12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਸਿਹਤ ਵਿਭਾਗ ਵਲੋਂ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ ਵੱਧ ਤੋਂ ਵੱਧ ਤਰਲ ਪਦਾਰਥਾਂ ਦਾ ਸੇਵਨ ਕਰਨ ਦੀ ਅਪੀਲ

Ad Position 21
No active advertisement
ਅਜੀਤ ਡੈਸਕ 20-04-2026
ਐੱਸ. ਏ. ਐੱਸ. ਨਗਰ, 19 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਜ਼ਿਲ੍ਹਾ ਸਿਹਤ ਵਿਭਾਗ ਨੇ ਗਰਮੀ ਅਤੇ ਲੂ ਦੇ ਮੌਸਮ ਵਿਚ ਹੋਣ ਵਾਲੀਆਂ ਆਮ ਬੀਮਾਰੀਆਂ ਤੋਂ ਲੋਕਾਂ ਨੂੰ ਬਚਾਉਣ ਲਈ ਪੂਰੀ ਤਿਆਰੀ ਕਰ ਲਈ ਹੈ | ਆਗਾਮੀ ਦਿਨਾਂ 'ਚ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ ਕਰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਨੇ ਗਰਮੀ ਅਤੇ ਲੂ ਦੇ ਮੌਸਮ 'ਚ ਸੰਭਾਵੀ ਸਿਹਤ ਖ਼ਤਰਿਆਂ ਨਾਲ ਨਜਿੱਠਣ ਲਈ ਢੁਕਵੇਂ ਪ੍ਰਬੰਧ ਕਰ ਲਏ ਹਨ ਤਾਂ ਜੋ ਪ੍ਰਭਾਵਿਤ ਲੋਕਾਂ ਲਈ ਤੁਰੰਤ ਡਾਕਟਰੀ ਸਹਾਇਤਾ ਯਕੀਨੀ ਬਣਾਈ ਜਾ ਸਕੇ | ਉਨ੍ਹਾਂ ਦੱਸਿਆ ਕਿ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਹੀਟ ਸਟਰੋਕ ਯੂਨਿਟ ਕਾਰਜਸ਼ੀਲ ਕੀਤੇ ਗਏ ਹਨ ਅਤੇ ਗਰਮੀ ਨਾਲ ਸੰਬੰਧਿਤ ਸਿਹਤ ਸਮੱਸਿਆਵਾਂ ਵਾਲੇ ਮਰੀਜ਼ਾਂ ਲਈ ਬੈੱਡ ਰਾਖਵੇਂ ਰੱਖੇ ਗਏ ਹਨ | ਇਸ ਤੋਂ ਇਲਾਵਾ ਸਰਕਾਰੀ ਹਸਪਤਾਲਾਂ 'ਚ ਢੁਕਵੀਂ ਮਾਤਰਾ 'ਚ ਓ. ਆਰ. ਐਸ. ਪੈਕੇਟਾਂ ਦੀ ਸਪਲਾਈ ਸਮੇਤ ਲੋੜੀਂਦੀਆਂ ਦਵਾਈਆਂ ਉਪਲੱਬਧ ਕਰਵਾਈਆਂ ਗਈਆਂ ਹਨ ਅਤੇ ਜ਼ਿਲ੍ਹੇ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਦਿਨ-ਰਾਤ ਤਿਆਰ ਰਹਿਣ ਲਈ ਕਿਹਾ ਗਿਆ ਹੈ ; ਡਾ. ਜੈਨ ਨੇ ਕਿਹਾ ਕਿ ਛੋਟੇ ਬੱਚਿਆਂ, ਗਰਭਵਤੀ ਔਰਤਾਂ, ਮੋਟਾਪੇ ਤੋਂ ਪੀੜਤ ਲੋਕਾਂ, ਬਿਰਧਾਂ, ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਗਰਮੀ ਦੇ ਮੌਸਮ 'ਚ ਵਧੇਰੇ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ | ਉਨ੍ਹਾਂ ਕਿਹਾ ਕਿ ਗਰਮੀ ਤੋਂ ਬਚਣ ਲਈ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਧੁੱਪ ਵਿਚ ਨਾ ਨਿਕਲਿਆ ਜਾਵੇ ਅਤੇ ਹਰ ਅੱਧੇ ਘੰਟੇ ਬਾਅਦ ਪਾਣੀ ਪੀਣਾ ਚਾਹੀਦਾ ਹੈ ਅਤੇ ਵੱਧ ਤੋਂ ਵੱਧ ਤਰਲ ਪਦਾਰਥਾਂ ਦਾ ਸੇਵਨ ਕੀਤਾ ਜਾਣਾ ਚਾਹੀਦਾ ਹੈ ਇਸ ਤੋਂ ਇਲਾਵਾ ਬਾਹਰ ਜਾਣ ਸਮੇਂ ਹਲਕੇ ਰੰਗ ਦੇ ਪੂਰੇ ਸਰੀਰ ਨੂੰ ਢਕਣ ਵਾਲੇ ਸੂਤੀ ਕੱਪੜੇ ਪਾਉਣੇ ਚਾਹੀਦੇ ਹਨ, ਆਪਣੇ ਸਿਰ ਨੂੰ ਸਿੱਧੀ ਧੁੱਪ ਤੋਂ ਢੱਕਣ ਲਈ ਛੱਤਰੀ, ਟੋਪੀ, ਤੌਲੀਏ ਜਾਂ ਦੁਪੱਟੇ ਦੀ ਵਰਤੋਂ ਕੀਤੀ ਜਾਵੇ ਅਤੇ ਨੰਗੇ ਪੈਰ ਧੁੱਪ 'ਚ ਨਾ ਜਾਇਆ ਜਾਵੇ | ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਤਰਬੂਜ਼, ਖ਼ਰਬੂਜ਼ਾ, ਸੰਤਰਾ, ਅੰਗੂਰ, ਖੀਰੇ, ਟਮਾਟਰ, ਘੀਆ ਤੇ ਤੋਰੀਆਂ ਦੀ ਵਰਤੋਂ ਵਧੇਰੇ ਕੀਤੀ ਜਾਵੇ, ਕਿਉਂਕਿ ਇਨ੍ਹਾਂ ਵਿਚ ਪਾਣੀ ਦੀ ਮਾਤਰਾ ਵਧੇਰੇ ਹੁੰਦੀ ਹੈ | ਉਨ੍ਹਾਂ ਕਿਹਾ ਕਿ ਕਸਰਤ ਹੌਲੀ ਹੌਲੀ ਸ਼ੁਰੂ ਕਰੋ ਅਤੇ ਉਸਨੂੰ ਹੌਲੀ ਹੌਲੀ ਅੱਗੇ ਵਧਾਓ ਤਾਂ ਕਿ ਤਾਪਮਾਨ ਸਰੀਰ ਦੇ ਅਨੁਕੂਲ ਹੋਵੇ | ਸਿਗਰਟ, ਤੰਬਾਕੂ, ਬੀੜੀ ਅਤੇ ਸ਼ਰਾਬ ਦੀ ਵਰਤੋਂ ਨਾ ਕੀਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਹਰਮਨ ਭੱਲਾ ਨਮਿਤ ਅੰਤਿਮ ਅਰਦਾਸ ਅੱਜ <br/> ਅਗਲੀ ਖ਼ਬਰ ਰਜਾਪੁਰ 'ਚ ਸ੍ਰੀ ਪਰਸ਼ੂਰਾਮ ਮੰਦਰ ਵਿਖੇ ਹਲਕਾ ਵਿਧਾਇਕ ਰੰਧਾਵਾ ਨੇ ਭਰੀ ਹਾਜ਼ਰੀ <br/>
Ad Position 24