11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਪਰਸ ਖੋਹਣ ਵਾਲੇ ਝਪਟਮਾਰ ਦੋ ਦਿਨਾਂ 'ਚ ਕੀਤੇ ਕਾਬੂ <br/>

Ad Position 21
No active advertisement
ਅਜੀਤ ਡੈਸਕ 20-04-2026
ਰੂਪਨਗਰ, 19 ਅਪ੍ਰੈਲ (ਸਤਨਾਮ ਸਿੰਘ ਸੱਤੀ)-ਸਿਟੀ ਪੁਲਿਸ ਰੂਪਨਗਰ ਨੇ ਦਸਮੇਸ਼ ਨਗਰ ਵਿਚ ਮਹਿਲਾ ਅਧਿਆਪਕਾ ਤੋਂ ਪਰਸ ਖੋਹਣ ਵਾਲੇ ਦੋ ਝਪਟਮਾਰਾਂ ਨੂੰ ਮਹਿਜ਼ ਦੋ ਦਿਨਾਂ ਵਿਚ ਹੀ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਦੋਵੇਂ ਮੁਲਜ਼ਮ ਥਾਣਾ ਸਿੰਘ ਭਗਵੰਤ ਪੁਰ ਅਧੀਨ ਪਿੰਡ ਰੋਡ ਮਾਜਰਾ ਅਤੇ ਭਾਗੋ ਮਾਜਰਾ ਦੇ ਰਹਿਣ ਵਾਲੇ ਹਨ, ਜਿਨ੍ਹਾਂ ਨੂੰ ਪੁਲਿਸ ਨੇ ਸੀ.ਸੀ.ਟੀ.ਵੀ ਕੈਮਰਿਆਂ ਅਤੇ ਤਕਨੀਕੀ ਸਾਧਨਾਂ ਦੀ ਮਦਦ ਨਾਲ ਕਾਬੂ ਕੀਤਾ ਹੈ | ਥਾਣਾ ਸਿਟੀ ਦੇ ਇੰਚਾਰਜ ਇੰਸਪੈਕਟਰ ਪਵਨ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 16 ਅਪ੍ਰੈਲ 2026 ਨੂੰ ਪਰਮਾਰ ਹਸਪਤਾਲ ਸਾਹਮਣੇ ਕਮਿਊਨਿਟੀ ਸੈਂਟਰ ਨੇੜੇ ਦਸਮੇਸ਼ ਨਗਰ ਵਿਚ ਸਕੂਲ ਤੋਂ ਛੁੱਟੀ ਕਰਕੇ ਘਰ ਵਾਪਸ ਜਾ ਰਹੀ ਇੱਕ ਅਧਿਆਪਕਾ ਦਾ ਪਿੱਛਾ ਕਰਦਿਆਂ ਇੱਕ ਨੌਜਵਾਨ ਨੇ ਉਸ ਦਾ ਹੈਂਡ ਬੈਗ ਖੋਹ ਲਿਆ ਸੀ ਅਤੇ ਦੋਸਤ ਨਾਲ ਮੌਕੇ ਤੋਂ ਫ਼ਰਾਰ ਹੋ ਗਿਆ ਸੀ | ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ਅਤੇ ਚੈਨਲਾਂ 'ਤੇ ਵੀ ਕਾਫ਼ੀ ਵਾਇਰਲ ਹੋਈ ਸੀ | ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਅਤੇ ਸੀਸੀਟੀਵੀ ਫੁਟੇਜ ਦੀ ਜਾਂਚ ਦੌਰਾਨ ਪਤਾ ਲੱਗਿਆ ਕਿ ਦੋ ਵਿਅਕਤੀ ਪਿੰਡ ਰੋਡ ਮਾਜਰਾ 'ਚ ਦਾਖਲ ਹੋਏ , ਪਰ ਉੱਥੋਂ ਸਿਰਫ਼ ਇਕ ਵਿਅਕਤੀ ਹੀ ਪਿੰਡ ਚੋਂ ਬਾਹਰ ਨਿਕਲਿਆ | ਇਸ 'ਤੇ ਪੁਲਿਸ ਨੂੰ ਸ਼ੱਕ ਹੋਇਆ ਅਤੇ ਟੀਮ ਤੁਰੰਤ ਪਿੰਡ ਰੋਡ ਮਾਜਰਾ ਵਿਚ ਮਨਵੀਰ ਸਿੰਘ ਉਰਫ਼ ਮਨੀ, ਪੁੱਤਰ ਕਾਰਜ ਸਿੰਘ ਦੇ ਘਰ ਪਹੁੰਚੀ, ਜਿੱਥੇ ਉਸ ਨੂੰ ਕਾਬੂ ਕਰ ਲਿਆ ਗਿਆ | ਜਾਂਚ ਦੌਰਾਨ ਉਹ ਇਸ ਘਟਨਾ ਵਿਚ ਸ਼ਾਮਿਲ ਪਾਇਆ ਗਿਆ | ਮਨਵੀਰ ਸਿੰਘ ਦੀ ਪੁੱਛਗਿੱਛ ਤੋਂ ਬਾਅਦ ਉਸ ਦੇ ਸਾਥੀ ਦਵਿੰਦਰ ਸਿੰਘ ਉਰਫ਼ ਪਿ੍ੰਸ, ਪੁੱਤਰ ਕਰਨੈਲ ਸਿੰਘ, ਵਾਸੀ ਪਿੰਡ ਭਾਗੋ ਮਾਜਰਾ ਦਾ ਪਤਾ ਲੱਗਿਆ, ਜਿਸ ਨੂੰ ਪੁਲਿਸ ਨੇ ਉੱਥੋਂ ਗਿ੍ਫ਼ਤਾਰ ਕਰ ਲਿਆ | ਪੁਲਿਸ ਨੇ ਉਨ੍ਹਾਂ ਕੋਲੋਂ ਇਕ ਰੈਡਮੀ ਨੋਟ ਮੋਬਾਈਲ ਫੋਨ ਅਤੇ ਇੱਕ ਕਾਲੇ ਰੰਗ ਦਾ ਸਪਲੈਂਡਰ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ | ਦੋਵੇਂ ਮੁਲਜ਼ਮਾਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਖ਼ੁਲਾਸਿਆਂ ਦੀ ਸੰਭਾਵਨਾ ਹੈ | ਜਾਣਕਾਰੀ ਅਨੁਸਾਰ ਮਨਵੀਰ ਸਿੰਘ ਨਸ਼ੇ ਦਾ ਆਦੀ ਹੈ ਅਤੇ ਪਹਿਲਾਂ ਵੀ ਉਸ ਖ਼ਿਲਾਫ਼ ਇੱਕ ਸ਼ਿਕਾਇਤ ਦਰਜ ਹੈ | ਉਸ ਨੂੰ ਪੁਲਿਸ ਵਲੋਂ ਹੀ ਮਾਰਚ ਮਹੀਨੇ ਸਿਵਲ ਹਸਪਤਾਲ ਦੇ ਨਸ਼ਾ ਛੁਡਾਊ ਸੈਂਟਰ ਵਿਚ ਦਾਖਲ ਕਰਵਾਇਆ ਗਿਆ ਸੀ, ਜਿੱਥੋਂ ਉਹ ਅਪ੍ਰੈਲ ਦੇ ਪਹਿਲੇ ਹਫ਼ਤੇ ਘਰ ਵਾਪਸ ਆਇਆ ਸੀ | ਦੱਸਣਯੋਗ ਹੈ ਕਿ ਰੂਪਨਗਰ ਵਿਚ ਕਾਫ਼ੀ ਸਮੇਂ ਬਾਅਦ ਇਸ ਤਰ੍ਹਾਂ ਦੀ ਘਟਨਾ ਵਾਪਰੀ ਸੀ, ਪਰ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮਾਮਲੇ ਨੂੰ ਸੁਲਝਾ ਲਿਆ |

Ad Position 22
No active advertisement
ਪਿਛਲੀ ਖ਼ਬਰ ਸਰਸਾ ਨਦੀ ਅਤੇ ਲੋਹੰਡ ਨਦੀ ਦੀਆਂ ਕੱਚੀਆਂ ਲੀਹਾਂ ਦਾ ਭੁਲੇਖਾ ਪਾ ਰਿਹਾ ਹੈ ਭਰਤਗੜ੍ਹ-ਪੰਜੇਹਰਾ ਮਾਰਗ ਪਿਛਲੀ ਸਰਕਾਰ ਦੇ... ਅਗਲੀ ਖ਼ਬਰ ਗੁਰੂ ਨਾਨਕ ਗਲੋਬਲ ਫਾਊਾਡੇਸ਼ਨ ਵਲੋਂ ਉੱਚ ਸਿੱਖਿਆ ਦੇ ਖੇਤਰ 'ਚ ਵਿਸ਼ੇਸ਼ ਯੋਜਨਾਵਾਂ ਨੂੰ ਸ਼ੁਰੂ ਕਰਨ ਦਾ ਐਲਾਨ <br/>...
Ad Position 24