ਖਰੜ, 19 ਅਪ੍ਰੈਲ (ਜੰਡਪੁਰੀ)-ਗੁਰਦੁਆਰਾ ਗੁਰੂ ਤੇਗ਼ ਬਹਾਦਰ ਸਾਹਿਬ ਦੇ ਮੁੱਖ ਸੇਵਾਦਾਰ ਦੀ ਚੋਣ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਦੇ ਆਦੇਸ਼ ਅਨੁਸਾਰ ਭੇਜੇ ਜਥੇਦਾਰ ਅਜਮੇਰ ਸਿੰਘ ਖੇੜਾ ਮੈਂਬਰ ਸ਼੍ਰੋਮਣੀ ਕਮੇਟੀ, ਭਾਈ ਸੁੱਖਵਿੰਦਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਹਰਿਰਾਏ ਸਾਹਿਬ ਅੰਬ ਸਾਹਿਬ ਤੇ ਪ੍ਰਚਾਰਕ ਭਾਈ ਰਾਜਪਾਲ ਸਿੰਘ ਅਤੇ ਪੰਜ ਸਿੰਘ ਸਹਿਬਾਨ ਦੀ ਦੇਖ ਰੇਖ ਹੇਠ ਸ੍ਰੀ ਗੂਰੂ ਗ੍ਰੰਥ ਸਾਹਿਬ ਦੀ ਅਗਵਾਈ ਵਿਚ ਬਹੁਤ ਹੀ ਸੁਚੱਜੇ ਤੇ ਸਾਂਤਮਈ ਤਰੀਕੇ ਨਾਲ ਹੋਈ | ਇਸ ਦੌਰਾਨ ਸੰਗਤਾਂ ਨੇ ਚੋਣ ਵਿਚ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੌਕੇ ਭਾਈ ਸੁਰਮੁੱਖ ਸਿੰਘ ਦੇ ਹੱਕ ਵਿਚ ਵੱਡੀ ਗਿਣਤੀ ਵਿਚ ਲੋਕਾਂ ਦੇ ਹੱਥ ਖੜ੍ਹੇ ਕਰਕੇ ਆਪਣੀ ਸਹਿਮਤੀ ਜਤਾਈ ਅਤੇ ਉਨ੍ਹਾਂ ਦਾ ਜੈਕਾਰਿਆਂ ਨਾਲ ਸਵਾਗਤ ਕੀਤਾ | ਇਸ ਵੇਲੇ ਭਾਈ ਦਰਸ਼ਨ ਸਿੰਘ, ਜਥੇਦਾਰ ਜਰਨੈਲ ਸਿੰਘ ਖਾਲਸਾ, ਜਸਵੀਰ ਸਿੰਘ ਮਲੋਆ, ਅਵਤਾਰ ਸਿੰਘ ਸੈਂਪਲਾ, ਹਰਭਜਨ ਸਿੰਘ, ਭਾਈ ਹਰਜੀਤ ਸਿੰਘ, ਸਵਰਨ ਸਿੰਘ ਜੰਡਪੁਰੀ, ਗੁਰਮੇਲ ਸਿੰਘ ਧਾਲੀਵਾਲ, ਬਾਬੂ ਸਿੰਘ ਪਮੌਰ, ਬਲਕਾਰ ਸਿੰਘ, ਮਲਕੀਤ ਸਿੰਘ, ਨਿਰਮਲ ਸਿੰਘ, ਦਰਸ਼ਨ ਸਿੰਘ ਰੰਗੀ, ਸਤਪਾਲ ਸਿੰਘ, ਅਮਨਦੀਪ ਸਿੰਘ, ਹਰਮਿੰਦਰ ਸਿੰਘ, ਹਰਚਰਨ ਸਿੰਘ, ਮਨਜੀਤ ਸਿੰਘ, ਜਸਵੰਤ ਸਿੰਘ, ਸੁਖਵਿੰਦਰ ਸਿੰਘ, ਮਨਪ੍ਰੀਤ ਸਿੰਘ, ਸੁਰਿੰਦਰ ਸਿੰਘ, ਖੜਕ ਸਿੰਘ, ਗੁਰਦੇਵ ਸਿੰਘ, ਸੀਤਲ ਸਿੰਘ, ਛਿੰਦਰਪਾਲ ਸਿੰਘ, ਬੀਬੀ ਬਲਵਿੰਦਰ ਕੌਰ, ਮਨਜੀਤ ਕੌਰ, ਜਸਵਿੰਦਰ ਕੌਰ, ਪਰਮਜੀਤ ਕੌਰ, ਕੁਲਵੀਰ ਕੌਰ, ਗੁਰਪ੍ਰੀਤ ਕੌਰ, ਰਣਜੀਤ ਕੌਰ ਖਾਲਸਾ, ਰੁਪਿੰਦਰ ਕੌਰ, ਹਰਪ੍ਰੀਤ ਕੌਰ, ਕੁਲਵਿੰਦਰ ਕੌਰ, ਬਚਨ ਸਿੰਘ ਆਦਿ ਤੋਂ ਇਲਾਵਾ ਬਹੁ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |