10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਜ਼ਿਲ੍ਹਾ ਰੂਪਨਗਰ ਦੀਆਂ ਅਦਾਲਤਾਂ 'ਚ 9 ਮਈ ਨੂੰ ਲੱਗੇਗੀ ਰਾਸ਼ਟਰੀ ਲੋਕ ਅਦਾਲਤ <br/>

Ad Position 21
No active advertisement
ਅਜੀਤ ਡੈਸਕ 22-04-2026
ਰੂਪਨਗਰ, 21 ਅਪ੍ਰੈਲ (ਗੁਰਪ੍ਰੀਤ ਸਿੰਘ ਹੁੰਦਲ)-ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ੍ਰੀਮਤੀ ਮਨਜੋਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਰੂਪਨਗਰ ਦੀਆਂ ਅਦਾਲਤਾਂ ਰੂਪਨਗਰ, ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਵਿਖੇ ਇਸ ਸਾਲ ਦੀ ਦੂਜੀ ਕੌਮੀ ਲੋਕ ਅਦਾਲਤ 9 ਮਈ ਨੂੰ ਲਗਾਈ ਜਾ ਰਹੀ ਹੈ | ਇਹ ਜਾਣਕਾਰੀ ਦਿੰਦਿਆਂ ਸੀ.ਜੇ.ਐਮ ਸ੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿਚ ਬੈਂਕ ਰਿਕਵਰੀ ਕੇਸ, ਲੇਬਰ ਕੇਸ, ਬਿਜਲੀ, ਪਾਣੀ ਅਤੇ ਕਮੇਟੀ ਘਰ ਦੇ ਹੋਰ ਕੇਸ ਜਿਵੇਂ ਕਿ ਸੀਵਰੇਜ, ਵਾਟਰ ਸਪਲਾਈ, ਹਾਊਸ ਟੈਕਸ, ਸਾਇਟ ਪਲੈਨ ਆਦਿ, ਸਾਰੇ ਤਰ੍ਹਾਂ ਦੇ ਸਿਵਲ ਕੇਸ, ਛੋਟੇ ਘੱਟ ਸਜ਼ਾ ਵਾਲੇ ਅਪਰਾਧ, ਵਿਆਹੁਤਾ ਝਗੜੇ, ਐਮ.ਏ.ਸੀ.ਟੀ. ਮੋਟਰ ਐਕਸੀਡੈਂਟ ਦੇ ਕੇਸ, ਇੰਸ਼ੋਰੈਂਸ ਕਲੇਮ ਦੇ ਕੇਸਾਂ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਨੈਸ਼ਨਲ ਲੋਕ ਅਦਾਲਤ ਰਾਹੀਂ ਹੱਲ ਕੀਤੇ ਜਾਂਦੇ ਮੁਕੱਦਮਿਆਂ ਦੀ ਅੱਗੇ ਕਿਸੇ ਵੀ ਅਦਾਲਤ ਵਿਚ ਅਪੀਲ ਨਹੀਂ ਕੀਤੀ ਜਾ ਸਕਦੀ ਅਤੇ ਲੋਕ ਅਦਾਲਤ ਰਾਹੀਂ ਹੱਲ ਕੀਤੇ ਗਏ ਮਾਮਲੇ ਦਾ ਫ਼ੈਸਲਾ ਅੰਤਿਮ ਹੁੰਦਾ ਹੈ | ਉਨ੍ਹਾਂ ਕਿਹਾ ਕਿ ਨੈਸ਼ਨਲ ਲੋਕ ਅਦਾਲਤ ਰਾਹੀਂ ਆਪਣੇ ਮੁਕੱਦਮੇ ਹੱਲ ਕਰਵਾਉਣ ਲਈ ਜਿੱਥੇ ਲੋਕਾਂ ਦੇ ਪੈਸੇ ਦੀ ਬੱਚਤ ਹੁੰਦੀ ਹੈ ਉੱਥੇ ਦੋਹਾਂ ਧਿਰਾਂ ਵਿਚ ਪਿਆਰ ਵੀ ਬਣਿਆ ਰਹਿੰਦਾ ਹੈ ਅਤੇ ਕੋਈ ਵੀ ਧਿਰ ਆਪਣੇ ਆਪ ਨੂੰ ਜਿੱਤੀ ਜਾਂ ਹਾਰੀ ਮਹਿਸੂਸ ਨਹੀਂ ਕਰਦੀ | ਉਨ੍ਹਾਂ ਦੱਸਿਆ ਕਿ ਜੇਕਰ ਲੋਕ ਅਦਾਲਤ ਵਿਚ ਕੇਸ ਦਾ ਫ਼ੈਸਲਾ ਹੋ ਜਾਂਦਾ ਹੈ ਤਾਂ ਇਸ ਕੇਸ ਵਿਚ ਲੱਗੀ ਕੋਰਟ ਫੀਸ ਵੀ ਵਾਪਸ ਹੋ ਜਾਂਦੀ ਹੈ | ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੇਸਾਂ ਦਾ ਇਸ ਕੌਮੀ ਲੋਕ ਅਦਾਲਤ ਵਿਚ ਫ਼ੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ ਉਠਾਉਣ |

Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਐਨ.ਪੀ. ਰਾਣਾ ਨੇ ਫੋਕਲ ਪੁਆਇੰਟ ਰਸੂਲਪੁਰ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ <br/> ਅਗਲੀ ਖ਼ਬਰ ਪਿੰਡ ਸਿੰਘ ਤੇ ਚੱਕਲਾਂ ਨੇੜੇ ਅੱਗ ਨਾਲ 25 ਏਕੜ ਕਣਕ ਅਤੇ ਨਾੜ ਸੜ ਕੇ ਸੁਆਹ <br/>
Ad Position 24