ਰੂਪਨਗਰ, 20 ਅਪ੍ਰੈਲ (ਗੁਰਪ੍ਰੀਤ ਸਿੰਘ ਹੁੰਦਲ)-ਗਤਕਾ ਐਸੋਸੀਏਸ਼ਨ ਰੂਪਨਗਰ ਵਲੋਂ 12ਵੀਂ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਗੁਰੂ ਨਾਨਕ ਮਾਡਲ ਸਕੂਲ ਲੋਦੀ ਮਾਜਰਾ ਵਿਖੇ ਕਰਵਾਈ ਗਈ | ਇਨ੍ਹਾਂ ਮੁਕਾਬਲਿਆਂ ਵਿਚ ਖ਼ਾਲਸਾ ਸਕੂਲ ਦੇ ਖਿਡਾਰੀਆਂ ਨੇ ਵੀ ਭਾਗ ਲਿਆ ਅਤੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ | ਜਿਸ ਵਿਚ ਸਿੰਗਲ ਸੋਟੀ ਟੀਮ, ਸਿੰਗਲ ਸੋਟੀ ਵਿਅਕਤੀਗਤ, ਫਰੀ ਸੋਟੀ ਟੀਮ ਅਤੇ ਫਰੀ ਸੋਟੀ ਵਿਅਕਤੀਗਤ ਦੇ ਮੁਕਾਬਲੇ ਕਰਵਾਏ ਗਏ | ਇਹਨਾਂ ਮੁਕਾਬਲਿਆਂ ਵਿਚ ਅੰਡਰ 14 ਲੜਕਿਆਂ ਸਿੰਗਲ ਸੋਟੀ ਟੀਮ ਵਿਚ ਗੁਰਬਾਜ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ | ਅੰਡਰ-17 ਲੜਕਿਆਂ ਸਿੰਗਲ ਸੋਟੀ ਟੀਮ ਵਿਚ ਹਰਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ ਅਤੇ ਅਰਮਾਨ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ | ਅੰਡਰ 17 ਲੜਕਿਆਂ ਸਿੰਗਲ ਸੋਟੀ ਵਿਅਕਤੀਗਤ ਵਿਚ ਹਰਪ੍ਰੀਤ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ | ਅੰਡਰ-17 ਲੜਕਿਆਂ ਫਰੀ ਸੋਟੀ ਵਿਅਕਤੀਗਤ ਵਿਚ ਮਨਪ੍ਰੀਤ ਸਿੰਘ ਨੇ ਦੂਜਾ ਸਥਾਨ ਅਤੇ ਫਰੀ ਸੋਟੀ ਟੀਮ ਵਿਚ ਮਨਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ | ਹਰਬੰਸ ਸਿੰਘ ਕੰਧੋਲਾ ਮੈਨੇਜਰ ਅੰਬਾਲਾ ਬੋਰਡ ਆਫ ਐਜੂਕੇਸ਼ਨ ਨੇ ਖਿਡਾਰੀਆਂ ਦੀ ਇਸ ਪ੍ਰਾਪਤੀ ਲਈ ਕੋਚ ਅਤੇ ਮਾਪਿਆਂ ਨੂੰ ਵਧਾਈ ਦਿੱਤੀ | ਸਕੂਲ ਪਹੁੰਚਣ ਤੇ ਪਿ੍ੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਤੇ ਉਨਾਂ ਦੀ ਇਸ ਵਧੀਆ ਪ੍ਰਦਰਸ਼ਨ ਦੀ ਸ਼ਲਾਂਗਾ ਕੀਤੀ | ਇਸ ਮੌਕੇ ਤੇ ਨਵਤੇਜ ਸਿੰਘ, ਗੁਰਪ੍ਰੀਤ ਕੌਰ ਇੰਚਾਰਜ ਖ਼ਾਲਸਾ ਮਾਡਲ ਸਕੂਲ, ਤਰਨਜੀਤ ਸਿੰਘ (ਗਤਕਾ ਕੋਚ), ਬਲਜਿੰਦਰ ਕੌਰ (ਟੀਮ ਇੰਚਾਰਜ), ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |