11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਡਾ. ਅੰਬੇਡਕਰ ਦੇ ਦਰਸਾਏ ਮਾਰਗ 'ਤੇ ਚੱਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ- ਚੀਮਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਐਡਵੋਕੇਟ ਜਨਰਲ ਦਫ਼ਤਰ 'ਚ ਅਨੁਸੂਚਿਤ ਵਰਗ ਲਈ ਰੱਖਿਆ ਵਿਸ਼ੇਸ਼ ਰਾਖਵਾਂਕਰਨ- ਵਿੱਤ ਮੰਤਰੀ <br/>

Ad Position 21
No active advertisement
ਅਜੀਤ ਡੈਸਕ 20-04-2026
ਨੰਗਲ, 19 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਨੰਗਲ ਦੇ ਸਕੂਲ ਆਫ਼ ਐਮੀਨੈਂਸ 'ਚ ਡਾ. ਅੰਬੇਡਕਰ ਦੇ 135ਵੇਂ ਜੈਅੰਤੀ ਮੌਕੇ ਸਿੱਖਿਆ ਸੰਕਲਪ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ 'ਚ ਬਤੌਰ ਮੁੱਖ ਮਹਿਮਾਨ ਵਿੱਤ ਮੰਤਰੀ ਪੰਜਾਬ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸ਼ਿਰਕਤ ਕੀਤੀ | ਐਡਵੋਕੇਟ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਭ ਤੋਂ ਪਹਿਲਾਂ ਡਾ. ਭੀਮ ਰਾਓ ਅੰਬੇਡਕਰ ਦੀ ਤਸਵੀਰ ਮੂਹਰੇ ਸ਼ਰਧਾ ਤੇ ਸਤਿਕਾਰ ਭੇਟ ਕੀਤਾ | ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਚੀਮਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਾ.ਭੀਮ ਰਾਓ ਅੰਬੇਡਕਰ ਦੇ ਦਰਸਾਏ ਮਾਰਗ 'ਤੇ ਚੱਲ ਰਹੀ ਹੈ | ਸਰਕਾਰ ਬਣਨ ਦੇ ਨਾਲ ਹੀ ਹਰ ਸਰਕਾਰੀ ਦਫ਼ਤਰ ਵਿਚ ਸ਼ਹੀਦ ਏ ਆਜ਼ਮ ਭਗਤ ਸਿੰਘ ਅਤੇ ਬਾਬਾ ਡਾ. ਅੰਬੇਡਕਰ ਦੀ ਤਸਵੀਰ ਲਗਾਈ ਗਈ ਹੈ | ਵਿੱਤ ਮੰਤਰੀ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਅੰਬੇਡਕਰ ਨੇ ਉੱਚ ਯੋਗਤਾ ਪ੍ਰਾਪਤ ਕੀਤੀ | ਉਨ੍ਹਾਂ 32 ਡਿਗਰੀਆਂ 4 ਪੀ.ਐਚ.ਡੀ ਦੀਆਂ ਡਿਗਰੀਆਂ ਸਨ, ਉਹ ਹਮੇਸ਼ਾ ਵਿੱਦਿਆ ਦੇ ਪ੍ਰਸਾਰ ਲਈ ਯਤਨਸ਼ੀਲ ਰਹੇ | ਵਿੱਤ ਮੰਤਰੀ ਨੇ ਕਿਹਾ ਕਿ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿਲ-2026' ਤੇ ਰਾਜਪਾਲ ਵਲੋਂ ਦਸਤਖ਼ਤ ਕਰਨ ਨਾਲ ਸਾਡੇ ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜਾਂ ਦੇਣ ਦਾ ਰਾਹ ਪੱਧਰਾਂ ਹੋ ਗਿਆ ਹੈ | ਉਨ੍ਹਾਂ ਨੇ ਕਿਹਾ ਕਿ ਗੁਰੂ ਰਵਿਦਾਸ ਬਾਣੀ ਸੈਂਟਰ ਸਥਾਪਿਤ ਕੀਤਾ ਜਾ ਰਿਹਾ ਹੈ, ਜਿੱਥੇ 700 ਵਿਦਿਆਰਥੀ ਸਿਖਲਾਈ ਪ੍ਰਾਪਤ ਕਰ ਸਕਣਗੇ | ਸ੍ਰੀ ਗੁਰੂ ਰਵਿਦਾਸ ਦਾ 650ਵਾਂ ਪਵਿੱਤਰ ਦਿਹਾੜਾ ਸੂਬੇ ਭਰ ਵਿਚ ਬਹੁਤ ਹੀ ਸ਼ਰਧਾ ਨਾਲ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ | ਸ੍ਰੀ ਅਨੰਦਪੁਰ ਸਾਹਿਬ ਪੰਜਾਬ ਦਾ ਉਹ ਹਲਕਾ ਹੈ ਜਿੱਥੇ ਸੂਬੇ ਵਿਚ ਸਭ ਤੋ ਵੱਧ ਵਿਕਾਸ ਲਈ ਫ਼ੰਡ ਉਪਲਬਧ ਕਰਵਾਇਆ ਗਿਆ | ਉਨ੍ਹਾਂ ਨੇ ਵੋਟ ਦੇ ਅਧਿਕਾਰ ਦੀ ਮਹੱਤਤਾ ਉੱਪਰ ਜ਼ੋਰ ਦਿੰਦਿਆਂ ਲੋਕਾਂ ਨੂੰ ਸੰਵਿਧਾਨਕ ਹੱਕਾਂ ਦੀ ਰਾਖੀ ਲਈ ਸੁਚੇਤ ਰਹਿਣ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਹਿਮਾਚਲ ਐਂਟਰੀ ਟੈਕਸ ਵਿਰੋਧ 'ਚ ਪਿੰਡਾਂ 'ਚ ਲਾਮਬੰਦੀ ਹੋਈ ਤੇਜ਼ ਹਿਮਾਚਲ ਪ੍ਰਦੇਸ਼ ਸਰਕਾਰ ਦਾ ਪੁਤਲਾ ਸਾੜ ਕੇ ਜ਼ੋਰਦਾ... ਅਗਲੀ ਖ਼ਬਰ ਸਰਸਾ ਨਦੀ ਅਤੇ ਲੋਹੰਡ ਨਦੀ ਦੀਆਂ ਕੱਚੀਆਂ ਲੀਹਾਂ ਦਾ ਭੁਲੇਖਾ ਪਾ ਰਿਹਾ ਹੈ ਭਰਤਗੜ੍ਹ-ਪੰਜੇਹਰਾ ਮਾਰਗ ਪਿਛਲੀ ਸਰਕਾਰ ਦੇ...
Ad Position 24