12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਭਾਈ ਸੁਰਮੁੱਖ ਸਿੰਘ ਬਣੇ ਮੁੱਖ ਸੇਵਾਦਾਰ

Ad Position 21
No active advertisement
ਅਜੀਤ ਡੈਸਕ 20-04-2026
ਖਰੜ, 19 ਅਪ੍ਰੈਲ (ਜੰਡਪੁਰੀ)-ਗੁਰਦੁਆਰਾ ਗੁਰੂ ਤੇਗ਼ ਬਹਾਦਰ ਸਾਹਿਬ ਦੇ ਮੁੱਖ ਸੇਵਾਦਾਰ ਦੀ ਚੋਣ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਦੇ ਆਦੇਸ਼ ਅਨੁਸਾਰ ਭੇਜੇ ਜਥੇਦਾਰ ਅਜਮੇਰ ਸਿੰਘ ਖੇੜਾ ਮੈਂਬਰ ਸ਼੍ਰੋਮਣੀ ਕਮੇਟੀ, ਭਾਈ ਸੁੱਖਵਿੰਦਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਹਰਿਰਾਏ ਸਾਹਿਬ ਅੰਬ ਸਾਹਿਬ ਤੇ ਪ੍ਰਚਾਰਕ ਭਾਈ ਰਾਜਪਾਲ ਸਿੰਘ ਅਤੇ ਪੰਜ ਸਿੰਘ ਸਹਿਬਾਨ ਦੀ ਦੇਖ ਰੇਖ ਹੇਠ ਸ੍ਰੀ ਗੂਰੂ ਗ੍ਰੰਥ ਸਾਹਿਬ ਦੀ ਅਗਵਾਈ ਵਿਚ ਬਹੁਤ ਹੀ ਸੁਚੱਜੇ ਤੇ ਸਾਂਤਮਈ ਤਰੀਕੇ ਨਾਲ ਹੋਈ | ਇਸ ਦੌਰਾਨ ਸੰਗਤਾਂ ਨੇ ਚੋਣ ਵਿਚ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੌਕੇ ਭਾਈ ਸੁਰਮੁੱਖ ਸਿੰਘ ਦੇ ਹੱਕ ਵਿਚ ਵੱਡੀ ਗਿਣਤੀ ਵਿਚ ਲੋਕਾਂ ਦੇ ਹੱਥ ਖੜ੍ਹੇ ਕਰਕੇ ਆਪਣੀ ਸਹਿਮਤੀ ਜਤਾਈ ਅਤੇ ਉਨ੍ਹਾਂ ਦਾ ਜੈਕਾਰਿਆਂ ਨਾਲ ਸਵਾਗਤ ਕੀਤਾ | ਇਸ ਵੇਲੇ ਭਾਈ ਦਰਸ਼ਨ ਸਿੰਘ, ਜਥੇਦਾਰ ਜਰਨੈਲ ਸਿੰਘ ਖਾਲਸਾ, ਜਸਵੀਰ ਸਿੰਘ ਮਲੋਆ, ਅਵਤਾਰ ਸਿੰਘ ਸੈਂਪਲਾ, ਹਰਭਜਨ ਸਿੰਘ, ਭਾਈ ਹਰਜੀਤ ਸਿੰਘ, ਸਵਰਨ ਸਿੰਘ ਜੰਡਪੁਰੀ, ਗੁਰਮੇਲ ਸਿੰਘ ਧਾਲੀਵਾਲ, ਬਾਬੂ ਸਿੰਘ ਪਮੌਰ, ਬਲਕਾਰ ਸਿੰਘ, ਮਲਕੀਤ ਸਿੰਘ, ਨਿਰਮਲ ਸਿੰਘ, ਦਰਸ਼ਨ ਸਿੰਘ ਰੰਗੀ, ਸਤਪਾਲ ਸਿੰਘ, ਅਮਨਦੀਪ ਸਿੰਘ, ਹਰਮਿੰਦਰ ਸਿੰਘ, ਹਰਚਰਨ ਸਿੰਘ, ਮਨਜੀਤ ਸਿੰਘ, ਜਸਵੰਤ ਸਿੰਘ, ਸੁਖਵਿੰਦਰ ਸਿੰਘ, ਮਨਪ੍ਰੀਤ ਸਿੰਘ, ਸੁਰਿੰਦਰ ਸਿੰਘ, ਖੜਕ ਸਿੰਘ, ਗੁਰਦੇਵ ਸਿੰਘ, ਸੀਤਲ ਸਿੰਘ, ਛਿੰਦਰਪਾਲ ਸਿੰਘ, ਬੀਬੀ ਬਲਵਿੰਦਰ ਕੌਰ, ਮਨਜੀਤ ਕੌਰ, ਜਸਵਿੰਦਰ ਕੌਰ, ਪਰਮਜੀਤ ਕੌਰ, ਕੁਲਵੀਰ ਕੌਰ, ਗੁਰਪ੍ਰੀਤ ਕੌਰ, ਰਣਜੀਤ ਕੌਰ ਖਾਲਸਾ, ਰੁਪਿੰਦਰ ਕੌਰ, ਹਰਪ੍ਰੀਤ ਕੌਰ, ਕੁਲਵਿੰਦਰ ਕੌਰ, ਬਚਨ ਸਿੰਘ ਆਦਿ ਤੋਂ ਇਲਾਵਾ ਬਹੁ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਚੋਣਾਂ ਲਈ ਕਾਂਗਰਸ ਨੇ ਸੁਧਾ ਭਾਰਦਵਾਜ ਨੂੰ ਮੇਅਰ ਉਮੀਦਵਾਰ ਐਲਾਨਿਆ <br/> ਅਗਲੀ ਖ਼ਬਰ ਜੱਜਾਂ ਲਈ ਬੁਨਿਆਦੀ ਢਾਂਚਾ ਮੁਹੱਈਆ ਨਹੀਂ ਕਰਵਾ ਸਕੀ, ਤਾਂ ਪੰਜਾਬ ਸਰਕਾਰ ਤੋਂ ਹੋਰ ਕੀ ਉਮੀਦ ਕਰੀਏ-ਹਾਈ ਕੋਰਟ ਮਲੇਰਕੋਟ...
Ad Position 24