, 18 ਅਪ੍ਰੈਲ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਦੀ ''ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ'' ਤਹਿਤ ਸ਼ਹੀਦ ਭਗਤ ਸਿੰਘ ਨਗਰ (ਸ਼ਹੀਦ ਭਗਤ ਸਿੰਘ ਚੌਂਕ) ਰੂਪਨਗਰ ਤੋਂ ਕਰੀਬ 80 ਸ਼ਰਧਾਲੂਆਂ ਦਾ ਜਥਾ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ | ਇਹ ਯਾਤਰਾ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੌਂਸਲਰ ਰਾਜੂ ਸਤਿਆਲ, ਚੇਅਰਮੈਨ ਭਾਗ ਸਿੰਘ ਮਦਾਨ ਅਤੇ ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ ਵਲੋਂ ਬੱਸ ਨੂੰ ਹਰੀ ਝੰਡੀ ਦਿਖਾ ਕੇ ਯਾਤਰਾ ਦੀ ਸ਼ੁਰੂਆਤ ਕਰਵਾਈ ਗਈ | ਸ਼ਰਧਾਲੂਆਂ ਨੇ ਇਸ ਉਪਰਾਲੇ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ | ਚੇਅਰਮੈਨ ਭਾਗ ਸਿੰਘ ਮਦਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਆਮ ਲੋਕਾਂ ਲਈ ਬਹੁਤ ਹੀ ਲਾਭਦਾਇਕ ਸਾਬਤ ਹੋ ਰਹੀ ਹੈ | ਐਮ.ਸੀ. ਰਾਜੂ ਸਤਿਆਲ ਅਤੇ ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ ਨੇ ਕਿਹਾ ਕਿ ਤੀਰਥ ਯਾਤਰਾਵਾਂ ਸਿਰਫ ਧਾਰਮਿਕ ਆਸਥਾ ਦਾ ਪ੍ਰਗਟਾਵਾ ਨਹੀਂ ਹੁੰਦੀਆਂ, ਸਗੋਂ ਇਹ ਸਾਡੇ ਵਿਰਸੇ ਅਤੇ ਸੱਭਿਆਚਾਰ ਨਾਲ ਜੋੜ ਨੂੰ ਵੀ ਮਜ਼ਬੂਤ ਕਰਦੀਆਂ ਹਨ | ਉਨ੍ਹਾਂ ਦੱਸਿਆ ਕਿ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਅਤੇ ਖਾਣ-ਪੀਣ ਸਮੇਤ ਸਾਰੀਆਂ ਜ਼ਰੂਰੀ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ, ਤਾਂ ਜੋ ਸ਼ਰਧਾਲੂ ਬਿਨਾਂ ਕਿਸੇ ਦਿਕਤ ਦੇ ਯਾਤਰਾ ਦਾ ਲਾਭ ਲੈ ਸਕਣ | ਇਸ ਮੌਕੇ ਵੱਡੀ ਨੀਲਮ ਰਾਣੀ ਪ੍ਰਧਾਨ, ਵਿਧਾਨ ਸਭਾ ਹਲਕਾ ਰੂਪਨਗਰ ਮਹਿਲਾ ਵਿੰਗ, ਜੋਤੀ ਸੈਣੀ, ਇਸ਼ੂ ਧਵਨ, ਚੇਤਨ ਕਾਲੀਆ, ਕਪੂਰ ਸਾਹਿਬ, ਵਿੱਕੀ ਧਵਨ, ਸੁਹੈਲ ਸੈਣੀ ਅਤੇ ਹੋਰ ਸ਼ਰਧਾਲੂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਇਕ ਮਈ ਨੂੰ ਹਿਮਾਚਲ ਐਂਟਰੀ ਟੈਕਸ ਵਿਰੁੱਧ ਆਵਾਜਾਈ ਠੱਪ ਕਰਾਂਗੇ-ਰਾਣਾ ਅਗਲੀ ਖ਼ਬਰ ਸਿਆਸੀ ਛਤਰੀ ਛਾਂ ਘੱਟ ਸੇਕ ਵੱਧ ਦਿੰਦੀ ਹੈ : ਪੰਮਾ
Ad Position 24