12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਖ਼ਾਲਸਾ ਮਾਡਲ ਸਕੂਲ ਦੇ ਵਿਦਿਆਰਥੀਆਂ ਦਾ ਨਤੀਜਾ 100 ਫੀਸਦੀ ਰਿਹਾ <br/>

Ad Position 21
No active advertisement
ਸਮੂਹ ਸਟਾਫ਼ ਅਤੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ | <br/> 20-04-2026
ਰੂਪਨਗਰ, 19 ਅਪ੍ਰੈਲ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਠਵੀਂ ਦਾ ਨਤੀਜਾ ਐਲਾਨਿਆ ਗਿਆ | ਜਿਸ ਵਿਚ ਖ਼ਾਲਸਾ ਮਾਡਲ ਸਕੂਲ ਦੇ ਵਿਦਿਆਰਥੀਆਂ ਦਾ ਨਤੀਜਾ ਬਹੁਤ ਵਧੀਆ ਰਿਹਾ | ਇਸ ਨਤੀਜੇ ਵਿਚ ਕਿਰਨਜੀਤ ਕੌਰ ਨੇ 582/600 ਅੰਕ(97%) ਪ੍ਰਾਪਤ ਕਰਕੇ ਪਹਿਲਾ ਸਥਾਨ, ਮਹਿਕਪ੍ਰੀਤ ਕੌਰ ਨੇ 545/600 ਅੰਕ(90.8%) ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਆਸਥਾ ਸਿੰਘ ਤੇ ਗੁਨਗੀਤ ਕੌਰ ਨੇ 544/600 ਅੰਕ (90.6%) ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਮੁੱਖ ਅਧਿਆਪਕਾ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਸਕੂਲ ਦਾ ਨਤੀਜਾ 100% ਰਿਹਾ ਹੈ | ਜਿਸ ਵਿਚ 04 ਵਿਦਿਆਰਥੀਆਂ ਨੇ 90% ਤੋਂ ਵੱਧ , 16 ਵਿਦਿਆਰਥੀਆਂ ਨੇ 80% ਤੋਂ ਵੱਧ , 23 ਵਿਦਿਆਰਥੀਆਂ ਨੇ 70% ਤੋਂ ਵੱਧ ਨੰਬਰ ਪ੍ਰਾਪਤ ਕੀਤੇ | ਹਰਬੰਸ ਸਿੰਘ ਕੰਧੋਲਾ ਮੈਨੇਜਰ ਅੰਬਾਲਾ ਬੋਰਡ ਆਫ਼ ਐਜੂਕੇਸ਼ਨ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਭਵਿੱਖ ਵਿਚ ਹੋਰ ਉੱਚੀਆਂ ਮੰਜ਼ਲਾਂ ਹਾਸਲ ਕਰਨ ਲਈ ਲਗਾਤਾਰ ਮਿਹਨਤ ਕਰਨੀ ਚਾਹੀਦੀ ਹੈ | ਪਿ੍ੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਤੇ ਉਨਾਂ ਦੀ ਹੌਸਲਾ ਅਫਜ਼ਾਈ ਕੀਤੀ ਤੇ ਕਿਹਾ ਕਿ ਸਿੱਖਿਆ ਸਿਰਫ਼ ਨੰਬਰਾਂ ਤੱਕ ਹੀ ਸਿਮਤ ਨਹੀਂ, ਬਲਕਿ ਜੀਵਨ ਵਿਚ ਸਚਾਈ, ਅਨੁਸ਼ਾਸਨ ਅਤੇ ਚੰਗੇ ਮਨੁੱਖ ਬਣਨ ਦੀ ਪ੍ਰਕਿਰਿਆ ਵੀ ਹੈ | ਇਸ ਮੌਕੇ 'ਤੇ ਸੁਖਪ੍ਰੀਤ ਕੌਰ, ਮਨਪ੍ਰੀਤ ਕੌਰ, ਵਿਜੇ ਲਕਸ਼ਮੀ, ਸ਼ੈਲਜਾ, ਓਪਿੰਦਰਜੀਤ ਕੌਰ, ਕਰਮਜੀਤ ਕੌਰ, ਰੀਟਾ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਿਸ਼ਚੇ ਕੋਚਿੰਗ ਸੈਂਟਰ ਨੇ ਕੀਤਾ ਮੁਕਾਬਲੇਬਾਜ਼ੀ ਪ੍ਰੀਖਿਆਵਾਂ ਲਈ ਮੁਫ਼ਤ ਸਿਖਲਾਈ ਦਾ ਉਪਰਾਲਾ- ਸਿੱਖਿਆ ਮੰਤਰੀ <br/> ਅਗਲੀ ਖ਼ਬਰ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਮਨਾਇਆ <br/>
Ad Position 24