ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਫਸਟ ਏਡ ਦੀ ਟ੍ਰੇਨਿੰਗ ਸੰਬੰਧੀ ਕੈਂਪ ਸਮਾਪਤ
ਅਜੀਤ ਡੈਸਕ
22-04-2026
ਐੱਸ. ਏ. ਐੱਸ. ਨਗਰ, 21 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੁਹਾਲੀ ਕੋਮਲ ਮਿੱਤਲ ਦੀ ਅਗਵਾਈ ਹੇਠ ਸੇਂਟ ਜਾਨ ਐਂਬੂਲੈਂਸ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਫਸਟ ਏਡ ਦੀ ਟ੍ਰੇਨਿੰਗ ਸੰਬੰਧੀ ਲਗਾਇਆ ਗਿਆ ਕੈਂਪ ਅੱਜ ਸਮਾਪਤ ਹੋ ਗਿਆ, ਜਿਸ ਦੌਰਾਨ ਭਾਰਤੀ ਰੈੱਡ ਕਰਾਸ ਦੇ ਟ੍ਰੇਨਰ ਸੰਦੀਪ ਸਿੰਘ ਵਲੋਂ ਕੰਡਕਟਰਾਂ, ਡਰਾਈਵਰਾਂ, ਫੈਕਟਰੀ ਵਰਕਰਾਂ ਅਤੇ ਨੈਨੀ ਸਟੂਡੈਂਟਾਂ ਨੂੰ ਹਾਦਸਿਆਂ ਦੌਰਾਨ ਕੀਮਤੀ ਜਾਨਾਂ ਬਚਾਉਣ ਦੀ ਸਿਖਲਾਈ ਦਿੱਤੀ ਗਈ | ਇਸ ਮੌਕੇ ਮਾਹਿਰਾਂ ਵਲੋਂ ਸਿਖਿਆਰਥੀਆਂ ਨੂੰ ਦੱਸਿਆ ਗਿਆ ਕਿ ਹਾਦਸਿਆਂ ਦੌਰਾਨ ਜ਼ਖ਼ਮੀ ਹੋਏ ਵਿਅਕਤੀਆਂ ਦੀ ਜ਼ਿੰਦਗੀ ਬਚਾਉਣ ਅਤੇ ਉਨ੍ਹਾਂ ਦੀ ਤਕਲੀਫ਼ ਨੂੰ ਘਟਾਉਣ 'ਚ ਫਸਟ ਏਡ ਦੀ ਬੇਹੱਦ ਲੋੜ ਪੈਂਦੀ ਹੈ | ਕੈਂਪ ਦੌਰਾਨ ਸਿਖਿਆਰਥੀਆਂ ਨੂੰ ਮੁੱਖ ਤੌਰ 'ਤੇ ਸੀ. ਪੀ. ਆਰ., ਬਨਾਉਟੀ ਸਾਹ ਦੇਣ, ਬੇਹੋਸ਼ੀ, ਵਗਦੇ ਲਹੂ ਨੂੰ ਰੋਕਣ, ਟੁੱਟੀਆਂ ਹੱਡੀਆਂ ਨੂੰ ਸਹਾਰਾ ਦੇਣ, ਜਲਣ ਅਤੇ ਸੱਪ ਦੇ ਡੰਗਣ ਆਦਿ ਮੌਕੇ ਦਿੱਤੀ ਜਾਣ ਵਾਲੀ ਫਸਟ ਏਡ ਬਾਰੇ ਟ੍ਰੇਨਿੰਗ ਦਿੱਤੀ ਗਈ | ਅੰਤ 'ਚ ਜ਼ਿਲ੍ਹਾ ਰੈੱਡ ਕਰਾਸ ਦੇ ਸਕੱਤਰ ਹਰਬੰਸ ਸਿੰਘ ਵਲੋਂ ਸਿਖਿਆਰਥੀਆਂ ਨੂੰ ਰੈੱਡ ਕਰਾਸ ਦੇ ਸਿਧਾਂਤਾਂ ਅਤੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ |