ਨੂਰਪੁਰ ਬੇਦੀ, 20 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਪੰਜਾਬ ਵਿਚ ਬੇਅਦਬੀ ਰੋਕੂ ਕਾਨੂੰਨ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਬਿੱਲ 2026 ਦੇ ਰੂਪ ਵਿਚ ਬਣ ਜਾਣ 'ਤੇ ਸੀਨੀਅਰ ਅਕਾਲੀ ਆਗੂ ਕੇਸਰ ਸਿੰਘ ਮੂਸਾਪੁਰ ਨੇ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਅਤੇ ਉਨ੍ਹਾਂ ਦੀ ਸਰਕਾਰ ਦਾ ਧੰਨਵਾਦ ਕਰਦਿਆ ਕਿਹਾ ਕਿ ਇਸ ਇਤਿਹਾਸਕ ਅਤੇ ਸ਼ਲਾਘਾਯੋਗ ਕਦਮ ਲਈ ਮਾਨ ਸਰਕਾਰ ਵਧਾਈ ਪਾਤਰ ਹੈ, ਜਿਨ੍ਹਾਂ ਨੇ ਸਿੱਖ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹੋਏ ਇਹ ਸੋਧ ਬਿੱਲ ਪੰਜਾਬ ਵਿਧਾਨ ਸਭਾ ਵਿਚ ਸਰਬ ਸੰਮਤੀ ਨਾਲ ਪਾਸ ਕਰਵਾਇਆ ਅਤੇ ਪੰਜਾਬ ਦੇ ਗਵਰਨਰ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਦਸਤਖ਼ਤ ਕਰਕੇ ਇਸ ਬਿੱਲ ਨੂੰ ਪ੍ਰਵਾਨਗੀ ਦਿੱਤੀ | ਉਨ੍ਹਾਂ ਨੇ ਇਸ ਬਿੱਲ ਦੀ ਭਰਵੀਂ ਸ਼ਲਾਘਾ ਕਰਦਿਆ ਕਿਹਾ ਕਿ ਇਸ ਨਾਲ ਸਿੱਖ ਸੰਗਤਾਂ ਵਿਚ ਇਨਸਾਫ ਦੀ ਉਮੀਦ ਜਾਗੀ ਹੈ | ਉਨ੍ਹਾਂ ਨੇ ਕਿਹਾ ਕਿ ਅਜਿਹੇ ਸ਼ਖਤ ਕਾਨੂੰਨ ਨਾਲ ਭਵਿੱਖ ਵਿਚ ਕੋਈ ਵੀ ਸ਼ਰਾਰਤੀ ਅਨਸਰ ਬੇਅਦਬੀ ਕਰਨ ਦੀ ਹਿੰਮਤ ਨਹੀਂ ਕਰ ਸਕੇਗਾ |