12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਰਜਾਪੁਰ 'ਚ ਸ੍ਰੀ ਪਰਸ਼ੂਰਾਮ ਮੰਦਰ ਵਿਖੇ ਹਲਕਾ ਵਿਧਾਇਕ ਰੰਧਾਵਾ ਨੇ ਭਰੀ ਹਾਜ਼ਰੀ <br/>

Ad Position 21
No active advertisement
ਮੰਦਰ ਵਿਖੇ ਹਾਜ਼ਰੀ ਭਰਦੇ ਹੋਏ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ | ਤਸਵੀਰ : ਰਾਜਬੀਰ ਸਿੰਘ <br/> 20-04-2026
ਲਾਲੜੂ, 19 ਅਪ੍ਰੈਲ (ਰਾਜਬੀਰ ਸਿੰਘ)-ਹੰਡੇਸਰਾ ਨੇੜਲੇ ਪਿੰਡ ਰਜਾਪੁਰ ਵਿਖੇ ਸਥਿਤ ਸ੍ਰੀ ਪਰਸ਼ੂਰਾਮ ਮੰਦਰ 'ਚ ਪਰਸ਼ੂਰਾਮ ਜੈਅੰਤੀ ਦੇ ਪਾਵਨ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਮੱਥਾ ਟੇਕਿਆ ਗਿਆ ਅਤੇ ਇਲਾਕੇ ਦੇ ਲੋਕਾਂ ਨੂੰ ਇਸ ਪਵਿੱਤਰ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਗਈਆਂ | ਇਸ ਮੌਕੇ ਉਨ੍ਹਾਂ ਕਿਹਾ ਕਿ ਭਗਵਾਨ ਪਰਸ਼ੂਰਾਮ ਦੀਆਂ ਸਿੱਖਿਆਵਾਂ ਸਾਨੂੰ ਸੱਚਾਈ, ਨਿਆਂ ਅਤੇ ਧਰਮ ਦੇ ਰਾਹ 'ਤੇ ਚੱਲਣ ਦੀ ਪ੍ਰੇਰਣਾ ਦਿੰਦੀਆਂ ਹਨ | ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਵਿਚ ਭਾਈਚਾਰੇ ਅਤੇ ਏਕਤਾ ਨੂੰ ਮਜ਼ਬੂਤ ਕਰਦੇ ਹਨ | ਇਸ ਮੌਕੇ ਵਿਧਾਇਕ ਰੰਧਾਵਾ ਨੇ ਮੰਦਰ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਗਏ ਸਮਾਗਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਧਾਰਮਿਕ ਗਤੀਵਿਧੀਆਂ ਨਾਲ ਨਵੀਂ ਪੀੜ੍ਹੀ ਨੂੰ ਆਪਣੀ ਸੰਸਕਿ੍ਤੀ ਅਤੇ ਵਿਰਾਸਤ ਨਾਲ ਜੋੜਿਆ ਜਾ ਸਕਦਾ ਹੈ | ਇਸ ਮੌਕੇ ਸਰਪੰਚ -ਪੰਚਾਂ ਸਮੇਤ ਵੱਡੀ ਗਿਣਤੀ ਸ਼ਰਧਾਲੂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ ਵੱਧ ਤੋਂ ਵੱਧ ਤਰਲ ਪਦਾਰਥਾਂ ਦਾ ਸੇਵਨ ਕਰਨ ਦੀ ਅਪੀਲ ਅਗਲੀ ਖ਼ਬਰ ਨਗਰ ਨਿਗਮ ਚੋਣਾਂ ਲਈ ਕਾਂਗਰਸ ਨੇ ਸੁਧਾ ਭਾਰਦਵਾਜ ਨੂੰ ਮੇਅਰ ਉਮੀਦਵਾਰ ਐਲਾਨਿਆ <br/>
Ad Position 24