19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਚਰਨ ਗੰਗਾ ਸਟੇਡੀਅਮ ਵਿਚ ਪ੍ਰੀਮੀਅਰ ਲੀਗ ਦੀਆਂ ਤਿਆਰੀਆਂ ਦਾ ਹਰਜੋਤ ਬੈਂਸ ਵਲੋਂ ਜਾਇਜ਼ਾ <br/>

Ad Position 21
No active advertisement
ਅਜੀਤ ਡੈਸਕ 21-04-2026
ਸ੍ਰੀ ਅਨੰਦਪੁਰ ਸਾਹਿਬ, 20 ਅਪ੍ਰੈਲ (ਜੇ ਐਸ ਨਿੱਕੂਵਾਲ)-ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਚਰਨ ਗੰਗਾ ਸਟੇਡੀਅਮ ਵਿਖੇ ਹੋਣ ਵਾਲੀ ਪ੍ਰੀਮੀਅਰ ਲੀਗ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਪ੍ਰਬੰਧਾਂ 'ਤੇ ਸੰਤੁਸ਼ਟੀ ਪ੍ਰਗਟ ਕੀਤੀ | ਉਹਨਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਲਈ ਪਹਿਲੀ ਵਾਰ ਇੰਨੀ ਵੱਡੇ ਪੱਧਰ 'ਤੇ ਪ੍ਰੀਮੀਅਰ ਲੀਗ ਕਰਵਾਈ ਜਾ ਰਹੀ ਹੈ, ਜੋ ਖੇਤਰ ਵਿਚ ਖੇਡਾਂ ਨੂੰ ਨਵਾਂ ਮੁਕਾਮ ਦੇਵੇਗੀ | ਉਨ੍ਹਾਂ ਦੱਸਿਆ ਕਿ ਇਹ ਮੁਕਾਬਲੇ 27 ਅਪ੍ਰੈਲ ਨੂੰ ਪ੍ਰਮੁੱਖ ਖੇਡ ਹਸਤੀਆਂ ਦੀ ਹਾਜ਼ਰੀ ਵਿਚ ਸ਼ੁਰੂ ਹੋਣਗੇ ਅਤੇ 3 ਮਈ ਨੂੰ ਫਾਈਨਲ ਮੁਕਾਬਲਿਆਂ ਨਾਲ ਸੰਪੰਨ ਹੋਣਗੇ | ਉਹਨਾਂ ਦੱਸਿਆ ਕਿ ਇਸ ਲੀਗ ਦੀ ਵਿਸ਼ੇਸ਼ਤਾ ਇਹ ਹੈ ਕਿ ਹਲਕੇ ਦੇ ਹਰ ਪਿੰਡ, ਵਾਰਡ ਅਤੇ ਮੁਹੱਲੇ ਦੀਆਂ ਟੀਮਾਂ ਇਸ ਵਿੱਚ ਭਾਗ ਲੈ ਸਕਦੀਆਂ ਹਨ | ਜਿਨ੍ਹਾਂ ਪਿੰਡਾਂ ਦੀ ਆਬਾਦੀ ਹਜ਼ਾਰ ਤੋਂ ਵੱਧ ਹੈ, ਉੱਥੇ ਦੋ ਟੀਮਾਂ ਨੂੰ ਹਿੱਸਾ ਲੈਣ ਦੀ ਆਗਿਆ ਹੋਵੇਗੀ, ਜਦਕਿ ਨੰਗਲ, ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਰਗੇ ਸ਼ਹਿਰਾਂ ਵਿੱਚ ਵਾਰਡ ਅਤੇ ਮੁਹੱਲਾ ਅਧਾਰਿਤ ਟੀਮਾਂ ਬਣਾਈਆਂ ਜਾਣਗੀਆਂ | ਉਨ੍ਹਾਂ ਅੱਗੇ ਦੱਸਿਆ ਕਿ ਭਾਗ ਲੈਣ ਵਾਲੀਆਂ ਟੀਮਾਂ ਨੂੰ ਖਾਸ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ | ਹਰ ਟੀਮ ਨੂੰ ਜਰਸੀ ਮੁਹੱਈਆ ਕਰਵਾਈ ਜਾਵੇਗੀ ਅਤੇ ਹਰ ਖਿਡਾਰੀ ਨੂੰ ਸਰਟੀਫਿਕੇਟ ਦਿੱਤਾ ਜਾਵੇਗਾ | ਇਸ ਤੋਂ ਇਲਾਵਾ ਟੀਮਾਂ ਨੂੰ ਕਿ੍ਕਟ ਕਿੱਟ, ਦੋ ਬੈਟ, ਵਿਕਟਾਂ ਅਤੇ ਗੇਂਦਾਂ ਦਾ ਸੈੱਟ ਵੀ ਦਿੱਤਾ ਜਾਵੇਗਾ | ਇਸ ਪ੍ਰਤੀਯੋਗਿਤਾ ਵਿਚ ਜੇਤੂਆਂ ਲਈ ਦਿਲ ਖਿੱਚਵੇਂ ਇਨਾਮ ਰੱਖੇ ਗਏ ਹਨ | ਪਹਿਲਾ ਸਥਾਨ ਹਾਸਲ ਕਰਨ ਵਾਲੀ ਟੀਮ ਨੂੰ 1.50 ਲੱਖ ਰੁਪਏ ਨਗਦ ਇਨਾਮ ਦੇ ਨਾਲ ਉਸਦੇ ਪਿੰਡ ਨੂੰ 10 ਲੱਖ ਰੁਪਏ ਦੀ ਵਿਕਾਸ ਗ੍ਰਾਂਟ ਦਿੱਤੀ ਜਾਵੇਗੀ | ਦੂਜੇ ਸਥਾਨ ਲਈ 1 ਲੱਖ ਰੁਪਏ ਅਤੇ ਪਿੰਡ ਲਈ 5 ਲੱਖ ਰੁਪਏ ਦੀ ਗ੍ਰਾਂਟ, ਜਦਕਿ ਤੀਜੇ ਸਥਾਨ ਲਈ 2.50 ਲੱਖ ਰੁਪਏ ਦੀ ਗ੍ਰਾਂਟ ਰੱਖੀ ਗਈ ਹੈ | ਇਸ ਤੋਂ ਇਲਾਵਾ ਮੈਨ ਆਫ਼ ਦ ਟੂਰਨਾਮੈਂਟ ਨੂੰ 50 ਹਜ਼ਾਰ ਰੁਪਏ ਅਤੇ ਵਧੀਆ ਬੈਟਮੈਨ ਤੇ ਵਧੀਆ ਗੇਂਦਬਾਜ਼ ਨੂੰ 21-21 ਹਜ਼ਾਰ ਰੁਪਏ ਦੇ ਇਨਾਮ ਦਿੱਤੇ ਜਾਣਗੇ | ਇਹ ਟੂਰਨਾਮੈਂਟ ਨੰਗਲ, ਸ੍ਰੀ ਅਨੰਦਪੁਰ ਸਾਹਿਬ ਅਤੇ ਕਾਹੀਵਾਲ ਵਿਚ ਕਰਵਾਇਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਘਰ ਦੇ ਬਾਹਰ ਖੜ੍ਹੀ ਸਕੂਟਰੀ ਨੂੰ ਸ਼ਰਾਰਤੀ ਅਨਸਰਾਂ ਨੇ ਲਾਈ ਅੱਗ ਅਗਲੀ ਖ਼ਬਰ ਗੁਰੂ ਰਵਿਦਾਸ ਦੇ ਆਗਮਨ ਪੁਰਬ ਸੰਬੰਧੀ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਕੀਰਤਨ ਸਮਾਗਮ 26 ਨੂੰ <br/>
Ad Position 24