19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਗੁਰੂ ਰਵਿਦਾਸ ਦੇ ਆਗਮਨ ਪੁਰਬ ਸੰਬੰਧੀ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਕੀਰਤਨ ਸਮਾਗਮ 26 ਨੂੰ <br/>

Ad Position 21
No active advertisement
ਅਜੀਤ ਡੈਸਕ 21-04-2026
ਰੂਪਨਗਰ, 20 ਅਪ੍ਰੈਲ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਆਗਮਨ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਕੀਰਤਨ ਸਮਾਗਮ 26 ਅਪ੍ਰੈਲ 2026 (ਐਤਵਾਰ) ਨੂੰ ਨਹਿਰੂ ਸਟੇਡੀਅਮ ਵਿਖੇ ਸ਼ਾਮ 5 ਵਜੇ ਤੋਂ 8 ਵਜੇ ਤੱਕ ਕਰਵਾਇਆ ਜਾਵੇਗਾ | ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਲਾਹਕਾਰ ਸੱਭਿਆਚਾਰ ਤੇ ਸੈਰ ਸਪਾਟਾ ਮਾਮਲੇ ਦੀਪਕ ਬਾਲੀ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਅਹਿਮ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਸਮੇਤ ਹੋਰ ਆਗੂ ਅਤੇ ਜ਼ਿਲ੍ਹੇ ਦੇ ਡੀ.ਸੀ. ਐਸ.ਐਸ.ਪੀ. ਅਤੇ ਹੋਰ ਅਧਿਕਾਰੀ ਸ਼ਾਮਿਲ ਸਨ, ਹੋਰ ਉੱਚ ਅਧਿਕਾਰੀ ਹਾਜ਼ਰ ਸਨ | ਦੀਪਕ ਬਾਲੀ ਨੇ ਕਿਹਾ ਕਿ ਸਮਾਗਮ ਦੌਰਾਨ ਧਾਰਮਿਕ ਮਰਿਆਦਾ, ਸ਼ਰਧਾ ਅਤੇ ਸੰਵੇਦਨਸ਼ੀਲਤਾਵਾਂ ਦਾ ਪੂਰਾ ਧਿਆਨ ਰੱਖਿਆ ਜਾਵੇ | ਉਨ੍ਹਾਂ ਦੱਸਿਆ ਕਿ ਸਮਾਗਮ ਵਿਚ ਪ੍ਰਸਿੱਧ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ | ਉਨ੍ਹਾਂ ਅਧਿਕਾਰੀਆਂ ਨੂੰ ਸੁਰੱਖਿਆ, ਟਰੈਫਿਕ ਪ੍ਰਬੰਧ, ਸਫ਼ਾਈ, ਪੀਣ ਵਾਲੇ ਪਾਣੀ, ਬਿਜਲੀ ਸਪਲਾਈ, ਮੈਡੀਕਲ ਸਹੂਲਤਾਂ, ਪਾਰਕਿੰਗ, ਲੰਗਰ ਅਤੇ ਬੈਠਣ ਦੇ ਸੁਚੱਜੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ | ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮਾਗਮ ਨੂੰ ਸੁਚਾਰੂ, ਸ਼ਾਨਦਾਰ ਅਤੇ ਯਾਦਗਾਰ ਢੰਗ ਨਾਲ ਕਰਵਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਚਰਨ ਗੰਗਾ ਸਟੇਡੀਅਮ ਵਿਚ ਪ੍ਰੀਮੀਅਰ ਲੀਗ ਦੀਆਂ ਤਿਆਰੀਆਂ ਦਾ ਹਰਜੋਤ ਬੈਂਸ ਵਲੋਂ ਜਾਇਜ਼ਾ <br/> ਅਗਲੀ ਖ਼ਬਰ ਡੀ. ਸੀ. ਵਲੋਂ ਸੜਕਾਂ ਦੇ ਬਲੈਕ ਸਪਾਟਾਂ ਨੂੰ ਤਰਜੀਹੀ ਆਧਾਰ 'ਤੇ ਠੀਕ ਕਰਨ ਦੇ ਹੁਕਮ ਜਾਰੀ <br/>
Ad Position 24