10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਉੱਤਰ ਪ੍ਰਦੇਸ਼ ਦੇ ਕਿਸਾਨਾਂ ਵਲੋਂ ਡਾ. ਲਾਲਪੁਰਾ ਦਾ ਬਾਬਾ ਬਘੇਲ ਸਿੰਘ ਐਵਾਰਡ ਨਾਲ ਸਨਮਾਨ <br/>

Ad Position 21
No active advertisement
ਅਜੀਤ ਡੈਸਕ 22-04-2026
ਰੂਪਨਗਰ, 21 ਅਪ੍ਰੈਲ (ਸਤਨਾਮ ਸਿੰਘ ਸੱਤੀ)-ਉੱਤਰ ਪ੍ਰਦੇਸ਼ ਦੇ ਅਮਰੋਹਾ ਵਿਖੇ ਹੋਏ ਇੱਕ ਸਮਾਗਮ ਦੌਰਾਨ ਭਾਜਪਾ ਕੇਂਦਰੀ ਸੰਸਥੀ ਬੋਰਡ ਦੇ ਮੈਂਬਰ, ਕੌਮੀ ਘੱਟ ਗਿਣਤੀ ਕਮਿਸ਼ਨ (ਭਾਰਤ ਸਰਕਾਰ) ਦੇ ਸਾਬਕਾ ਚੇਅਰਮੈਨ ਅਤੇ ਪ੍ਰਸਿੱਧ ਸਿੱਖ ਵਿਦਵਾਨ ਇਕਬਾਲ ਸਿੰਘ ਲਾਲਪੁਰਾ ਨੂੰ ਉੱਥੋਂ ਦੇ ਕਿਸਾਨਾਂ ਵਲੋਂ ਬਾਬਾ ਬਘੇਲ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਇਹ ਸਨਮਾਨ ਬਿਜਨਰ, ਰਾਮਪੁਰ, ਪੀਲੀਭੀਤ ਅਤੇ ਲੱਖੀਮਪੁਰ ਖਿਰੀ ਜ਼ਿਲਿ੍ਹਆਂ ਦੇ ਤਰਾਈ ਸਿੱਖ ਕਿਸਾਨਾਂ ਵਲੋਂ ਉਨ੍ਹਾਂ ਨੂੰ ਜ਼ਮੀਨੀ ਹੱਕਾਂ ਲਈ ਲੰਬੇ ਸਮੇਂ ਤੋਂ ਚੱਲ ਰਹੇ ਸੰਘਰਸ਼ ਨੂੰ ਸਫਲ ਅੰਜਾਮ ਤੱਕ ਪਹੁੰਚਾਉਣ ਲਈ ਭੇਟ ਕੀਤਾ ਗਿਆ | ਜਾਣਕਾਰੀ ਅਨੁਸਾਰ, ਭਾਰਤ-ਪਾਕਿਸਤਾਨ ਵੰਡ ਦੌਰਾਨ ਉੱਜੜ ਕੇ ਆਏ ਹਜ਼ਾਰਾਂ ਪਰਿਵਾਰ ਉੱਤਰ ਪ੍ਰਦੇਸ਼ ਦੇ ਇਨ੍ਹਾਂ ਖੇਤਰਾਂ ਵਿਚ ਆ ਵਸੇ ਸਨ, ਪਰ ਕਰੀਬ ਸੱਤ ਦਹਾਕਿਆਂ ਤੋਂ ਉਹ ਆਪਣੀ ਜ਼ਮੀਨ ਦੇ ਮਾਲਕਾਨਾ ਹੱਕਾਂ ਤੋਂ ਵਾਂਝੇ ਸਨ | ਇਸ ਕਾਰਨ ਉਨ੍ਹਾਂ ਨੂੰ ਬੈਂਕ ਕਰਜ਼ੇ ਲੈਣ, ਸਰਕਾਰੀ ਖ਼ਰੀਦ ਕੇਂਦਰਾਂ 'ਤੇ ਫ਼ਸਲ ਵੇਚਣ ਅਤੇ ਹੋਰ ਸਰਕਾਰੀ ਸੁਵਿਧਾਵਾਂ ਪ੍ਰਾਪਤ ਕਰਨ ਵਿਚ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ | ਜਦੋਂ ਇਹ ਮਸਲਾ ਇਕਬਾਲ ਸਿੰਘ ਲਾਲਪੁਰਾ ਦੇ ਧਿਆਨ ਵਿਚ ਆਇਆ ਤਾਂ ਉਨ੍ਹਾਂ ਇਸਨੂੰ ਗੰਭੀਰਤਾ ਨਾਲ ਉਠਾਉਂਦਿਆਂ ਉੱਤਰ ਪ੍ਰਦੇਸ਼ ਸਰਕਾਰ ਅੱਗੇ ਮਜ਼ਬੂਤੀ ਨਾਲ ਰੱਖਿਆ | ਉਨ੍ਹਾਂ ਦੇ ਯਤਨਾਂ ਦੇ ਨਤੀਜੇ ਵਜੋਂ ਉੱਤਰ ਪ੍ਰਦੇਸ਼ ਰਾਜਸਵ ਦੂਜਾ ਸੰਸ਼ੋਧਨ ਕਾਨੂੰਨ 2026 ਰਾਹੀਂ ਰਾਜਸਵ ਸਾਹਿਤਾਂ 2006 ਵਿਚ ਸੋਧ ਕਰਕੇ ਧਾਰਾ 76(1) ਅਧੀਨ ਪ੍ਰਭਾਵਿਤ ਪਰਿਵਾਰਾਂ ਨੂੰ ਜ਼ਮੀਨ ਦੇ ਪੂਰੇ ਮਾਲਕਾਨਾ ਹੱਕ ਦਿੱਤੇ ਗਏ | ਇਸ ਫ਼ੈਸਲੇ ਨਾਲ ਹੁਣ ਹਜ਼ਾਰਾਂ ਸਿੱਖ ਕਿਸਾਨਾਂ ਨੂੰ ਆਪਣੀ ਜ਼ਮੀਨ 'ਤੇ ਕਾਨੂੰਨੀ ਹੱਕ ਮਿਲ ਗਏ ਹਨ | ਇਸ ਨਾਲ ਉਹ ਆਸਾਨੀ ਨਾਲ ਬੈਂਕ ਕਰਜ਼ੇ ਲੈ ਸਕਣਗੇ, ਆਪਣੀ ਉਪਜ ਸਰਕਾਰੀ ਮੰਡੀਆਂ ਵਿਚ ਵੇਚ ਸਕਣਗੇ ਅਤੇ ਵੱਖ-ਵੱਖ ਸਰਕਾਰੀ ਯੋਜਨਾਵਾਂ ਦਾ ਲਾਭ ਵੀ ਲੈ ਸਕਣਗੇ | ਇਸ ਮੌਕੇ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਉਨ੍ਹਾਂ ਦਾ ਜੀਵਨ ਹਮੇਸ਼ਾ ਕਿਸਾਨੀ ਅਤੇ ਲੋਕ ਸੇਵਾ ਨੂੰ ਸਮਰਪਿਤ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਪਿੰਡ ਸਿੰਘ ਤੇ ਚੱਕਲਾਂ ਨੇੜੇ ਅੱਗ ਨਾਲ 25 ਏਕੜ ਕਣਕ ਅਤੇ ਨਾੜ ਸੜ ਕੇ ਸੁਆਹ <br/> ਅਗਲੀ ਖ਼ਬਰ ਵਪਾਰਕ ਗੱਡੀਆਂ ਨੂੰ ਦਰਪੇਸ਼ ਸਮੱਸਿਆਵਾਂ ਸੰਬੰਧੀ ਵਿਧਾਇਕ ਚੱਢਾ ਨੂੰ ਦਿੱਤਾ ਮੰਗ-ਪੱਤਰ <br/>
Ad Position 24