ਸੁਖਸਾਲ, 20 ਅਪ੍ਰੈਲ (ਧਰਮ ਪਾਲ)-ਸਰਕਾਰੀ ਹਾਈ ਸਕੂਲ ਭੰਗਲ ਵਿਖੇ ਤਾਇਨਾਤ ਪੀ.ਟੀ.ਆਈ. ਅਧਿਆਪਕ ਰਾਜੀਵ ਕੁਮਾਰ ਨੇ ਆਪਣੀ ਸੇਵਾ ਮੁਕਤੀ ਉਪਰੰਤ ਇਨਸਾਨੀਅਤ ਅਤੇ ਸਕੂਲ ਪ੍ਰਤੀ ਪਿਆਰ ਦੀ ਇੱਕ ਵਧੀਆ ਮਿਸਾਲ ਪੇਸ਼ ਕੀਤੀ ਹੈ | ਉਨ੍ਹਾਂ ਆਪਣੀ ਸੇਵਾ ਮੁਕਤੀ ਉਪਰੰਤ ਸਕੂਲ ਦੀ ਬਿਹਤਰੀ ਅਤੇ ਬੱਚਿਆਂ ਦੀਆਂ ਸਹੂਲਤਾਂ ਲਈ 31,000 ਰੁਪਏ ਦੀ ਨਕਦ ਰਾਸ਼ੀ ਸਕੂਲ ਪ੍ਰਬੰਧਕ ਕਮੇਟੀ ਅਤੇ ਸਟਾਫ਼ ਨੂੰ ਭੇਟ ਕੀਤੀ | ਇਸ ਮੌਕੇ ਸਕੂਲ ਦੇ ਮੁਖੀ ਅਤੇ ਸਟਾਫ਼ ਮੈਂਬਰਾਂ ਨੇ ਰਾਜੀਵ ਕੁਮਾਰ ਦੇ ਇਸ ਉੱਦਮ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਉਹਨਾਂ ਦਾ ਸਕੂਲ ਪ੍ਰਤੀ ਲਗਾਵ ਅਤੇ ਬੱਚਿਆਂ ਦੇ ਭਵਿੱਖ ਲਈ ਦਿੱਤਾ ਗਿਆ ਇਹ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ | ਇਸ ਮੌਕੇ ਰਾਜੀਵ ਕੁਮਾਰ ਨੇ ਭਾਵੁਕ ਹੁੰਦਿਆਂ ਕਿਹਾ ਕਿ ਇਸ ਸਕੂਲ ਨਾਲ ਉਹਨਾਂ ਦੀਆਂ ਬਹੁਤ ਸਾਰੀਆਂ ਯਾਦਾਂ ਜੁੜੀਆਂ ਹੋਈਆਂ ਹਨ ਅਤੇ ਉਹ ਚਾਹੁੰਦੇ ਹਨ ਕਿ ਇਹ ਰਾਸ਼ੀ ਸਕੂਲ ਦੇ ਕਿਸੇ ਨੇਕ ਕੰਮ ਵਿਚ ਵਰਤੀ ਜਾਵੇ | ਇਸ ਮੌਕੇ ਸਕੂਲ ਮੁਖੀ ਮੈਡਮ ਰਮਾ ਸ਼ਰਮਾ ਤੋਂ ਇਲਾਵਾ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |