19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਜਨਮ ਦਿਨ ਆਸ਼ਰਮ 'ਚ ਰਹਿੰਦੇ ਬਜ਼ੁਰਗਾਂ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 21-04-2026
ਸ੍ਰੀ ਚਮਕੌਰ ਸਾਹਿਬ, 20 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸਥਾਨਕ ਮਾਤਾ ਸਤਿਆ ਦੇਵੀ ਸੀਨੀਅਰ ਸਿਟੀਜ਼ਨ ਹੋਮ ਵਿਖੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਮੈਡਮ ਅਮਨਦੀਪ ਕੌਰ ਵਲੋਂ ਆਪਣੀ ਬੇਟੀ ਦਾ ਜਨਮ ਦਿਨ ਆਸ਼ਰਮ ਵਿਚ ਰਹਿੰਦੇ ਬਜ਼ੁਰਗਾਂ ਨਾਲ ਬਹੁਤ ਹੀ ਪਿਆਰ ਅਤੇ ਸਾਦਗੀ ਨਾਲ ਮਨਾਇਆ ਗਿਆ | ਇਸ ਮੌਕੇ ਬੱਚੀ ਨੇ ਹੋਮ ਵਿਚ ਰਹਿੰਦੇ ਬਜ਼ੁਰਗਾਂ ਨਾਲ ਮਿਲ ਕੇ ਕੇਕ ਕੱਟਿਆ ਅਤੇ ਉਨ੍ਹਾਂ ਨੂੰ ਮਠਿਆਈਆਂ ਵੰਡੀਆਂ | ਬਜ਼ੁਰਗਾਂ ਨੇ ਬੱਚੀ ਨੂੰ ਅਸ਼ੀਰਵਾਦ ਦਿੰਦਿਆਂ ਲੰਮੀ ਉਮਰਾਂ ਦੀ ਕਾਮਨਾ ਕੀਤੀ | ਇਸ ਸਮਾਗਮ ਦੌਰਾਨ ਡਾ: ਸੁਦੇਸ਼ ਸ਼ਰਮਾ, ਪਿ੍ੰਸੀਪਲ ਲਛਮਣ ਸਿੰਘ, ਕੈਪਟਨ ਹਰਪਾਲ ਸਿੰਘ ਸੰਧੂਆਂ ਅਤੇ ਬਿਰਧ ਆਸ਼ਰਮ ਦੇ ਚੇਅਰਮੈਨ ਪ੍ਰੋ: ਆਰ ਸੀ ਢੰਡ ਨੇ ਕਿਹਾ ਕਿ ਸੀ.ਜੇ.ਐਮ. ਮੈਡਮ ਵਲੋਂ ਬਜ਼ੁਰਗਾਂ ਨਾਲ ਆਪਣੇ ਪਰਿਵਾਰ ਦੀ ਖ਼ੁਸ਼ੀ ਸਾਂਝਾਂ ਕਰਨ ਨਾਲ ਬਜ਼ੁਰਗ ਵੀ ਕਾਫੀ ਖ਼ੁਸ਼ ਵਿਖਾਈ ਦੇ ਰਹੇ ਸਨ | ਇਸ ਮੌਕੇ ਹੋਮ ਦੇ ਸਮੂਹ ਸਟਾਫ਼ ਮੈਂਬਰ ਸ਼ਿਵਾਨੀ, ਆਸ਼ਾ ਰਾਣੀ, ਵਿਵੇਕਪ੍ਰੀਤ ਕੌਰ, ਸੁਖਪਾਲ ਸਿੰਘ, ਸਾਹਿਲਪ੍ਰੀਤ ਸਿੰਘ, ਦਮਨਪ੍ਰੀਤ ਸਿੰਘ ਅਤੇ ਹਰਸ਼ ਵਿਵੇਕ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਬੇਅਦਬੀਆਂ ਰੋਕਣ ਲਈ ਬਣਾਇਆ ਸਖ਼ਤ ਕਾਨੂੰਨ ਸ਼ਲਾਘਾਯੋਗ- ਮੂਸਾਪੁਰ <br/> ਅਗਲੀ ਖ਼ਬਰ ਨਸ਼ੇ ਲਈ ਪੈਸੇ ਨਾ ਦੇਣ 'ਤੇ ਮਾਂ ਦਾ ਕਤਲ
Ad Position 24