10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਭਾਜਪਾ ਆਗੂ ਗਿੱਲ ਵਲੋਂ ਕੁਰਾਲੀ ਦੀ ਗਊਸ਼ਾਲਾ ਨੂੰ 51 ਹਜ਼ਾਰ ਰੁ. ਦੀ ਰਾਸ਼ੀ ਭੇਟ

Ad Position 21
No active advertisement
ਅਜੀਤ ਡੈਸਕ 22-04-2026
ਕੁਰਾਲੀ, 20 ਅਪ੍ਰੈਲ (ਬਿੱਲਾ ਅਕਾਲਗੜ੍ਹੀਆ)-ਹਲਕਾ ਖਰੜ ਤੋਂ ਸੀਨੀਅਰ ਭਾਜਪਾ ਆਗੂ ਰਣਜੀਤ ਸਿੰਘ ਗਿੱਲ ਵਲੋਂ ਅੱਜ ਕੁਰਾਲੀ ਦੀ ਗਊਸ਼ਾਲਾ ਦੇ ਪ੍ਰਬੰਧਕਾਂ ਨੂੰ ਗਊਆਂ ਦੇ ਚਾਰੇ ਲਈ 51 ਹਜ਼ਾਰ ਰੁ. ਭੇਟ ਕੀਤੇ ਗਏ | ਇਸ ਮੌਕੇ ਗਿੱਲ ਨੇ ਕਿਹਾ ਕਿ ਗਊ ਸੇਵਾ ਸਾਡੀ ਸੰਸਕਿ੍ਤੀ ਅਤੇ ਧਾਰਮਿਕ ਵਿਰਾਸਤ ਦਾ ਅਹਿਮ ਹਿੱਸਾ ਹੈ | ਉਨ੍ਹਾਂ ਕਿਹਾ ਕਿ ਬੇਸਹਾਰਾ ਅਤੇ ਲਾਵਾਰਸ ਪਸ਼ੂਆਂ ਦੀ ਦੇਖਭਾਲ ਲਈ ਸਮਾਜ ਦੇ ਹਰ ਵਰਗ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਇਸ ਤਰ੍ਹਾਂ ਦੀਆਂ ਸੇਵਾਵਾਂ 'ਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ | ਗਿੱਲ ਨੇ ਗਊਸ਼ਾਲਾ ਪ੍ਰਬੰਧਕਾਂ ਦੀ ਸੇਵਾ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਉਹ ਨਿਸ਼ਕਾਮ ਭਾਵ ਨਾਲ ਗਊਆਂ ਦੀ ਸੇਵਾ ਕਰ ਰਹੇ ਹਨ | ਇਸ ਮੌਕੇ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਪਾਲਇੰਦਰਜੀਤ ਸਿੰਘ ਬਾਠ ਵਲੋਂ ਵੀ ਗਊਸ਼ਾਲਾ ਲਈ 11 ਹਜ਼ਾਰ ਰੁ. ਦਾ ਯੋਗਦਾਨ ਦਿੱਤਾ ਗਿਆ | ਇਸ ਮੌਕੇ ਗਊਸ਼ਾਲਾ ਦੇ ਪ੍ਰਬੰਧਕਾਂ ਵਲੋਂ ਭਾਜਪਾ ਆਗੂ ਰਣਜੀਤ ਸਿੰਘ ਗਿੱਲ ਤੇ ਪਾਲਇੰਦਰਜੀਤ ਸਿੰਘ ਬਾਠ ਦਾ ਧੰਨਵਾਦ ਕਰਦਿਆਂ ਵਿਸ਼ੇਸ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਵਾਈਸ ਪ੍ਰਧਾਨ ਦਵਿੰਦਰ ਸਿੰਘ ਠਾਕੁਰ, ਰਾਜਦੀਪ ਸਿੰਘ ਹੈਪੀ, ਵਿਸ਼ੂ ਅਗਰਵਾਲ, ਕਾਲਾ ਖਰੜ, ਯੂਥ ਆਗੂ ਸੁੱਖੂ ਕੁਰਾਲੀ, ਆਸ਼ੂ ਗੋਇਲ ਅਤੇ ਭਾਜਪਾ ਆਗੂ ਰਾਕੇਸ਼ ਅਗਰਵਾਲ ਸਮੇਤ ਹੋਰ ਭਾਜਪਾ ਆਗੂ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਕੌਟ ਵਿਖੇ ਸਿਹਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਪਨੇਸੀਆ ਕੰਪਨੀ ਤੋਂ ਕੱਢੇ ਗਏ ਮੁਲਾਜ਼ਮਾਂ ਦੀ ਹੋਈ ਜਿੱਤ <br/>
Ad Position 24