ਮੋਰਿੰਡਾ, 21 ਅਪ੍ਰੈਲ (ਤਰਲੋਚਨ ਸਿੰਘ ਕੰਗ)-ਭਾਈ ਨੰਦ ਲਾਲ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਦੇ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਯੋਗਿਤਾ ਰਾਵਲ ਨੇ ਦੱਸਿਆ ਕਿ ਸਕੂਲ ਦੇ ਕੁੱਲ 38 ਵਿਦਿਆਰਥੀਆਂ ਨੇ 8ਵੀਂ ਦੀ ਪ੍ਰੀਖਿਆ ਦਿੱਤੀ | ਜਿਸ 'ਚੋਂ 6 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਅਤੇ 80 ਤੋਂ 89 ਫੀਸਦੀ ਵਿਚਾਲੇ 15 ਵਿਦਿਆਰਥੀਆਂ ਨੇ ਅੰਕ ਪ੍ਰਾਪਤ ਕੀਤੇ | ਉਨ੍ਹਾਂ ਦੱਸਿਆ ਕਿ ਹਰਲੀਨ ਕੌਰ ਪੁੱਤਰੀ ਦਲਬਾਗ ਸਿੰਘ ਨੇ 95.5 ਫੀਸਦੀ ਅੰਕਾਂ ਨਾਲ ਪਹਿਲਾ ਸਥਾਨ, ਕਿ੍ਤਿਕਾ ਸ਼ਰਮਾ ਪੁੱਤਰੀ ਅਨਿਲ ਕੁਮਾਰ ਨੇ 92.8 ਫੀਸਦੀ ਅੰਕਾਂ ਨਾਲ ਦੂਜਾ ਸਥਾਨ ਅਤੇ ਮਨਸੀਰਤ ਕੌਰ ਪੁੱਤਰੀ ਦਲਬਾਰਾ ਸਿੰਘ ਨੇ 92.6 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ | ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ ਤੇ ਸਕੂਲ ਸਟਾਫ਼ ਮੈਂਬਰਾਂ ਵਲੋਂ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |