10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਭੂਰੀਵਾਲਿਆਂ ਦੇ 24ਵੇਂ ਨਿਰਮਾਣ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ਸੰਤ ਸਮਾਗਮ 29 ਤੋਂ <br/>

Ad Position 21
No active advertisement
ਅਜੀਤ ਡੈਸਕ 22-04-2026
ਨੂਰਪੁਰ ਬੇਦੀ, 21 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਬ੍ਰਹਮ ਸਾਗਰ ਭੂਰੀਵਾਲੇ ਗੁਰਗੱਦੀ ਪ੍ਰਪੰਰਾ (ਗਰੀਬਦਾਸੀਯ ਸੰਪਰਦਾਇ) ਦੇ ਤੀਜੇ ਗੁਰਗੱਦੀ ਗੱਦੀਨਸ਼ੀਨ ਬ੍ਰਹਮਲੀਨ ਸ੍ਰੀ ਸਤਿਗੁਰੂ ਬ੍ਰਹਮਾ ਨੰਦ (ਗਊਆਂ ਵਾਲੇ) ਭੂਰੀਵਾਲਿਆ ਦੇ 24ਵਾੇ ਨਿਰਮਾਣ ਦਿਵਸ ਸੰਬੰਧੀ ਵਿਸ਼ਾਲ ਤਿੰਨ ਰੋਜ਼ਾ ਸੰਤ ਸਮਾਗਮ ਮੌਜੂਦਾ ਗੱਦੀਨਸ਼ੀਨ ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਮਿਤੀ 29, 30 ਅਪ੍ਰੈਲ ਤੇ 1 ਮਈ ਨੂੰ ਬ੍ਰਹਮ ਸਰੂਪ ਧਾਮ ਪੋਜੇਵਾਲ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਮਹਾਰਾਜ ਭੂਰੀਵਾਲੇ ਗਰੀਬਦਾਸੀ ਐਜੂਕੇਸ਼ਨ ਟਰੱਸਟ ਦੇ ਮੈਂਬਰਾਂ ਨੇ ਦੱਸਿਆ ਕਿ 29 ਅਪ੍ਰੈਲ ਨੂੰ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲੇ ਜਗਤ ਗੁਰੂ ਆਚਾਰੀਆ ਬਾਬਾ ਗਰੀਬਦਾਸ ਦੀ ਰਚਿਤ ਬਾਣੀ ਦੇ ਅਖੰਡ ਪਾਠ ਸਾਹਿਬ ਦੇ ਪ੍ਰਕਾਸ਼ ਕਰਨਗੇ ਤੇ 30 ਅਪ੍ਰੈਲ ਨੂੰ ਮੱਧ ਦੀ ਬਾਣੀ ਦੇ ਪਾਠ ਦੇ ਭੋਗ ਪਾਏ ਜਾਣਗੇ | ਉਪਰੰਤ ਸ੍ਰੀ ਸਤਿਗੁਰੂ ਬ੍ਰਹਮਾ ਨੰਦ (ਗਊਆਂ ਵਾਲੇ) ਭੂਰੀ ਵਾਲਿਆਂ ਦੀ ਯਾਦ ਨੂੰ ਸਮਰਪਿਤ ਪੀ. ਜੀ.ਆਈ ਚੰਡੀਗੜ੍ਹ ਦੇ ਮਾਹਿਰ ਡਾਕਟਰਾਂ ਦੀ ਬਲੱਡ ਬੈਂਕ ਦੀ ਟੀਮ ਵਲੋਂ ਖ਼ੂਨਦਾਨ ਕੈਂਪ ਅਤੇ ਨਾਲ ਹੋਮਿਓਪੈਥਿਕ, ਐਲੋਪੈਥਿਕ ਕੈਂਪ ਲਗਾਇਆ ਜਾਵੇਗਾ | ਸੰਤ ਸਮਾਗਮ ਦੀ ਸਮਾਪਤੀ ਵਾਲੇ ਦਿਨ 1 ਮਈ ਨੂੰ ਆਰੰਭ ਬਾਣੀ ਦੇ ਸੰਪੂਰਨ ਅਖੰਡ ਪਾਠ ਸਾਹਿਬ ਦੇ ਭੋਗ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਵਲੋਂ ਪਾਏ ਜਾਣਗੇ | ਉਪਰੰਤ ਸਮਾਗਮ ਦੇ ਦੌਰਾਨ ਰੋਜ਼ਾਨਾ ਰਾਤ ਸਮੇਂ ਸੰਧਿਆ ਆਰਤੀ ਤੇ ਹੋਰ ਸੰਪਰਦਾਇ ਤੋਂ ਪੁੱਜੇ ਰਹੇ ਸੰਤ ਮਹਾਂਪੁਰਸ਼, ਦੇਸ਼ ਵਿਦੇਸ਼ ਤੋਂ ਪੁੱਜ ਰਹੀਆਂ ਸੰਗਤਾਂ ਤੇ ਸਤਿਸੰਗ ਦੇ ਜ਼ਰੀਏ ਸੰਗਤ ਤੇ ਅੰਮਿ੍ਤ ਵਰਖਾ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਪ੍ਰੈੱਸ ਕਲੱਬ ਵਲੋਂ 26 ਨੂੰ ਲਗਾਇਆ ਜਾਵੇਗਾ ਖ਼ੂਨਦਾਨ ਕੈਂਪ ਅਗਲੀ ਖ਼ਬਰ ਮਾਰਕਫੈੱਡ ਵਲੋਂ ਆਪਣੇ ਗੁਦਾਮਾਂ 'ਚ ਕਣਕ ਭੰਡਾਰ ਕਰਨ ਦੀ ਬਜਾਏ ਨਿੱਜੀ ਸ਼ੈਲਰਾਂ ਨੂੰ ਦਿੱਤੀ ਜਾ ਰਹੀ ਤਰਜੀਹ <br/>
Ad Position 24