08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਪਿੰਡ ਕਾਈਨੌਰ ਵਿਖੇ ਟੀ.ਬੀ. ਮੁਕਤ ਭਾਰਤ ਅਭਿਆਨ ਤਹਿਤ ਲਗਾਇਆ ਕੈਂਪ

Ad Position 21
repet_subhas-goyals [Copy P29]
ਅਜੀਤ ਡੈਸਕ 19-04-2026
ਮੋਰਿੰਡਾ, 18 ਅਪ੍ਰੈਲ (ਤਰਲੋਚਨ ਸਿੰਘ ਕੰਗ)-ਪਿੰਡ ਕਾਈਨੌਰ ਵਿਖੇ 100 ਦਿਨਾਂ ਟੀ.ਬੀ. ਮੁਕਤ ਭਾਰਤ ਅਭਿਆਨ ਤਹਿਤ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਗੋਬਿੰਦ ਟੰਡਨ ਸੀਨੀਅਰ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਲੋਕਾਂ ਵਿਚ ਟੀ.ਬੀ. ਬਾਰੇ ਜਾਗਰੂਕਤਾ ਫੈਲਾਉਣਾ ਅਤੇ ਸ਼ੱਕੀ ਮਰੀਜ਼ਾਂ ਦੀ ਜਾਂਚ ਕਰਨਾ ਸੀ | ਉਨ੍ਹਾਂ ਦੱਸਿਆ ਕਿ ਟੀ.ਬੀ. ਇੱਕ ਸੰਕਰਾਮਕ ਬਿਮਾਰੀ ਹੈ, ਜੋ ਸਮੇਂ ਸਿਰ ਪਤਾ ਲੱਗਣ ਅਤੇ ਠੀਕ ਇਲਾਜ ਨਾਲ ਪੂਰੀ ਤਰ੍ਹਾਂ ਠੀਕ ਹੋ ਸਕਦੀ ਹੈ | ਟੀ.ਬੀ. ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੱਕ ਖੰਘ ਰਹਿਣਾ, ਬੁਖਾਰ, ਰਾਤ ਨੂੰ ਪਸੀਨਾ ਆਉਣਾ, ਭੁੱਖ ਘੱਟ ਹੋਣਾ ਅਤੇ ਵਜ਼ਨ ਘਟਣਾ ਟੀ.ਬੀ. ਦੇ ਆਮ ਲੱਛਣ ਹਨ | ਇਸ ਮੌਕੇ ਗੁਰਪ੍ਰੀਤ ਸਿੰਘ ਟੀ.ਬੀ. ਹੈਲਥ ਵਿਜ਼ੀਟਰ ਨੇ ਦੱਸਿਆ ਕਿ ਕੈਂਪ ਦੌਰਾਨ ਕੁੱਲ 41 ਐਕਸ-ਰੇ ਕੀਤੇ ਗਏ ਅਤੇ ਸ਼ੱਕੀ ਮਰੀਜ਼ਾਂ ਦੀ ਸਕਰੀਨਿੰਗ ਕੀਤੀ ਗਈ | ਕੈਂਪ ਦੌਰਾਨ ਲੋਕਾਂ ਨੂੰ ਟੀ.ਬੀ. ਤੋਂ ਬਚਾਅ, ਇਲਾਜ ਅਤੇ ਪੂਰੀ ਦਵਾਈ ਲੈਣ ਦੀ ਮਹੱਤਤਾ ਬਾਰੇ ਵੀ ਜਾਗਰੂਕ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬੇਅੰਤ ਸਿੰਘ ਸਿਹਤ ਕਰਮਚਾਰੀ, ਲਖਮਿੰਦਰ ਸਿੰਘ ਹੈਲਥ ਸੁਪਰਵਾਈਜ਼ਰ, ਜਸ਼ਨਪ੍ਰੀਤ ਕੌਰ ਸੀ.ਐੱਚ.ਓ., ਸੁੰਦਰੀ ਦੇਵੀ ਐਲ.ਐਚ.ਵੀ., ਦੀਪਕ ਐਕਸ-ਰੇ ਟੈਕਨੀਸ਼ੀਅਨ, ਆਸ਼ਾ ਵਰਕਰ ਤੇ ਪਿੰਡ ਵਾਸੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਦਾਨਵੀਰ ਫਾਊਾਡੇਸ਼ਨ ਵਲੋਂ ਭਲਕੇ ਕਰਵਾਇਆ ਜਾਵੇਗਾ ਲੋੜਵੰਦ ਪਰਿਵਾਰ ਦੀ ਲੜਕੀ ਦਾ ਵਿਆਹ ਅਗਲੀ ਖ਼ਬਰ ਡਾਕਟਰ ਬੀ ਆਰ ਅੰਬੇਡਕਰ ਦੀ ਜੈਅੰਤੀ ਮਨਾਈ
Ad Position 24