10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਤੇਲ ਬੀਜ ਫ਼ਸਲਾਂ ਲਈ 'ਆਇਲ ਸੀਡ ਕਿਸਾਨ ਮਿੱਤਰ' ਕਿਊ. ਆਰ. ਸਕੈਨਰ ਦੀ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 22-04-2026
ਐੱਸ. ਏ. ਐੱਸ. ਨਗਰ, 21 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਮੁੱਖ ਖੇਤੀਬਾੜੀ ਅਫ਼ਸਰ ਮੁਹਾਲੀ ਡਾ. ਸੁਖਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਸਰਕਾਰ ਵਲੋਂ ਤੇਲ ਬੀਜ ਫ਼ਸਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ 'ਆਇਲ ਸੀਡ ਕਿਸਾਨ ਮਿੱਤਰ' ਕਿਊ. ਆਰ. ਸਕੈਨਰ ਜਾਰੀ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਡਿਜ਼ੀਟਲ ਉਪਰਾਲੇ ਰਾਹੀਂ ਕਿਸਾਨਾਂ ਨੂੰ ਲੋੜੀਂਦੀ ਜਾਣਕਾਰੀ ਅਤੇ ਸਮੱਸਿਆਵਾਂ ਦਾ ਆਨਲਾਈਨ ਹੱਲ ਮੁਹੱਈਆ ਕਰਵਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਕਿਸਾਨ ਇਸ ਕਿਊ. ਆਰ. ਸਕੈਨਰ ਰਾਹੀਂ ਸਰ੍ਹੋਂ, ਸੂਰਜਮੁੱਖੀ, ਮੂੰਗਫ਼ਲੀ ਤੇ ਤਿੱਲ ਆਦਿ ਫ਼ਸਲਾਂ ਦੀ ਵਿਗਿਆਨਕ ਖੇਤੀ, ਉੱਨਤ ਕਿਸਮਾਂ, ਖਾਦਾਂ, ਕੀੜੇ/ਬਿਮਾਰੀਆਂ ਦੀ ਰੋਕਥਾਮ, ਸਿੰਚਾਈ ਅਤੇ ਮਾਹਿਰਾਂ ਦੀ ਸਲਾਹ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ | ਇਸ ਤੋਂ ਇਲਾਵਾ ਇਸ ਤੋਂ ਉਪਜ ਦੀ ਵਧੀਆ ਕੀਮਤ ਅਤੇ ਮੰਡੀਕਰਨ ਸੰਬੰਧੀ ਵੀ ਜਾਣਕਾਰੀ ਮਿਲੇਗੀ | ਉਨ੍ਹਾਂ ਕਿਹਾ ਕਿ ਕਿਸਾਨ ਨੈਸ਼ਨਲ ਮਿਸ਼ਨ ਆਨ ਆਇਲ ਸੀਡ ਅਤੇ ਰਾਸ਼ਟਰੀ ਕਿ੍ਸ਼ੀ ਵਿਕਾਸ ਯੋਜਨਾ ਅਧੀਨ ਮਿਲ ਰਹੀਆਂ ਸਹੂਲਤਾਂ ਬਾਰੇ ਵੀ ਇਸ ਮਾਧਿਅਮ ਰਾਹੀਂ ਜਾਣਕਾਰੀ ਹਾਸਿਲ ਕਰ ਸਕਦੇ ਹਨ | ਉਨ੍ਹਾਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਪੱਧਰ 'ਤੇ ਕੈਂਪ ਲਗਾ ਕੇ ਕਿਸਾਨਾਂ ਨੂੰ ਇਸ ਕਿਊ. ਆਰ. ਸਕੈਨਰ ਦੀ ਵਰਤੋਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੰਤਰੀ ਸਿੱਧੂ ਨੇ 912.63 ਕਰੋੜ ਦੇ ਮੁਹਾਲੀ ਰੋਡ ਪ੍ਰਾਜੈਕਟ ਨੂੰ ਲੈ ਕੇ ਘੇਰੀ ਸਰਕਾਰ <br/> ਅਗਲੀ ਖ਼ਬਰ ਦਾਨਵੀਰ ਫਾਊਾਡੇਸ਼ਨ ਨੇ ਲੋੜਵੰਦ ਪਰਿਵਾਰ ਦੀ ਲੜਕੀ ਦਾ ਵਿਆਹ ਕਰਵਾਇਆ <br/>
Ad Position 24