19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਪਿੰਡ ਆਜ਼ਮਪੁਰ ਵਿਖੇ ਸਤਿਸੰਗ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 21-04-2026
ਨੂਰਪੁਰ ਬੇਦੀ, 20 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਬ੍ਰਹਮ ਸਾਗਰ ਭੂਰੀ ਵਾਲੇ ਗੁਰਗੱਦੀ ਪ੍ਰਪੰਰਾ (ਗਰੀਬਦਾਸੀਯ ਸੰਪਰਦਾਇ) ਦੀ ਪਿੰਡ ਆਜ਼ਮਪੁਰ ਦੀ ਸਰਬ ਸੰਗਤ ਵਲੋਂ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਸ੍ਰੀ ਚੇਤਨਾ ਨੰਦ ਭੂਰੀ ਵਾਲਿਆ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ ਇਕ ਰੋਜ਼ਾ ਸਾਲਾਨਾ ਸੰਤ ਸਮਾਗਮ ਸ੍ਰੀ ਬ੍ਰਹਮ ਨਿਵਾਸ ਆਸ਼ਰਮ ਪਿੰਡ ਆਜ਼ਮਪੁਰ ਵਿਖੇ ਸ਼ਰਧਾਪੂਰਵਕ ਸਮਾਪਤ ਹੋ ਗਿਆ | ਸਮਾਗਮ ਮੌਕੇ ਵੇਦਾਂਤ ਆਚਾਰੀਆ ਸ੍ਰੀ ਚੇਤਨਾ ਨੰਦ ਭੂਰੀ ਵਾਲਿਆਂ ਵਲੋਂ ਜਗਤ ਗੁਰੂ ਅਚਾਰੀਆ ਬਾਬਾ ਗਰੀਦਾਸ ਦੀ ਰਚਿਤ ਅੰਮਿ੍ਤਮਈ ਬਾਣੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਇਸ ਮੌਕੇ ਵੱਡੀ ਤਾਦਾਦ 'ਚ ਜੁੜੀਆਂ ਸੰਗਤਾਂ ਦੇ ਸਨਮੁੱਖ ਹੁੰਦਿਆਂ ਅਨਮੋਲ ਪ੍ਰਵਚਨਾਂ ਦੁਆਰਾ ਸਤਿਸੰਗ ਉਪਦੇਸ਼ ਦੌਰਾਨ ਜੀਵਨ ਸੰਵਾਰਨ ਦਾ ਸੂਤਰ ਦਿੱਦਿਆ ਵੇਦਾਂਤ ਆਚਾਰੀਆ ਨੇ ਕਿਹਾ ਕਿ ਜੋ ਜੀਵ ਮਨ 'ਚ ਇੱਛਾ ਰੱਖ ਕੇ ਕੋਈ ਕਰਮ ਕਰਦਾ ਹੈ, ਉਹ ਹੀ ਉਸ ਦੇ ਦੁੱਖਾਂ ਦਾ ਮੂਲ ਕਾਰਨ ਹੈ, ਇਸ ਲਈ ਬਿਨਾਂ ਇੱਛਾ ਕੀਤੇ ਤਪ ਸੇਵਾ, ਸਿਮਰਨ ਅਤੇ ਚੰਗੇ ਕਰਮ ਕਰਨ ਨਾਲ ਹੀ ਜੀਵ ਨੂੰ ਜੀਵਨ 'ਚ ਹਰ ਖੁਸ਼ੀ ਸਹਿਜੇ ਹੀ ਮਿਲੇਗੀ ਅਤੇ ਜਿਸ ਨਾਲ ਜੀਵ ਨੂੰ ਜੀਵਨ ਦਾ ਹਰ ਸੁੱਖ ਵੀ ਮਿਲਦਾ ਹੈ | ਇਸ ਮੌਕੇ 'ਤੇ ਬਾਬੂ ਕੁੰਦਨ ਲਾਲ ਆਜ਼ਮਪੁਰ, ਚੌਧਰੀ ਓਮ ਪ੍ਰਕਾਸ਼ ਮੈਹਰ, ਮਾਸਟਰ ਸੁਭਾਸ਼ ਚੰਦਰ, ਗੁਰਨਾਮ ਦਾਸ, ਡਾਕਟਰ ਮੁਕੇਸ਼ ਚੌਧਰੀ, ਪਵਨ ਕੁਮਾਰ, ਮਹਿੰਦਰ ਪਾਲ ਰੂੜੇਵਾਲ, ਕਰਨੈਲ ਸਿੰਘ ਆਜ਼ਮਪੁਰ, ਕਮਲਜੀਤ ਰੂੜੇਵਾਲ ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਐਨ.ਐਸ.ਕਿਊ.ਐਫ. ਲੈਬ ਦਾ ਸਿੱਖਿਆ ਮੰਤਰੀ ਨੇ ਕੀਤਾ ਉਦਘਾਟਨ <br/> ਅਗਲੀ ਖ਼ਬਰ 12ਵੀਂ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਰੂਪਨਗਰ ਜ਼ਿਲ੍ਹੇ ਨੇ ਜਿੱਤੀ <br/>
Ad Position 24