12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣਾ ਸਰਕਾਰ ਦਾ ਸ਼ਲਾਘਾਯੋਗ ਕਦਮ-ਜਥੇ ਅÏਲਖ

Ad Position 21
No active advertisement
ਅਜੀਤ ਡੈਸਕ 20-04-2026
ਨੂਰਪੁਰ ਬੇਦੀ, 19 ਅਪ੍ਰੈਲ (ਰਾਜੇਸ਼ ਚੌਧਰੀ ਤਖਤਗੜ੍ਹ)-ਸਿੱਖ ਜਥੇਬੰਦੀਆਂ ਦੇ ਸੰਘਰਸ਼ ਉਪਰੰਤ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੁੱਧ ਕਾਨੂੰਨ ਬਣਾਉਣਾ ਇੱਕ ਸ਼ਲਾਘਾਯੋਗ ਅਤੇ ਸਮੇਂ ਦੀ ਲੋੜ ਮੁਤਾਬਿਕ ਚੁੱਕਿਆ ਗਿਆ ਕਦਮ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਜਰਨੈਲ ਸਿੰਘ ਅÏਲਖ ਨੇ ਕਿਹਾ ਕਿ ਸਿੱਖ ਕੌਮ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਸਭ ਤੋਂ ਉੱਚਾ ਅਸਥਾਨ ਰੱਖਦੇ ਹਨ ਅਤੇ ਇਸ ਦੀ ਬੇਅਦਬੀ ਦੇ ਮਾਮਲੇ ਬਰਦਾਸ਼ਤ ਤੋਂ ਬਾਹਰ ਹਨ | ਉਨ੍ਹਾਂ ਕਿਹਾ ਕਿ ਪਿਛਲੇ ਕੁੱਝ ਸਾਲਾਂ ਦੌਰਾਨ ਬੇਅਦਬੀ ਦੀਆਂ ਵਾਪਰਦੀਆਂ ਘਟਨਾਵਾਂ ਨੇ ਸਮਾਜ ਵਿਚ ਗੰਭੀਰ ਚਿੰਤਾ ਪੈਦਾ ਕੀਤੀ ਸੀ, ਜਿਸ ਕਾਰਨ ਲੋਕਾਂ ਵਿਚ ਗ਼ੁੱਸਾ ਵੀ ਵੇਖਣ ਨੂੰ ਮਿਲਿਆ | ਇਸ ਲਈ ਸਰਕਾਰ ਵਲੋਂ ਇਸ ਸੰਬੰਧੀ ਸਖ਼ਤ ਕਾਨੂੰਨ ਲਿਆਂਦਾ ਜਾਣਾ ਲਾਜ਼ਮੀ ਸੀ, ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਗ੍ਰਾਮ ਸਭਾ ਓਇੰਦ ਦਾ ਆਮ ਇਜਲਾਸ ਕਰਵਾਇਆ ਪਿੰਡ ਦਾ ਕੋਈ ਲੜਕਾ ਲੜਕੀ ਆਪਸ 'ਚ ਨਹੀਂ ਕਰਵਾ ਸਕਦੇ ਵਿਆਹ <br/> ਅਗਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ <br/>
Ad Position 24