ਪੁਰਖਾਲੀ, 21 ਅਪ੍ਰੈਲ (ਅੰਮਿ੍ਤਪਾਲ ਸਿੰਘ ਬੰਟੀ)-ਦਸਮੇਸ਼ ਪਬਲਿਕ ਹਾਈ ਸਕੂਲ ਪੁਰਖਾਲੀ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਚੇਅਰਮੈਨ ਸੁਖਦੇਵ ਸਿੰਘ ਅਤੇ ਪਿ੍ੰਸੀਪਲ ਮੋਹਣੀ ਲਤਾ ਨੇ ਦੱਸਿਆ ਕਿ ਅੱਠਵੀਂ ਜਮਾਤ 'ਚ ਸਹਿਜਪ੍ਰੀਤ ਸਿੰਘ ਨੇ ਪਹਿਲਾ, ਮਨਸੀਰਤ ਕੌਰ ਨੇ ਦੂਜਾ ਅਤੇ ਅਮਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ | ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਪੰਜਵੀਂ ਦੇ ਆਏ ਨਤੀਜਿਆਂ 'ਚ ਤਰਨਵੀਰ ਸਿੰਘ ਅਤੇ ਨਵਦੀਪ ਕੌਰ ਨੇ ਪਹਿਲਾ, ਮਨਵੀਰ ਕੌਰ ਤੇ ਖੁਸ਼ਪ੍ਰੀਤ ਕੌਰ ਨੇ ਦੂਜਾ ਸਥਾਨ ਅਤੇ ਪ੍ਰਭਪ੍ਰੀਤ ਕੌਰ ਤੇ ਦਮਨਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ | ਉਨÉਾਂ ਦੱਸਿਆ ਕਿ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ ਗਈ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ |