10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਵਪਾਰਕ ਗੱਡੀਆਂ ਨੂੰ ਦਰਪੇਸ਼ ਸਮੱਸਿਆਵਾਂ ਸੰਬੰਧੀ ਵਿਧਾਇਕ ਚੱਢਾ ਨੂੰ ਦਿੱਤਾ ਮੰਗ-ਪੱਤਰ <br/>

Ad Position 21
No active advertisement
ਅਜੀਤ ਡੈਸਕ 22-04-2026
ਕਾਹਨਪੁਰ ਖੂਹੀ, 21 ਅਪ੍ਰੈਲ (ਗੁਰਬੀਰ ਸਿੰਘ ਵਾਲੀਆ)- ਆਜ਼ਾਦ ਟੈਕਸੀ ਯੂਨੀਅਨ ਪੰਜਾਬ ਦੇ ਸੱਦੇ 'ਤੇ ਜਥੇਬੰਦੀ ਦੀ ਰੋਪੜ ਜ਼ਿਲ੍ਹਾ ਇਕਾਈ ਦੇ ਅਹੁਦੇਦਾਰਾਂ ਵਲੋਂ ਆਪਣੇ ਵਪਾਰਕ ਵਾਹਨਾਂ ਨੂੰ ਆਮ ਪੇਸ਼ ਆਉਂਦੀਆਂ ਸਮੱਸਿਆਵਾਂ ਦੇ ਸਬੰਧ ਵਿਚ ਅੱਜ ਹਲਕਾ ਵਿਧਾਇਕ ਦਿਨੇਸ਼ ਕੁਮਾਰ ਚੱਢਾ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਇਨ੍ਹਾਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਗਿਆ | ਇਸ ਮੌਕੇ ਆਜ਼ਾਦ ਟੈਕਸੀ ਯੂਨੀਅਨ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜੱਸੀ ਕਾਹਲੋਂ ਨਲਹੋਟੀ ਨੇ ਵਪਾਰਕ ਵਾਹਨਾਂ ਦੇ ਕਾਗਜਾਂ ਸਬੰਧੀ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਲਈ ਇੱਕ ਮੰਗ-ਪੱਤਰ ਹਲਕਾ ਵਿਧਾਇਕ ਨੂੰ ਦਿੱਤਾ | ਇਸ ਸੰਬੰਧੀ ਗੱਲਬਾਤ ਕਰਦਿਆਂ ਵਿਧਾਇਕ ਚੱਢਾ ਨੇ ਸਮੂਹ ਜਥੇਬੰਦੀ ਨੂੰ ਯਕੀਨ ਦਿਵਾਇਆ ਕਿ ਉਹ ਜਲਦ ਤੋਂ ਜਲਦ ਜਥੇਬੰਦੀ ਦੀ ਆਰ.ਟੀ.ਓ. ਰੋਪੜ ਨਾਲ ਮੀਟਿੰਗ ਕਰਵਾ ਕੇ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਗੇ | ਇਸ ਮੌਕੇ ਮੀਤ ਪ੍ਰਧਾਨ ਕਮਲਜੀਤ ਸਿੰਘ, ਅਵਤਾਰ ਸਿੰਘ ਜਨਰਲ ਸਕੱਤਰ, ਚਰਨਜੀਤ ਸਿੰਘ ਚੰਨੀ ਖ਼ਜ਼ਾਨਚੀ ਆਦਿ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਉੱਤਰ ਪ੍ਰਦੇਸ਼ ਦੇ ਕਿਸਾਨਾਂ ਵਲੋਂ ਡਾ. ਲਾਲਪੁਰਾ ਦਾ ਬਾਬਾ ਬਘੇਲ ਸਿੰਘ ਐਵਾਰਡ ਨਾਲ ਸਨਮਾਨ <br/> ਅਗਲੀ ਖ਼ਬਰ ਪ੍ਰੈੱਸ ਕਲੱਬ ਵਲੋਂ 26 ਨੂੰ ਲਗਾਇਆ ਜਾਵੇਗਾ ਖ਼ੂਨਦਾਨ ਕੈਂਪ
Ad Position 24