ਨੂਰਪੁਰ ਬੇਦੀ, 20 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)-ਸ੍ਰੀ ਗੁਰੂ ਰਾਮ ਰਾਏ ਪਬਲਿਕ ਸਕੂਲ ਵਿਚ ਦਸਵੀਂ ਕਲਾਸ ਦੇ ਵਿਦਿਆਰਥੀਆਂ ਨੇ ਇਸ ਸਾਲ ਬਹੁਤ ਹੀ ਸ਼ਾਨਦਾਰ ਨਤੀਜੇ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਇਸ ਉਪਲਬਧੀ ਨੂੰ ਮਨਾਉਣ ਲਈ ਸਕੂਲ ਪ੍ਰੰਗਣ ਵਿਚ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਕੀਤਾ ਗਿਆ | ਨਤੀਜਿਆਂ ਵਿਚ ਅਮਨਪ੍ਰੀਤ ਕੌਰ (ਪੁੱਤਰੀ ਅਜੀਤ ਸਿੰਘ) ਨੇ 95.8 ਪ੍ਰਤੀਸ਼ਤ ਅੰਕ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਹਰਮਨਪ੍ਰੀਤ ਕੌਰ (ਪੁੱਤਰੀ ਬਲਵਿੰਦਰ ਸਿੰਘ) ਨੇ 94 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਸਥਾਨ ਹਾਸਲ ਕੀਤਾ | ਨਵਜੋਤ ਸਿੰਘ (ਪੁੱਤਰ ਬਲਜੀਤ ਸਿੰਘ) ਨੇ 89.2 ਪ੍ਰਤੀਸ਼ਤ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਸਮਾਰੋਹ ਦੌਰਾਨ ਸਕੂਲ ਦੇ ਪਿ੍ੰਸੀਪਲ ਵਲੋਂ ਵਧੀਆ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਦੇ ਨਾਲ ਹੀ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਮਾਣ-ਸਨਮਾਨ ਦਿੱਤਾ ਗਿਆ, ਜਿਨ੍ਹਾਂ ਦੀ ਮਿਹਨਤ ਅਤੇ ਸਹਿਯੋਗ ਨਾਲ ਬੱਚਿਆਂ ਨੇ ਇਹ ਸਫਲਤਾ ਪ੍ਰਾਪਤ ਕੀਤੀ | ਪਿ੍ੰਸੀਪਲ ਨੇ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਦੀ ਮਿਹਨਤ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਉੱਚੀਆਂ ਉਪਲਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ | ਸਮਾਰੋਹ ਦੇ ਅੰਤ ਵਿਚ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਪਿ੍ੰਸੀਪਲ ਅਤੇ ਸਕੂਲ ਦੇ ਸਟਾਫ਼ ਨੂੰ ਸਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਸਕੂਲ ਦੇ ਯਤਨਾਂ ਦੀ ਖੂਬ ਸਰਾਹਨਾ ਕੀਤੀ ਗਈ |