ਮੋਰਿੰਡਾ, 21 ਅਪ੍ਰੈਲ (ਤਰਲੋਚਨ ਸਿੰਘ ਕੰਗ)-ਮਾਰਕੀਟ ਕਮੇਟੀ ਮੋਰਿੰਡਾ ਦੇ ਚੇਅਰਮੈਨ ਐਨ.ਪੀ. ਰਾਣਾ ਵਲੋਂ ਫੋਕਲ ਪੁਆਇੰਟ ਰਸੂਲਪੁਰ ਵਿਖੇ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕੰਡਿਆਂ ਦੀ ਚੈਕਿੰਗ ਕੀਤੀ | ਇਸ ਮੌਕੇ ਚੇਅਰਮੈਨ ਐਨ.ਪੀ. ਰਾਣਾ ਨੇ ਦੱਸਿਆ ਕਿ ਕਣਕ ਦੇ ਸਾਰੇ ਪ੍ਰਬੰਧ ਮੁਕੰਮਲ ਹਨ | ਕਿਸੇ ਵੀ ਕਿਸਾਨ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਫੋਕਲ ਪੁਆਇੰਟ ਵਿਚ ਰੱਖੇ ਕੰਡਿਆਂ ਦੀ ਵੀ ਜਾਂਚ ਕੀਤੀ ਗਈ | ਫੋਕਲ ਪੁਆਇੰਟ ਰਸੂਲਪੁਰ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਉਨਾਂ ਕਿਸਾਨਾਂ ਭਰਾਵਾਂ ਨਾਲ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਵੀ ਗੱਲਬਾਤ ਕੀਤੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾ. ਕਮਲ ਸਿੰਘ ਗੋਪਾਲਪੁਰ, ਹਰਿੰਦਰ ਸਿੰਘ ਸਮਾਣਾ ਕਲਾਂ, ਜਸਵਿੰਦਰ ਸਿੰਘ ਰਸੂਲਪੁਰ, ਜਸਵੀਰ ਸਿੰਘ, ਕਰਨੈਲ ਸਿੰਘ, ਰਾਜਿੰਦਰ ਸਿੰਘ ਸਹੇੜੀ, ਹਰਪ੍ਰੀਤ ਸਿੰਘ ਮੌਜੂਦ ਸਨ |